‘ਆਪ’ ਆਗੂ ਸੁਖਰਾਜ ਸਿੰਘ ਬੀ.ਏ. ਨਾਲ ਵੱਖ-ਵੱਖ ਅਕਾਲੀ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਖਾਲੜਾ, 23 ਸਤੰਬਰ (ਜੱਜਪਾਲ ਸਿੰਘ ਜੱਜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਖਾਲੜਾ ਸੁਖਰਾਜ ਸਿੰਘ ਬੀ. ਏ.
ਖਾਲੜਾ, 23 ਸਤੰਬਰ (ਜੱਜਪਾਲ ਸਿੰਘ ਜੱਜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਖਾਲੜਾ ਸੁਖਰਾਜ ਸਿੰਘ ਬੀ.ਏ. ਦੇ ਪਿਤਾ ਬਲਬੀਰ ਸਿੰਘ ਦੀ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਬੱਬੂ ਮਾੜੀ ਮੇਘਾ, ਸਾਬਕਾ ਸਰਪੰਚ ਸਾਹਿਬ ਸਿੰਘ ਅਮੀਸ਼ਾਹ, ਸਾਬਕਾ ਸਰਪੰਚ ਪਲਵਿੰਦਰ ਸਿੰਘ ਕੰਬੋਕੇ, ਅਮਰੀਕ ਸਿੰਘ ਮਾਨ, ਸਾਬਕਾ ਸਰਪੰਚ ਹਰਜੀਤ ਸਿੰਘ ਬੱਬੀ ਬੂੜ ਚੰਦ ਨੇ ਕਿਹਾ ਕਿ ਪਿਤਾ ਦਾ ਵਿਛੋੜਾ ਅਸਹਿ ਹੁੰਦਾ ਹੈ। ਬਲਬੀਰ ਸਿੰਘ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸੁਖਰਾਜ ਸਿੰਘ ਬੀ ਏ ਅਤੇ ਉਨਾਂ ਦੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੋਏ । ਉਨ੍ਹਾਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪ੍ਰਮਾਤਮਾ ਬਲਬੀਰ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।