ਕਾਂਗਰਸ ਸਰਕਾਰ ਆਉਣ ’ਤੇ ਫੇਰ ਵਿਕਾਸ ਦੀਆਂ ਹਨੇਰੀਆਂ ਲਿਆ ਦਿਆਂਗੇ -ਹਰਮਿੰਦਰ ਸਿੰਘ ਗਿੱਲ
ਪਿੰਡ ਭੱਗੂਪੁਰ ਤੋਂ 20 ਪਰਿਵਾਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ
ਪੱਟੀ, 22 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੱਟੀ ਹਲਕੇ ਦੇ ਪਿੰਡ ਭੱਗੂਪੁਰ ਤੋ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸਾਬਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਕਾਂਗਰਸ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਰਾਜਵਿੰਦਰ ਸਿੰਘ ਰਾਜੂ ਯੂ.
ਪੱਟੀ, 22 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੱਟੀ ਹਲਕੇ ਦੇ ਪਿੰਡ ਭੱਗੂਪੁਰ ਤੋ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸਾਬਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਕਾਂਗਰਸ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਰਾਜਵਿੰਦਰ ਸਿੰਘ ਰਾਜੂ ਯੂ.ਐਸ.ਏ, ਦਿਲਬਾਗ ਸਿੰਘ, ਸੁਖਪ੍ਰੀਤ ਸਿੰਘ, ਨਿਸ਼ਾਨ ਸਿੰਘ, ਹਰਦੇਵ ਸਿੰਘ, ਸਰਵਨ ਸਿੰਘ, ਜਰਨੈਲ ਸਿੰਘ ਫੌਜੀ, ਬਲਜੀਤ ਸਿੰਘ, ਲੱਖਾ ਸਿੰਘ, ਨਿੱਕਾ ਸਿੰਘ, ਅਰਸ਼ਦੀਪ ਸਿੰਘ, ਬੀਰਾ ਸਿੰਘ, ਮੰਗਲ ਸਿੰਘ , ਨਿਸ਼ਾਨ ਸਿੰਘ, ਸਤਨਾਮ ਸਿੰਘ, ਕਿਸ਼ਨ ਕੁਮਾਰ, ਗੁਰਪ੍ਰੀਤ ਸਿੰਘ, ਮੱਖਣ ਸਿੰਘ, ਸੱਜਣ ਸਿੰਘ ਅਤੇ ਖੰਡਾ ਸਿੰਘ ਦੇ ਨਾਮ ਵਰਨਣਯੋਗ ਹਨ। ਇਸ ਮੌਕੇ ਸਾਬਕਾ ਵਿਧਾਇਕ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ 2027 ਤੋਂ ਵਿਕਾਸ ਦੀਆਂ ਹਨੇਰੀਆਂ ਲਿਆ ਦਿੱਤੀਆਂ ਜਾਣਗੀਆਂ। ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਦਲਬੀਰ ਸਿੰਘ ਸੇਖੋਂ, ਕੌਂਸਲਰ ਜਗਮੀਤ ਸਿੰਘ ਭੁੱਲਰ, ਸਾਬਕਾ ਸਰਪੰਚ ਬਲਰਾਜ ਸਿੰਘ ਭੱਗੂਪੁਰ, ਸੁਖਵਿੰਦਰ ਸਿੰਘ ਸੰਗਵਾਂ, ਸਾਬਕਾ ਸਰਪੰਚ ਹਰਚੰਦ ਸਿੰਘ ਨਦੋਹਰ, ਗਗਨ ਰੰਧਾਵਾ, ਮਨਦੀਪ ਸਿੰਘ, ਕਸ਼ਮੀਰ ਸਿੰਘ, ਬਲਜਿੰਦਰ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ ਚੰਬਲ, ਇੰਦਰਜੀਤ ਸਿੰਘ ਢੋਟੀਆਂ, ਅਮਰਜੀਤ ਸਿੰਘ ਉਸਮਾ, ਸੁਰਜੀਤ ਸਿੰਘ, ਜਗਪ੍ਰੀਤ ਸਿੰਘ ਚੀਮਾ, ਸਾਬਕਾ ਸਰਪੰਚ ਸਤਨਾਮ ਸਿੰਘ ਪੋਪਨ, ਸਾਬਕਾ ਸਰਪੰਚ ਗਿੰਦਰ ਸੀਤੋ, ਸੁਰਜੀਤ ਸਿੰਘ ਬਿੱਟੂ, ਬਿੱਟੂ ਨੰਦਪੁਰੀਆ, ਸੁਖਵਿੰਦਰ ਸਿੰਘ ਸਿੱਧੂ ਸੰਗਵਾਂ ਪੀ ਏ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।