25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਦਾਣਾ ਮੰਡੀ ਝਬਾਲ ਵਿਖੇ ਖਰੀਦ ਪ੍ਰਬੰਧਾਂ ਅਤੇ ਹੋਰ ਸਹੂਲਤਾਂ ਸੰਬੰਧੀ ਸਾਰੇ ਪ੍ਰਬੰਧ ਕੀਤੇ - ਗਿੱਲ

ਝਬਾਲ, 24 ਸਤੰਬਰ (ਸਰਬਜੀਤ ਸਿੰਘ)-ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦਾਣਾ ਮੰਡੀ ਅੱਡਾ ਝਬਾਲ ਵਿਚ ਝੋਨੇ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਅਤੇ ਆੜ੍ਹਤੀਆਂ ਤੇ ਮਜ਼ਦੂਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮਾਰਕੀਟ ਕਮੇਟੀ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਸੰਬੰਧੀ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਸਕੱਤਰ ਸਤਿੰਦਰ ਰੂਪ ਸਿੰਘ ਗਿੱਲ, ਮੰਡੀ ਸੁਪਰਵਾਈਜ਼ਰ ਭੁਪਿੰਦਰਜੀਤ ਸਿੰਘ, ਸਤਿੰਦਰਬੀਰ ਸਿੰਘ.

Ad Position 21
No active advertisement
ਅਜੀਤ ਡੈਸਕ 25-09-2026
ਝਬਾਲ, 24 ਸਤੰਬਰ (ਸਰਬਜੀਤ ਸਿੰਘ)-ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦਾਣਾ ਮੰਡੀ ਅੱਡਾ ਝਬਾਲ ਵਿਚ ਝੋਨੇ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਅਤੇ ਆੜ੍ਹਤੀਆਂ ਤੇ ਮਜ਼ਦੂਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮਾਰਕੀਟ ਕਮੇਟੀ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਸੰਬੰਧੀ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਸਕੱਤਰ ਸਤਿੰਦਰ ਰੂਪ ਸਿੰਘ ਗਿੱਲ, ਮੰਡੀ ਸੁਪਰਵਾਈਜ਼ਰ ਭੁਪਿੰਦਰਜੀਤ ਸਿੰਘ, ਸਤਿੰਦਰਬੀਰ ਸਿੰਘ. ਮਨਜਿੰਦਰ ਸਿੰਘ ਆਦਿ ਨੇ ਆਖਿਆ ਕਿ ਸਥਾਨਕ ਦਾਣਾ ਮੰਡੀ ਝਬਾਲ ਵਿਖੇ ਖਰੀਦ ਪ੍ਰਬੰਧਾਂ ਸਬੰਧੀ ਪੂਰੇ ਪ੍ਰਬੰਧ ਕਰਨ ਤੋਂ ਇਲਾਵਾ ਪੀਣ ਵਾਲੇ ਸਾਫ਼ ਤੇ ਠੰਡੇ ਪਾਣੀ ਲਈ ਵਾਟਰ ਕੂਲਰ ਲਗਵਾਉਣ ਤੋਂ ਇਲਾਵਾ ਮੰਡੀ ਵਿਚ ਨਿਰਵਿਘਨ ਬਿਜਲੀ ਸਪਲਾਈ ਅਤੇ ਲਾਈਟਾਂ ਦਾ ਪੂਰਾ ਇੰਤਜ਼ਾਮ ਕੀਤਾ ਗਿਆ ਹੈ ਤਾਂ ਜੋ ਰਾਤ ਸਮੇਂ ਵੀ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਆਖਿਆ ਕਿ ਮੰਡੀ ਵਿਚ ਸਫਾਈ ਦਾ ਪ੍ਰਬੰਧ ਬਹੁਤ ਵਧੀਆ ਕਰਵਾਇਆ ਗਿਆ ਹੈ ਤਾਂ ਜੋ ਜਿਮੀਦਾਰਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਾ ਆਵੇ ਉਨ੍ਹਾਂ ਆਖਿਆ ਕਿ ਜੇਕਰ ਕਿਸੇ ਕਿਸਾਨ ਜਾਂ ਆੜ੍ਹਤੀਏ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਸਾਡੇ ਨਾਲ ਸਿੱਧਾ ਸੰਪਰਕ ਕੀਤਾ ਜਾਵੇ। ਅਸੀਂ ਹਰ ਸਮੇਂ ਹਾਜ਼ਰ ਰਹਾਂਗੇ।
Ad Position 22
No active advertisement
ਪਿਛਲੀ ਖ਼ਬਰ ਚੰਦ ਸਿੰਘ ਫਤਿਹਪੁਰੀ ਦਾ ਵਿਛੋੜਾ ਅਤੀ ਦੁਖਦਾਈ - ਦਲਵਿੰਦਰ ਸਿੰਘ ਅਗਲੀ ਖ਼ਬਰ ਨੌਜਵਾਨ ਪਾਸੋਂ ਹਥਿਆਰਾਂ ਦੀ ਨੋਕ ’ਤੇ ਮੋਟਰਸਾਈਕਲ ਤੇ ਮੋਬਾਇਲ ਲੁੱਟਿਆ
Ad Position 24