23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਿੰਡ ਕੋਟ ਗੁਰਬਖਸ਼ ਤੋਂ ਵਿਧਾਇਕ ਧਾਲੀਵਾਲ ਵਲੋਂ ਅਗਾਜ

ਗੱਗੋਮਾਹਲ/ਅਜਨਾਲਾ/ਰਮਦਾਸ, 22 ਸਤੰਬਰ ( ਸੰਧੂ, ਢਿੱਲੋਂ, ਵਾਹਲਾ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ , ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚ: ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਤੇ ਸਮੁੱਚੀ ਲੀਡਰਸ਼ਿਪ ਵਲੋਂ ਲਏ ਗਏ ਫੈਸਲੇ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਘਰ ਘਰ ਪ੍ਰਚਾਰ ਹਿੱਤ ਅੱਜ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਕੋਟਗੁਬਖਸ਼ ਤੋਂ ਮੁਹਿੰਮ ਦਾ ਅਗਾਜ ਕੀਤਾ। ਇਸ ਸਮੇਂ ਧਾਲੀਵਾਲ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਤੇ ਕਾਂਗਰਸ ਵਲੋਂ ਆਪਣੇ 75 ਸਾਲਾਂ ਦੇ ਰਾਜ ਦੌਰਾਨ ਸੂਬੇ ਦੇ ਲੋਕਾਂ ਨੂੰ ਅੱਤਵਾਦ, ਸੁੱਕੇ ਖੇਤ, ਗਰੀਬੀ, ਬੇਰੁਜਗਾਰੀ, ਟੁੱਟੇ ਫੁੱਟੇ ਸਕੂਲ ਆਦਿ ਹੀ ਦਿੱਤੇ ਹਨ ਜਦੋਂ ਕਿ ਉਨ੍ਹਾਂ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿਚ ਸਿੱਖਿਆ ਪ੍ਰਾਪਤੀ ਲਈ ਭੇਜਿਆ ਹੈ ।

Ad Position 21
No active advertisement
ਅਜੀਤ ਡੈਸਕ 23-09-2026
ਗੱਗੋਮਾਹਲ/ਅਜਨਾਲਾ/ਰਮਦਾਸ, 22 ਸਤੰਬਰ ( ਸੰਧੂ, ਢਿੱਲੋਂ, ਵਾਹਲਾ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ , ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚ: ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਤੇ ਸਮੁੱਚੀ ਲੀਡਰਸ਼ਿਪ ਵਲੋਂ ਲਏ ਗਏ ਫੈਸਲੇ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਘਰ ਘਰ ਪ੍ਰਚਾਰ ਹਿੱਤ ਅੱਜ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਕੋਟਗੁਬਖਸ਼ ਤੋਂ ਮੁਹਿੰਮ ਦਾ ਅਗਾਜ ਕੀਤਾ। ਇਸ ਸਮੇਂ ਧਾਲੀਵਾਲ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਤੇ ਕਾਂਗਰਸ ਵਲੋਂ ਆਪਣੇ 75 ਸਾਲਾਂ ਦੇ ਰਾਜ ਦੌਰਾਨ ਸੂਬੇ ਦੇ ਲੋਕਾਂ ਨੂੰ ਅੱਤਵਾਦ, ਸੁੱਕੇ ਖੇਤ, ਗਰੀਬੀ, ਬੇਰੁਜਗਾਰੀ, ਟੁੱਟੇ ਫੁੱਟੇ ਸਕੂਲ ਆਦਿ ਹੀ ਦਿੱਤੇ ਹਨ ਜਦੋਂ ਕਿ ਉਨ੍ਹਾਂ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿਚ ਸਿੱਖਿਆ ਪ੍ਰਾਪਤੀ ਲਈ ਭੇਜਿਆ ਹੈ । ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 600 ਯੂਨਿਟ ਮੁਫਤ ਬਿਜਲੀ, ਔਰਤਾਂ ਲਈ ਮੁਫਤ ਸਫਰ, ਮਾਵਾਂ ਧੀਆਂ ਯੋਜਨਾ , ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਨੌਕਰੀਆਂ, ਨਹਿਰੀ ਪਾਣੀ ਆਦਿ ਸਹੂਲਤਾਂ ਦਿੱਤੀਆਂ ਹਨ । ਇਨ੍ਹਾਂ ਸਹੂਲਤਾਂ ਨੂੰ ਬਰਕਰਾਰ ਰੱਖਣ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ 2027 ਵਿਚ ਸਰਕਾਰ ਦਾ ਗਠਨ ਕਰੋ । ਇਸ ਮੌਕੇ ਉਨ੍ਹਾਂ ਨਾਲ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਚੇਅਰਮੈਨ ਪ੍ਰਿਥੀਪਾਲ ਸਿੰਘ, ਸਰਪੰਚ ਸੰਤੋਖ ਸਿੰਘ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਅਮਰੀਕ ਸਿੰਘ ਢਿੱਲੋਂ, ਸੁੱਖ ਸਿੰਧੀ ਰਮਦਾਸ, ਰਵੀ ਕੋਟ, ਮਾ: ਮੇਜਰ ਸਿੰਘ, ਭੁਪਿੰਦਰ ਸਿੰਘ ਕੋਟੀਆ ਤੋਂ ਇਲਾਵਾ ਵੱਡੀ ਗਿਣਤੀ ’ਚ ਆਪ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਦੇ ਪਿੰਡ ਛੋਟਾ ਫੱਤੇਵਾਲ ਦਾ ਮੌਜੂਦਾ ਸਰਪੰਚ ਜਿੰਦਰ ਸਿੰਘ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਤਲਬੀਰ ਗਿੱਲ ਨੇ ਪਿੰਡ ਨਾਗ ਕਲਾਂ ਦੇ ਘਰ-ਘਰ ਜਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ
Ad Position 24