24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 24-09-2026
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਟੀ-ਪੁਆਇੰਟ ਨੱਥੋਕੇ ਨਜ਼ਦੀਕ ਨਾਕਾਬੰਦੀ ਦੌਰਾਨ ਪਿ੍ਰਤਪਾਲ ਸਿੰਘ ਉਰਫ ਅਫਰੀਦੀ ਪੁੱਤਰ ਅਮਰੀਕ ਸਿੰਘ, ਸਤਨਾਮ ਸਿੰਘ ਉਰਫ ਸੋਨੂੰ ਪੁੱਤਰ ਹਰਦੇਵ ਸਿੰਘ ਵਾਸੀਅਨ ਸੰਘਰ ਕਲਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 5 ਗ੍ਰਾਮ 38 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਰਾਜੀਵ ਕੁਮਾਰ ਨੇ ਗਸ਼ਤ ਦਰੌਾਨ ਅਭੈਜੀਤ ਸਿੰਘ ਅਤੇ ਅਕਾਸ਼ਦੀਪ ਸਿੰਘ ਪੁੱਤਰਾਨ ਸੁਖਦੇਵ ਸਿੰਘ ਵਾਸੀਅਨ ਜਾਮਾਰਾਏ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਜੈਪਾਲ ਸਿੰਘ ਨੇ ਗਸ਼ਤ ਦੌਰਾਨ ਗੁਰਸਾਹਿਬ ਸਿੰਘ ਪੁੱਤਰ ਬਾਰਾ ਸਿੰਘ ਵਾਸੀ ਖੇਮਕਰਨ, ਮਨੀ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਖੇਮਕਰਨ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਸ.ਆਈ. ਵਰਿੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਭੋਜੇਕੇ ਸਾਈਡ ਤੋਂ ਮੋੜਾ ਸਿੰਘ ਪੁੱਤਰ ਬੋਹੜ ਸਿੰਘ, ਗੁਰਕੀਰਤਨ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀਅਨ ਸੋਢੀ ਵਾਲਾ ਜ਼ਿਲ੍ਹਾ ਫਿਰੋਜਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ 10 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਆਈ. ਲਖਬੀਰ ਸਿੰਘ ਨੇ ਗਸ਼ਤ ਦੌਰਨ ਦਾਣਾਮ ੰਡੀ ਹਰੀਕੇ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਸਰਵਨ ਸਿੰਘ ਪੁੱਤਰ ਤਰਲੋਕ ਸਿੰਘ ਠੱਠੀਆ ਖੁਰਦ, ਮੰਗਾ ਸਿੰਘ ਪੁੱਤਰ ਰਾਮ ਸਿੰਘ ਵਾਸੀ ਕੀੜੀਆ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਗਸ਼ਤ ਦੌਰਾਨ ਸਤਲੁਜ ਪੈਲੇਸ ਹਰੀਕੇ ਨਜ਼ਦੀਕ ਤੋਂ ਕਾਰ ਨੰਬਰ ਪੀ.ਬੀ. 07 ਐਲ 2425 ’ਤੇ ਸਵਾਰ ਹੋ ਕੇ ਆ ਰਹੇ ਬਲਵਿੰਦਰ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਕੁੱਲਾ ਨੂੰ ਕਾਬੂ ਕਰਕੇ ਉਸ ਪਾਸੋਂ 93 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪਟਵਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਦੂਸਰੇ ਹਫ਼ਤੇ ਵੀ ਧਰਨਾ, ਤਹਿਸੀਲ ਕੰਪਲੈਕਸ ’ਚ ਸਰਕਾਰ ਵਿਰੋਧੀ ਨਾਅਰੇਬਾਜ਼ੀ ਅਗਲੀ ਖ਼ਬਰ ਟਿੱਪਰ ਥੱਲੇ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
Ad Position 24