23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਜਾਬ ਐਥਲੈਟਿਕਸ ਵਿਚ ਚਾਂਦੀ ਤਗਮਾ ਜਿੱਤਣ ਵਾਲੇ ਵਿਦਿਆਰਥੀ ਨੂੰ ਕੀਤਾ ਸਨਮਾਨਿਤ

ਝਬਾਲ, 22 ਸਤੰਬਰ (ਸੁਖਦੇਵ ਸਿੰਘ)-ਸੰਤ ਬਾਬਾ ਖੜਕ ਸਿੰਘ ਤੇ ਬਾਬਾ ਦਰਸ਼ਨ ਸਿੰਘ ਦੁਆਰਾ ਸਥਾਪਿਤ ਅਤੇ ਮੌਜੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੇ ਵਿਦਿਆਰਥੀ ਗੁਰਸ਼ਨਦੀਪ ਸਿੰਘ ਨੇ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਹੋਈ ਪੰਜਾਬ ਐਥਲੈਟਿਕਜ ਚੈਪੀਅਨਸ਼ਿਪ (ਅੰਡਰ -23) 2026 ਵਿਚ ਲੜਕਿਆ ਦੇ ਡਿਕੈਥਲਨ ਈਵੇਂਟ ਵਿਚ ਭਾਗ ਪਾਹਿਲਾ ਅਤੇ 5000 ਅੰਕ ਪ੍ਰਾਪਤ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਗੁਰਸ਼ਨਦੀਪ ਸਿੰਘ ਦੇ ਕਾਲਜ ਪਹੁੰਚਣ ’ਤੇ ਉਸ ਦਾ ਸਵਾਗਤ ਕੀਤਾ ਕਰਦਿਆ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-09-2026
ਝਬਾਲ, 22 ਸਤੰਬਰ (ਸੁਖਦੇਵ ਸਿੰਘ)-ਸੰਤ ਬਾਬਾ ਖੜਕ ਸਿੰਘ ਤੇ ਬਾਬਾ ਦਰਸ਼ਨ ਸਿੰਘ ਦੁਆਰਾ ਸਥਾਪਿਤ ਅਤੇ ਮੌਜੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੇ ਵਿਦਿਆਰਥੀ ਗੁਰਸ਼ਨਦੀਪ ਸਿੰਘ ਨੇ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਹੋਈ ਪੰਜਾਬ ਐਥਲੈਟਿਕਜ ਚੈਪੀਅਨਸ਼ਿਪ (ਅੰਡਰ -23) 2026 ਵਿਚ ਲੜਕਿਆ ਦੇ ਡਿਕੈਥਲਨ ਈਵੇਂਟ ਵਿਚ ਭਾਗ ਪਾਹਿਲਾ ਅਤੇ 5000 ਅੰਕ ਪ੍ਰਾਪਤ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਗੁਰਸ਼ਨਦੀਪ ਸਿੰਘ ਦੇ ਕਾਲਜ ਪਹੁੰਚਣ ’ਤੇ ਉਸ ਦਾ ਸਵਾਗਤ ਕੀਤਾ ਕਰਦਿਆ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਕਾਲਜ ਦੀਆ ਹੋਣਹਾਰ ਵਿਦਿਆਰਥਣਾਂ ਲਵਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੂੰ ਨਿਸ਼ਕਾਮ ਸਿੱਖ ਵੈਲਫ਼ੇਅਰ ਕੋਂਸਲ ਵਲੋਂ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਦੇ ਸਹਿਯੋਗ ਦੁਆਰਾ ਪ੍ਰਾਪਤ ਸਕਾਲਰਸ਼ਿਪ ਦੇ ਚੈੱਕ ਦਿੱਤੇ ਗਏ। ਕਾਲਜ ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਬੇਦੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿਤੀ ਅਤੇ ਹੋਰ ਮਿਹਨਤ ਕਰਨ ਲਈ ਕਿਹਾ। ਇਸ ਮੌਕੇ ਸੁਪਰਡੈਂਟ ਤਜਿੰਦਰਜੀਤ ਸਿੰਘ, ਡਾ. ਅਮਰਬੀਰ ਸਿੰਘ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਇੰਦਰਜੀਤ ਸਿੰਘ, ਪ੍ਰੋ: ਸੁਖਪਾਲ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਆਉਣ ’ਤੇ ਫੇਰ ਵਿਕਾਸ ਦੀਆਂ ਹਨੇਰੀਆਂ ਲਿਆ ਦਿਆਂਗੇ -ਹਰਮਿੰਦਰ ਸਿੰਘ ਗਿੱਲ ਪਿੰਡ ਭੱਗੂਪੁਰ ਤੋਂ 20 ਪਰਿਵਾ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਰਾਜ ਸਿੰਘ ਬੀ.ਏ. ਨੂੰ ਗਹਿਰਾ ਸਦਮਾ, ਪਿਤਾ ਦਾ ਦਿਹਾਂਤ
Ad Position 24