24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੋਇੰਦਵਾਲ ਜੇਲ੍ਹ ’ਚ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

ਤਰਨ ਤਾਰਨ, 24 ਸਤੰਬਰ (ਪਰਮਜੀਤ ਜੋਸ਼ੀ)—ਅਕਸਰ ਸੁਰਖੀਆ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ’ਚ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ 8 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 18 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜੋਰਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਹਵੇਲੀਆਂ ਪਾਸੋਂ 1 ਮੋਬਾਈਲ ਫੋਨ, 2 ਮੋਬਾਈਲ ਚਾਰਜਰ ਸਮੇਤ ਡਾਟਾ ਕੇਬਲ ਬਰਾਮਦ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 25-09-2026
ਤਰਨ ਤਾਰਨ, 24 ਸਤੰਬਰ (ਪਰਮਜੀਤ ਜੋਸ਼ੀ)—ਅਕਸਰ ਸੁਰਖੀਆ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ’ਚ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ 8 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 18 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜੋਰਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਹਵੇਲੀਆਂ ਪਾਸੋਂ 1 ਮੋਬਾਈਲ ਫੋਨ, 2 ਮੋਬਾਈਲ ਚਾਰਜਰ ਸਮੇਤ ਡਾਟਾ ਕੇਬਲ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 22 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸਿਵਮ ਪੁੱਤਰ ਅਵਤਾਰ ਸਿੰਘ ਵਾਸੀ ਮਾਹਲੋ, ਕਰਨਦੀਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਰਾਜਪੁਰ ਚਿਬ, ਰਣਜੋਧ ਸਿੰਘ ਪੁੱਤਰ ਤੇਜ ਪਰਤਾਪ ਸਿੰਘ ਵਾਸੀ ਉਦੋਨੰਗਲ, ਬਲਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਬੱਲ, ਗੁਰਪ੍ਰੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਛਾਲੋਵਾਲ ਪਾਸੋਂ 2 ਟੱਚ ਮੋਬਾਈਲ ਫੋਨ ਬਰਾਮਦ ਹੋਇਆ ਹੈ। ਇਸੇ ਤਰ੍ਹਾਂ 23 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜਸਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਵੈਰੋਵਾਲ ਰੋਡ ਜੰਡਿਆਲਾ ਗੁਰੂ ਅਤੇ ਬੀਰਬਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਜੰਡਿਆਲਾ ਗੁਰੂ ਪਾਸੋਂ 15 ਤੰਬਾਕੂ ਪੁੜੀਆਂ, 43 ਬੀੜੀਆ ਦੇ ਬੰਡਲ, 2 ਲਾਈਟਰ, 28 ਕੂਲਲਿੱਪ ਪੈਕੇਟ, 11 ਸਿਗਰਟ ਪੈਕੇਟ, 2 ਮੋਬਾਈਲ ਬਰਾਮਦ ਹੋਏ ਹਨ। ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਜੇਲ੍ਹ ਵਿਚ ਇਨ੍ਹਾਂ ਪਾਸ ਪਾਬੰਦੀਸ਼ੁਦਾ ਸਮਾਨ ਕਿਸ ਤਰ੍ਹਾਂ ਪਹੁੰਚਿਆ।
Ad Position 22
No active advertisement
ਪਿਛਲੀ ਖ਼ਬਰ ਟਰੈਕਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ 2 ਨੌਜਵਾਨ ਜ਼ਖ਼ਮੀ
Ad Position 24