24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀਆਂ ਅਧਿਆਪਕਾਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ

ਗੋਇੰਦਵਾਲ ਸਾਹਿਬ, 23 ਸਤੰਬਰ (ਸਕੱਤਰ ਸਿੰਘ ਅਟਵਾਲ)- ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀਆਂ ਅਧਿਆਪਕਾਵਾਂ ਕੁਲਦੀਪ ਕੌਰ ਅਤੇ ਅਮਨਦੀਪ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਅਤੇ ਸਮਰਪਣ ਲਈ ਸ਼੍ਰੀ ਗੁਰੂ ਅਰਜਨ ਦੇਵ ਸਹੋਦਯਾ ਸਕੂਲਜ਼ ਵੱਲੋਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਅਧਿਆਪਕਾਵਾਂ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਪ੍ਰਤੀ ਉਨ੍ਹਾਂ ਦੀ ਮਿਹਨਤ ਤੇ ਸਮਰਪਣ ਦੀ ਮਾਨਤਾ ਵਜੋਂ ਪ੍ਰਦਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਗੋਇੰਦਵਾਲ ਸਾਹਿਬ, 23 ਸਤੰਬਰ (ਸਕੱਤਰ ਸਿੰਘ ਅਟਵਾਲ)- ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀਆਂ ਅਧਿਆਪਕਾਵਾਂ ਕੁਲਦੀਪ ਕੌਰ ਅਤੇ ਅਮਨਦੀਪ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਅਤੇ ਸਮਰਪਣ ਲਈ ਸ਼੍ਰੀ ਗੁਰੂ ਅਰਜਨ ਦੇਵ ਸਹੋਦਯਾ ਸਕੂਲਜ਼ ਵੱਲੋਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਅਧਿਆਪਕਾਵਾਂ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਪ੍ਰਤੀ ਉਨ੍ਹਾਂ ਦੀ ਮਿਹਨਤ ਤੇ ਸਮਰਪਣ ਦੀ ਮਾਨਤਾ ਵਜੋਂ ਪ੍ਰਦਾਨ ਕੀਤਾ ਗਿਆ। ਦੋਵਾਂ ਅਧਿਆਪਕਾਵਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਤੇ ਪ੍ਰਿੰਸੀਪਲ ਨੇ ਸਨਮਾਨਿਤ ਅਧਿਆਪਕਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਦੀ ਮਿਹਨਤ, ਲਗਨ ਅਤੇ ਸਮਰਪਣ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਦੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਅਧਿਆਪਕਾਵਾਂ ਦੀ ਇਹ ਪ੍ਰਾਪਤੀ ਪੂਰੇ ਸਕੂਲ ਪਰਿਵਾਰ ਲਈ ਮਾਣ ਵਾਲਾ ਪਲ ਹੈ ਅਤੇ ਇਹ ਸਨਮਾਨ ਸਮੂਹ ਸਟਾਫ਼ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਮਨਾਇਆ ਪੰਜਾਬੀ ਦਿਵਸ ਅਗਲੀ ਖ਼ਬਰ ਬੀਬੀ ਰਜਨੀ ਸਕੂਲ ਪੱਟੀ ਵਿਖੇ ਆਰਥਿਕ ਜਾਗਰੂਕਤਾ ਤੇ ਸਾਈਬਰ ਸੁਰੱਖਿਆ ਸੰਬੰਧੀ ਵਿਸ਼ੇਸ਼ ਸੈਮੀਨਾਰ
Ad Position 24