23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨਾਲ ਹੇਰਾ ਫੇਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ - ਸੁਰਜੀਤ ਸਿੰਘ ਭੂਰਾ ਡਿਪਟੀ ਕਮਿਸ਼ਨਰ ਤਰਨ ਤਾਰਨ ਤੋਂ ਕਿਸਾਨ ਜਥੇਬੰਦੀ ਨੂੰ ਸੀਜ਼ਨ ਤੋਂ ਪਹਿਲਾਂ ਮੀਟਿੰਗ ਕਰਨ ਲਈ ਸਮਾਂ ਦੇਣ ਦੀ ਮੰਗ

ਖੇਮਕਰਨ, 22 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਬਾਰਡਰ ਕਿਸਾਨ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਖੇਮਕਰਨ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਯੂਨੀਅਨ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਬਾਰਡਰ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਭੂਰਾ ਖੇਮਕਰਨ ਮੰਡੀ ’ਚ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ । ਤਸਵੀਰ: ਬਿੱਲਾ 23-09-2026
ਖੇਮਕਰਨ, 22 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਬਾਰਡਰ ਕਿਸਾਨ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਖੇਮਕਰਨ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਯੂਨੀਅਨ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਯੂਨੀਅਨ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਭੂਰਾ ਨੇ ਪਹੁੰਚੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਦਰਪੇਸ਼ ਹੋਣ ਵਾਲੀਆਂ ਸਮੱਸਿਆਵਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੁਰਜੀਤ ਸਿੰਘ ਭੂਰਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਝੋਨੇ ਦੀ ਫ਼ਸਲ ਦੀ ਕਟਾਈ ਸ਼ੁਰੂ ਹੋਣ ਜਾ ਰਹੀ ਹੈ ਅਤੇ ਨਾਲ ਹੀ ਮੰਡੀਆਂ ਵਿਚ ਝੋਨੇ ਦੀ ਖਰੀਦ ਦਾ ਕੰਮ ਵੀ ਸ਼ੁਰੂ ਹੋਵੇਗਾ। ਕਿਸਾਨ ਆਗੂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਵਾਰ ਕਿਸੇ ਵੀ ਮੰਡੀ ਵਿਚ ਝੋਨੇ ਦੇ ਰੇਟ ’ਚ ਕੱਟ ਲਗਾਉਣ ਜਾਂ ਹੋਰ ਧਾਂਦਲੀਆਂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਬਾਰਡਰ ਕਿਸਾਨ ਯੂਨੀਅਨ ਪੰਜਾਬ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ, ਜਿੱਥੇ ਵੀ ਕਿਸਾਨਾਂ ਵਲੋਂ ਸ਼ਿਕਾਇਤ ਕਰਨ ਦੀ ਸੂਚਨਾ ਮਿਲੇਗੀ, ਉੱਥੇ ਤੁਰੰਤ ਯੂਨੀਅਨ ਦੇ ਆਗੂ ਅਤੇ ਵਰਕਰ ਪਹੁੰਚ ਕੇ ਕਿਸਾਨਾਂ ਦੇ ਹੱਕ ਵਿਚ ਖੜ੍ਹੇ ਹੋਣਗੇ। ਕਿਸਾਨ ਆਗੂ ਸੁਰਜੀਤ ਸਿੰਘ ਭੂਰਾ ਨੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਜਾਵੇ, ਤਾਂ ਜੋ ਮੰਡੀਆਂ ਵਿਚ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਪਹਿਲਾਂ ਹੀ ਹੱਲ ਕੀਤਾ ਜਾ ਸਕੇ। ਉਨ੍ਹਾਂ ਆੜ੍ਹਤੀਏ ਭਰਾਵਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਆੜ੍ਹਤੀਏ ਕਿਸਾਨਾਂ ਨਾਲ ਨਿਯਮਾਂ ਅਨੁਸਾਰ ਸਹੀ ਢੰਗ ਨਾਲ ਕੰਮ ਕਰਦੇ ਹਨ, ਯੂਨੀਅਨ ਉਨ੍ਹਾਂ ਦਾ ਸਤਿਕਾਰ ਕਰਦੀ ਹੈ। ਇਸ ਮੌਕੇ ਪ੍ਰਗਟ ਸਿੰਘ ਪੱਤੂ, ਅੰਗਰੇਜ਼ ਸਿੰਘ ਡੱਲ, ਸ਼ਮਸ਼ੇਰ ਸਿੰਘ ਵਾਂ, ਹਰਜਿੰਦਰ ਸਿੰਘ ਭੰਬਾ, ਹਰਜੀਤ ਸਿੰਘ ਮੋਹਨਵਸਤੀ, ਜੋਗਾ ਸਿੰਘ ਮਹਿੰਦੀਪੁਰ, ਕਰਮਜੀਤ ਸਿੰਘ ਮਹਿੰਦੀਪੁਰ, ਬਲਵਿੰਦਰ ਸਿੰਘ ਮਹਿੰਦੀਪੁਰ, ਦਿਲਬਾਗ ਸਿੰਘ ਨੰਬਰਦਾਰ, ਸੇਵਕ ਸਿੰਘ ਕਲਸ, ਸੁੱਖਾ ਸਿੰਘ ਕਲਸ, ਸੁਖਜੀਤ ਸਿੰਘ ਖਾਲੜਾ, ਬਗ਼ੀਚਾ ਸਿੰਘ ਖਾਲੜਾ, ਰਣਜੋਧ ਸਿੰਘ ਵਾਂ, ਸਤਨਾਮ ਸਿੰਘ ਡੱਲ, ਵਰਿੰਦਰ ਸਿੰਘ ਰਾਜੋਕੇ, ਸਰਵਣ ਸਿੰਘ ਕਾਲੀਆਂ, ਸਰਵਣ ਸਿੰਘ ਰਾਜੋਕੇ, ਗੁਰਦੀਪ ਸਿੰਘ ਗ਼ਜ਼ਲ, ਡੋਗਰ ਸਿੰਘ ਸਕੱਤਰਾ, ਕਰਨਬੀਰ ਸਿੰਘ ਮੀਆਂਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਦੇ ਵਫ਼ਦ ਨੂੰ ਝੋਨੇ ਦੀ ਖਰੀਦ ਸੰਬੰਧੀ ਮੁਸ਼ਕਿਲਾਂ ਦੇ ਨਿਪਟਾਰੇ ਦਾ ਜ਼ਿਲ੍ਹਾ ਮੰਡੀ ਬੋਰਡ ਦੇ ਸੈਕਟਰੀ... ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਵਿਧਾਇਕ ਧੁੰਨ ਕਿਹਾ, 25 ਸਤੰਬਰ ਤ...
Ad Position 24