22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੀ.ਐੱਚ.ਸੀ. ਨੌਸ਼ਹਿਰਾ ਪੰਨੂੰਆਂ ਦਾ ਸਿਵਲ ਸਰਜਨ ਡਾ. ਸੰਦੀਪ ਧਵਨ ਵਲੋਂ ਦੌਰਾ

ਨੌਸ਼ਿਹਰਾ ਪੰਨੂੰਆਂ, 22 ਸਤੰਬਰ (ਦੀਪਕ ਮੈਣੀ)-ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ, ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਸੰਸਥਾਵਾਂ ਦੇ ਕੰਮਕਾਜ ਦੀ ਨਿਰੰਤਰ ਨਿਗਰਾਨੀ ਦੇ ਮੱਦੇਨਜ਼ਰ ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਵਲੋਂ ਸੀ.

Ad Position 21
No active advertisement
ਅਜੀਤ ਡੈਸਕ 23-09-2026
ਨੌਸ਼ਿਹਰਾ ਪੰਨੂੰਆਂ, 22 ਸਤੰਬਰ (ਦੀਪਕ ਮੈਣੀ)-ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ, ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਸੰਸਥਾਵਾਂ ਦੇ ਕੰਮਕਾਜ ਦੀ ਨਿਰੰਤਰ ਨਿਗਰਾਨੀ ਦੇ ਮੱਦੇਨਜ਼ਰ ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਵਲੋਂ ਸੀ.ਐੱਚ . ਸੀ. ਕੈਰੋਂ ਅਧੀਨ ਆਉਂਦੇ ਪੀ.ਐੱਚ.ਸੀ. ਕੇਂਦਰ ਨੌਸ਼ਹਿਰਾ ਪੰਨੂਆਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਸਿਹਤ ਕੇਂਦਰ ਦੇ ਵੱਖ-ਵੱਖ ਵਿਭਾਗਾਂ ਦਾ ਵਿਸਥਾਰਪੂਰਵਕ ਨਿਰੀਖਣ ਕੀਤਾ ਅਤੇ ਕੇਂਦਰ ਵਿਚ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਲੋਂ ਓ.ਪੀ.ਡੀ. ਸਮੇਤ ਵੱਖ-ਵੱਖ ਸੇਵਾਵਾਂ, ਦਵਾਈਆਂ ਦੀ ਉਪਲੱਬਧਤਾ, ਰਿਕਾਰਡ, ਸਟਾਫ਼ ਦੀ ਹਾਜ਼ਰੀ ਅਤੇ ਹੋਰ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਿਹਤ ਕੇਂਦਰ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਨਾਲ ਗੱਲਬਾਤ ਕਰਕੇ ਰੋਜ਼ਾਨਾ ਦੇ ਕੰਮਕਾਜ ਅਤੇ ਮਰੀਜ਼ਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਸਿਵਲ ਸਰਜਨ ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਸਿਹਤ ਕੇਂਦਰ ਵਿਚ ਇਲਾਜ ਲਈ ਆਉਣ ਵਾਲੇ ਹਰੇਕ ਮਰੀਜ਼ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ। ਨਿਰੀਖਣ ਦੌਰਾਨ ਸਿਹਤ ਕੇਂਦਰ ਵਿਚ ਸਾਫ਼-ਸਫ਼ਾਈ ਦੇ ਪ੍ਰਬੰਧਾਂ ਵਿਚ ਕੁਝ ਘਾਟਾਂ ਵੀ ਸਾਹਮਣੇ ਆਈਆਂ। ਇਸ ’ਤੇ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾ ਵਿਚ ਸਫ਼ਾਈ ਦੇ ਮਿਆਰ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ, ਕਿਉਂਕਿ ਸਾਫ਼-ਸੁਥਰਾ ਵਾਤਾਵਰਨ ਮਰੀਜ਼ਾਂ ਅਤੇ ਸਿਹਤ ਸਟਾਫ਼ ਦੋਵਾਂ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਵਲੋਂ ਸਿਹਤ ਕੇਂਦਰ ਦੇ ਆਲੇ-ਦੁਆਲੇ ਦੀ ਸਫ਼ਾਈ, ਕਮਰਿਆਂ, ਮਰੀਜ਼ਾਂ ਲਈ ਉਡੀਕ ਵਾਲੀਆਂ ਥਾਵਾਂ ਅਤੇ ਹੋਰ ਜ਼ਰੂਰੀ ਸਥਾਨਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਨੇ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਰਾਹੀਂ ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਲਈ ਸਾਰੇ ਸਿਹਤ ਕੇਂਦਰਾਂ ਦੇ ਪ੍ਰਬੰਧਾਂ ਦੀ ਸਮੇਂ-ਸਮੇਂ ’ਤੇ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਕੋਈ ਕਮੀ ਸਾਹਮਣੇ ਆਉਂਦੀ ਹੈ, ਉਸ ਨੂੰ ਦੂਰ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਜਾਂਦੇ ਹਨ। ਉਨ੍ਹਾਂ ਨੇ ਸਿਹਤ ਕੇਂਦਰ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਨਿਮਰਤਾ ਨਾਲ ਪੇਸ਼ ਆਉਂਦੇ ਹੋਏ ਉਨ੍ਹਾਂ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਜਾਵੇ ਅਤੇ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ। ਦੌਰੇ ਦੌਰਾਨ ਉਨ੍ਹਾਂ ਨੇ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਟਾਫ਼ ਤੋਂ ਸੁਝਾਅ ਵੀ ਲਏ। ਸਿਵਲ ਸਰਜਨ ਦੇ ਇਸ ਦੌਰੇ ਨੂੰ ਸਿਹਤ ਵਿਭਾਗ ਵਲੋਂ ਸਰਕਾਰੀ ਸਿਹਤ ਕੇਂਦਰਾਂ ਦੇ ਕੰਮਕਾਜ ਅਤੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਨਾਲ ਵਪਾਰਕ ਸਮਝੌਤਿਆਂ ਦੇ ਓਹਲੇ ਜੀ.ਐੱਮ. ਬੀਜਾਂ ਦੀ ਆਮਦ ਮਾਨਵਤਾ ਅਤੇ ਕਿਸਾਨੀ ਲਈ ਘਾਤਕ - ਅੰਮ੍ਰਿਤਪਾਲ ਸਿੰਘ ਜ... ਅਗਲੀ ਖ਼ਬਰ ਬੱਚਿਆਂ ਦੇ ਤੋਤਲੇਪਣ ਦੀ ਸਮੱਸਿਆ ਦਾ ਇਲਾਜ ਸੰਭਵ - ਡਾ. ਸੁਪ੍ਰਿਯਾ
Ad Position 24