24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਰਾਲੀ ਪ੍ਰਬੰਧਨ ਸੰਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)-ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫਸਰ ਤਰਨ ਤਾਰਨ ਡਾ.

Ad Position 21
No active advertisement
ਅਜੀਤ ਡੈਸਕ 24-09-2026
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)-ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇ ਖੇਤੀਬਾੜੀ ਦਫ਼ਤਰ ਤਰਨ ਤਾਰਨ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਆਧੁਨਿਕ ਖੇਤੀ ਮਸ਼ੀਨਰੀ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਤੇ ਮਿੱਤਰ ਕੀੜਿਆਂ ਨੂੰ ਨੁਕਸਾਨ ਪਹੁੰਚਦਾ ਹੈ। ਕਿਸਾਨਾਂ ਨੂੰ ਪਰਾਲੀ ਖੇਤ ਵਿਚ ਹੀ ਮਿਲਾਉਣ, ਉਪਲਬੱਧ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਵਾਤਾਵਰਣ ਪੱਖੀ ਖੇਤੀ ਤਰੀਕੇ ਅਪਣਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਵਿਚ ਸਹਿਯੋਗ ਦੇਣ। ਇਸ ਦੇ ਨਾਲ ਹੀ ਡਾ. ਹਰਪ੍ਰੀਤ ਸਿੰਘ ਅਤੇ ਡਾ.ਗੁਰਪਾਲ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਖੇਤ ਦੀ ਸਹੀ ਤਿਆਰੀ, ਢੁਕਵੀਂ ਕਿਸਮ ਦੀ ਚੋਣ, ਸਿਫਾਰਸ਼ਸ਼ੁਦਾ ਬੀਜ ਦਰ, ਬੀਜ ਸੋਧ, ਬਿਜਾਈ ਦੇ ਢੁਕਵੇਂ ਸਮੇਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਕਣਕ ਦੀ ਬਿਜਾਈ ਕਰਨ ਅਤੇ ਬੇਲੋੜੀਆਂ ਖ਼ਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਤੋਂ ਗੁਰੇਜ਼ ਕਰਨ। ਇਸ ਤੋਂ ਇਲਾਵਾ ਡਾ. ਗੁਰਿੰਦਰਜੀਤ ਸਿੰਘ ਨੇ ਸੇਰੋਂ ਦੀ ਕਾਸ਼ਤ ਸੰਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਲੋਂ ਸਰ੍ਹੋਂ ਦੀ ਬਿਜਾਈ ਲਈ ਢੁਕਵੀਂ ਜ਼ਮੀਨ ਦੀ ਚੋਣ, ਖੇਤ ਦੀ ਤਿਆਰੀ, ਸਿਫ਼ਾਰਸ਼ਸ਼ੁਦਾ ਕਿਸਮਾਂ, ਬੀਜ ਦਰ, ਬੀਜ ਸੋਧ ਅਤੇ ਸੰਤੁਲਿਤ ਖ਼ਾਦਾਂ ਦੀ ਵਰਤੋਂ ਬਾਰੇ ਦੱਸਿਆ ਗਿਆ। ਕਿਸਾਨਾਂ ਨੂੰ ਸਰ੍ਹੋਂ ਦੀ ਫ਼ਸਲ ਵਿਚ ਨਦੀਨਾਂ ਦੀ ਰੋਕਥਾਮ ਅਤੇ ਕੀੜੇ-ਮਕੌੜਿਆਂ ਦੀ ਸੁਚੱਜੀ ਨਿਗਰਾਨੀ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ।ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਕਣਕ ਦੀ ਬਿਜਾਈ ਸੰਬੰਧੀ ਵਿਗਿਆਨਕ ਖੇਤੀ ਤਕਨੀਕਾਂ ਨੂੰ ਅਪਣਾਉਣ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਤਰਨ ਤਾਰਨ ਦੇ ਨਵ-ਨਿਯੁਕਤ ਇੰਚਾਰਜ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਪ੍ਰਧਾਨ ਧਾਮੀ ਅਸਤੀਫ਼ਾ ਦੇ ਕੇ ਨਿਰਪੱਖ ਜਾਂਚ ਦਾ ਰਾਹ ਸਾਫ਼ ਕਰਨ - ਜਥੇ. ਦੋਬਲੀਆ
Ad Position 24