25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪ੍ਰਧਾਨ ਐਡਵੋਕੇਟ ਜੇ.ਐੱਸ. ਢਿੱਲੋਂ ਵਲੋਂ ਜ਼ਿਲ੍ਹਾ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦਾ ਸਨਮਾਨ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)— ਤਰਨ ਤਾਰਨ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਜੇ. ਐੱਸ.

Ad Position 21
No active advertisement
ਬਾਰ ਐਸੋਸੀਏਸ਼ਨ ਤਰਨ ਤਾਰਨ ਦੇ ਪ੍ਰਧਾਨ ਜੇ.ਐੱਸ.ਢਿੱਲੋਂ, ਜ਼ਿਲ੍ਹਾ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦਾ ਸਨਮਾਨ ਕਰਦੇ ਹੋਏ ਅਤੇ ਉਨ੍ਹਾਂ ਨਾਲ ਹੋਰ ਵਕੀਲ ਸਾਹਿਬਾਨ। ਤਸਵੀਰ–ਲਵਲੀ 25-09-2026
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)— ਤਰਨ ਤਾਰਨ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਜੇ.ਐੱਸ.ਢਿੱਲੋਂ ਦੀ ਪ੍ਰਧਾਨਗੀ ਹੇਠ ਬਾਰ ਐਸੋਸੀਏਸ਼ਨ ਤਰਨ ਤਰਨ ਦੀ ਪਠੇਲੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਅਡੀਸ਼ਨਲ ਸ਼ੈਸ਼ਨ ਜੱਜ ਪ੍ਰੇਮ ਕੁਮਾਰ, ਅਡੀਸ਼ਨਲ ਸ਼ੈਸ਼ਨ ਜੱਜ ਰਵਿੰਦਰਜੀਤ ਸਿੰਘ ਬਾਜਵਾ, ਅਡੀਸ਼ਨ ਸ਼ੈਸ਼ਨ ਜੱਜ ਪੂਜਾ, ਜੱਜ ਦਪੀਲ ਕੁਮਾਰ, ਜੱਜ ਮਨਜੋਤ ਕੌਰ, ਜੱਜ ਰਿਤੂ ਬਾਲਾ, ਜੱਜ ਅਮਨਦੀਪ ਸਿੰਘ, ਏ.ਡੀ.ਸੀ.ਤਰਨ ਤਾਰਨ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਅਹੁਦੇਦਾਰਾਂ ਅਤੇ ਹੋਰ ਐਡਵੋਕੇਟ ਸ਼ਾਮਿਲ ਹੋਏ। ਮੀਟਿੰਗ ਦੌਰਾਨ ਬਾਰ ਐਸੋਸੀਏਸ਼ਨ ਨਾਲ ਸੰਬੰਧਿਤ ਅਹਿਮ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ ਅਤੇ ਜ਼ਿਲ੍ਹਾ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਧਾਨ ਐਡਵੋਕੇਟ ਜੇ.ਐੱਸ.ਢਿੱਲੋਂ ਵਲੋਂ ਜੱਜ ਕੰਵਲਜੀਤ ਸਿੰਘ ਬਾਜਵਾ ਨੂੰ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦਾ ਮੀਟਿੰਗ ਵਿਚ ਪੁੱਜਣ ’ਤੇ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਤਰਨ ਤਾਰਨ ਦੀ ਪਹਿਲੀ ਮੀਟਿੰਗ ਬਹੁਤ ਵਧੀਆ ਮਾਹੌਲ ਵਿਚ ਹੋਈ ਅਤੇ ਸਾਰੇ ਅਹੁਦੇਦਾਰ ਸ਼ਾਮਿਲ ਹੋਏ, ਜਿਸ ਲਈ ਉਹ ਸਮੂਹ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੋਂ ਇਲਾਵਾ ਮੀਟਿੰਗ ਵਿਚ ਪਹੁੰਚੇ ਜੱਜ ਸਾਹਿਬਾਨਾਂ ਦਾ ਵੀ ਧੰਨਵਾਦ ਕਰਦੇ ਹਨ ਜਿਨ੍ਹਾਂ ਵਲੋਂ ਆਪਣਾ ਕੀਮਤੀ ਸਮਾਂ ਕੱਢ ਕੇ ਮੀਟਿੰਗ ਵਿਚ ਸ਼ਾਮਿਲ ਹੋ ਕੇ ਉਨ੍ਹਾਂ ਦਾ ਮਾਣ ਵਧਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੋਇੰਦਵਾਲ ਸਾਹਿਬ ਦੇ ਮੇਲੇ ਮੌਕੇ 26 ਸਤੰਬਰ ਨੂੰ ਰੰਗਰੇਟਾ ਜਥੇਬੰਦੀਆਂ ਵਲੋਂ ਮਹੱਲਾ ਖੇਡਿਆ ਜਾਵੇਗਾ - ਭਾਈ ਵਿਰਸਾ... ਅਗਲੀ ਖ਼ਬਰ ਡੀ.ਏ.ਪੀ. ,ਯੂਰੀਆ ਖਾਦ ਤੇ ਹੋਰ ਕਿਸਾਨਾਂ ਦੀਆਂ ਮੁਸ਼ਕਿਲਾਂ ਸੰਬੰਧੀ ਕਿਸਾਨ ਜਥੇਬੰਦੀਆਂ ਦੇ ਡੈਪੂਟੇਸ਼ਨ ਨੂੰ ਮੁੱਖ ਖੇਤੀਬ...
Ad Position 24