24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ 2 ਨੌਜਵਾਨ ਜ਼ਖ਼ਮੀ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)— ਇਕ ਤੇਜ ਰਫਤਾਰ ਗੱਡੀ ਚਾਲਕ ਵਲੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ 2 ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨਾਂ ਦੇ ਗੰਭੀਰ ਸੱਟਾਂ ਲੱਗਣ ਦੇ ਦੋਸ਼ ਹੇਠ ਗੱਡੀ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਰਣਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਖੁਰਦ ਜ਼ਿਲ੍ਹਾ ਮਲੇਰਕੋਟਲਾ ਨੇ ਸ਼ਿਕਾਇਤ ਦਰਜ ਕਰਵਆਈ ਕਿ ਉਹ ਅਤੇ ਉਸਦਾ ਦੋਸਤ ਗੁਰਮੁੱਖ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਪਿੰਡ ਖੁਰਦ ਆਪਣੇ ਮੋਟਰਸਾਈਕਲ ਨੰਬਰ ਪੀ.

Ad Position 21
No active advertisement
ਅਜੀਤ ਡੈਸਕ 25-09-2026
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)— ਇਕ ਤੇਜ ਰਫਤਾਰ ਗੱਡੀ ਚਾਲਕ ਵਲੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ 2 ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨਾਂ ਦੇ ਗੰਭੀਰ ਸੱਟਾਂ ਲੱਗਣ ਦੇ ਦੋਸ਼ ਹੇਠ ਗੱਡੀ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਰਣਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਖੁਰਦ ਜ਼ਿਲ੍ਹਾ ਮਲੇਰਕੋਟਲਾ ਨੇ ਸ਼ਿਕਾਇਤ ਦਰਜ ਕਰਵਆਈ ਕਿ ਉਹ ਅਤੇ ਉਸਦਾ ਦੋਸਤ ਗੁਰਮੁੱਖ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਪਿੰਡ ਖੁਰਦ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 28 ਐੱਸ. 8279 ’ਤੇ ਸਵਾਰ ਹੋ ਕੇ ਆ ਰਿਹਾ ਸੀ ਤਾਂ ਜਦੋਂ ਉਹ ਰਸੂਲਪੁਰ ਨਹਿਰਾਂ ਨਜ਼ਦੀਕ ਪੁੱਜੇ ਤਾਂ ਇਕ ਗੱਡੀ ਬਰੀਜਾ ਨੰਬਰ ਪੀ.ਬੀ. 46 ਏ.ਡੀ. 1001 ਦੇ ਚਾਲਕ ਨੇ ਗਲਤ ਸਾਈਡ ਤੋਂ ਗੱਡੀ ਨੂੰ ਲਿਆ ਕੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਅਤੇ ਉਸਦੇ ਦੋਸਤ ਦੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਇਹ ਇਲਾਜ ਲਈ ਹਸਪਤਾਲ ਵਿਚ ਦਾਖਲ ਹਨ। ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਗੱਡੀ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਅਗਲੀ ਖ਼ਬਰ ਸਮਾਜ ਸੇਵਾ ਤੇ ਲੋਕ ਭਲਾਈ ਦਾ ਸੰਦੇਸ਼ ਦਿੰਦਿਆਂ ਵਿਦਿਆਰਥੀਆਂ ਨੇ ਮਨਾਇਆ ਐਨ.ਐਸ.ਐਸ ਦਿਵਸ ‘ ਆਪਣੇ ਲਈ ਨਹੀਂ, ਦੂਜਿਆਂ ਲਈ...
Ad Position 24