ਸਾਬਕਾ ਵਿਧਾਇਕ ਮੰਨਾ ਨੇ ਸ਼ਹੀਦ ਏ.ਐਸ.ਆਈ. ਹਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਖਡੂਰ ਸਾਹਿਬ, 22 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਅੰਮ੍ਰਿਤਸਰ ਵਿਖੇ ਡਿਊਟੀ ਤੇ ਤਾਇਨਾਤ ਏ. ਐਸ.
ਖਡੂਰ ਸਾਹਿਬ, 22 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਅੰਮ੍ਰਿਤਸਰ ਵਿਖੇ ਡਿਊਟੀ ਤੇ ਤਾਇਨਾਤ ਏ.ਐਸ.ਆਈ. ਹਰਜੀਤ ਸਿੰਘ ਨੂੰ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਬੀਤੇ ਦਿਨੀਂ ਸ਼ਹੀਦ ਕਰ ਦਿੱਤਾ ਗਿਆ ਸੀ, ਜਿਸ ਦੇ ਪ੍ਰੀਵਾਰ ਨਾਲ ਦੁੱਖ ਸਾਂਝਾ ਕਰਨ ਲਈ ਭਾਜਪਾ ਦੇ ਸੂਬਾ ਜਨਰਲ ਸਕਤਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਸਾਬਕਾ ਪਾਰਲੀਮਾਨੀ ਸਕੱਤਰ ਪਿੰਡ ਰਾਮਪੁਰ ਭੂਤਵਿੰਡ ਵਿਖੇ ਸਹੀਦ ਦੇ ਗ੍ਰਹਿ ਵਿਖੇ ਪੁਜੇ ਅਤੇ ਉਨ੍ਹਾਂ ਸ਼ਹੀਦ ਦੇ ਭਰਾ, ਦਿਲਬਾਗ ਸਿੰਘ ਅਤੇ ਚਾਚਾ ਮੁਖਤਾਰ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਣ।