22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਮੁਕੰਮਲ-ਰਾਜਵਿੰਦਰ ਸਿੰਘ ਰਾਜਾ ਲਦੇਹ

ਜੰਡਿਆਲਾ ਗੁਰੂ 22 ਸਤੰਬਰ (ਅੰਮ੍ਰਿਤ ਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਵਿਖੇ 23 ਸਤੰਬਰ ਨੂੰ ਹਲਕਾ ਇੰਚਾਰਜ ਸੰਦੀਪ ਸਿੰਘ ਏ. ਆਰ.

Ad Position 21
No active advertisement
ਅਜੀਤ ਡੈਸਕ 23-09-2026
ਜੰਡਿਆਲਾ ਗੁਰੂ 22 ਸਤੰਬਰ (ਅੰਮ੍ਰਿਤ ਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਵਿਖੇ 23 ਸਤੰਬਰ ਨੂੰ ਹਲਕਾ ਇੰਚਾਰਜ ਸੰਦੀਪ ਸਿੰਘ ਏ.ਆਰ. ਦੀ ਅਗਵਾਈ ਹੇਠ ਹੋਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨਗੇ। ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਉਤਸ਼ਾਹ ਹੈ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਰੈਲੀ ਲਈ ਆਵਾਜਾਈ, ਸਵਾਗਤ, ਪਾਰਕਿੰਗ, ਬੈਠਣ ਅਤੇ ਹੋਰ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਉਨ੍ਹਾਂ ਸਮੂਹ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 23 ਸਤੰਬਰ ਨੂੰ ਪਿੰਡ ਮੱਲੀਆਂ, ਜੰਡਿਆਲਾ ਗੁਰੂ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ। ਇਸ ਮੌਕੇ ਪ੍ਰਿੰਸੀਪਲ ਨੋਨਿਹਾਲ ਸਿੰਘ, ਜਸ ਵਰਪਾਲ, ਸੁੱਖਜਿੰਦਰ ਸਿੰਘ, ਰਵਜੋਤ ਸਿੰਘ, ਯਾਦ ਤਰਸਿੱਕਾ, ਸਾਜਣ ਸਿੰਘ ਖਾਨਕੋਟ, ਸ਼ਮਸ਼ੇਰ ਸਿੰਘ, ਰਜਿੰਦਰ ਸਿੰਘ, ਗੁਰਮੀਤ ਕੌਰ ਬੱਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਾਚੀਨ ਪੰਥ ਪ੍ਰਕਾਸ਼ ਦੀ ਕਥਾ ਦੀ ਆਰੰਭਤਾ ਸੰਬੰਧੀ ਹੋਣਗੇ ਸਮਾਗਮ ਅਗਲੀ ਖ਼ਬਰ ਸੈਦਪੁਰ ਤੋਂ ਪੁੱਜੇ ਨਗਰ ਕੀਰਤਨ ਦਾ ਗੁਰਦੁਆਰਾ ਸਾਹਿਬ ਵਿਖੇ ਨਿੱਘਾ ਸਵਾਗਤ
Ad Position 24