24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਿੰਡ ਬਾਸਰਕੇ ਦੇ ਕਰੀਬ ਦੋ ਦਰਜਨ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ’ਚ ਸ਼ਾਮਿਲ

ਖਾਲੜਾ, 23 ਸਤੰਬਰ (ਜੱਜਪਾਲ ਸਿੰਘ ਜੱਜ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਬਾਸਰਕੇ ਤੋਂ ਉਸ ਵੇਲੇ ਕਾਂਗਰਸ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ, ਜਦੋਂ ਕਰੀਬ ਦੋ ਦਰਜਨ ਆਮ ਆਦਮੀ ਪਾਰਟੀ ਪਰਿਵਾਰਾਂ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸਾਬਕਾ ਸਰਪੰਚ ਡਾ.

Ad Position 21
No active advertisement
ਅਜੀਤ ਡੈਸਕ 24-09-2026
ਖਾਲੜਾ, 23 ਸਤੰਬਰ (ਜੱਜਪਾਲ ਸਿੰਘ ਜੱਜ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਬਾਸਰਕੇ ਤੋਂ ਉਸ ਵੇਲੇ ਕਾਂਗਰਸ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ, ਜਦੋਂ ਕਰੀਬ ਦੋ ਦਰਜਨ ਆਮ ਆਦਮੀ ਪਾਰਟੀ ਪਰਿਵਾਰਾਂ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸਾਬਕਾ ਸਰਪੰਚ ਡਾ. ਹਰਦੇਵ ਸਿੰਘ ਮਾਹਲਾ, ਚਾਨਣ ਸਿੰਘ ਨਵਾਦਾ ਅਤੇ ਰਾਣਾ ਹੁੰਦਲ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਨੂੰ ਤਿਲਾਂਜਲੀ ਦੇ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਬਿੰਦਰ ਸਿੰਘ ,ਭਜਨ ਸਿੰਘ, ਬੋਹੜ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਦਿਆਲ ਸਿੰਘ ,ਅਰਸ਼ਦੀਪ ਸਿੰਘ, ਕੁਲਦੀਪ ਸਿੰਘ ਕਾਕਾ ਡਰਾਈਵਰ, ਜਗਰੂਪ ਸਿੰਘ, ਵਿਜੇ ਸਿੰਘ, ਆਕਾਸ਼ਦੀਪ ਸਿੰਘ, ਰੁਸਤਮ ਸਿੰਘ, ਸਿਕੰਦਰ ਸਿੰਘ, ਹਰਪਾਲ ਸਿੰਘ ਪਾਲਾ, ਅਮਰੀਕ ਕੌਰ, ਕਰਨ ਸਿੰਘ, ਹਰਜੀਤ ਸਿੰਘ ਜੀਤ, ਰਾਜਵਿੰਦਰ ਸਿੰਘ ਮਿਸਤਰੀ ਮੱਦਰ, ਬੂਟਾ ਸਿੰਘ ਆਦਿ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਕਾਂਗਰਸ ਪਾਰਟੀ ’ਚ ਜੀ ਆਇਆਂ ਕਹਿੰਦਿਆਂ ਸਾਬਕਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਜੋ ਜਨਤਾ ਨਾਲ ਵਾਅਦੇ ਕੀਤੇ ਸਨ। ਉਨ੍ਹਾਂ ਨੂੰ ਪੂਰਿਆਂ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ । ਉਨ੍ਹਾਂ ਕਿਹਾ ਕਿ ਪਿੰਡਾਂ ਦੀ ਜਨਤਾ ਇਸ ਵੇਲੇ ਆਮ ਆਦਮੀ ਪਾਰਟੀ ਤੋਂ ਸਤਾਈ ਪਈ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਵੱਡੀ ਬਹੁਮਤ ਨਾਲ ਜਿੱਤ ਦਰਜ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਪੱਧਰ ’ਤੇ ਰਿਵਰਡੇਲ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਭਾਜਪਾ ਦੇ ਸੂਬਾ ਸਕੱਤਰ ਮੰਨਾ ਨੇ ਡਾਕਟਰ ਕੰੰਗ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
Ad Position 24