ਲੋਕ ਕਾਂਗਰਸ ਨਾਲ ਜੁੜ ਰਹੇ - ਪ੍ਰਧਾਨ ਸਾਂਡਪੁਰਾ
ਭਿੱਖੀਵਿੰਡ, 24 ਸਤੰਬਰ (ਬੌਬੀ)—ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਰਾਜ ਦੌਰਾਨ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕਰਨ ਅਤੇ ਨਸ਼ੇ ਦਾ ਕਾਰੋਬਾਰੀਆਂ ਨੂੰ ਠੱਲ ਪਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਦਾ ਨਤੀਜਾ ਇਹ ਹੈ ਕਿ ਅੱਜ ਹਰ ਛੋਟੇ-ਵੱਡੇ ਵਪਾਰੀ ਨੂੰ ਫਿਰੌਤੀਆਂ ਲਈ ਫੋਨ ਆ ਰਹੇ ਹਨ ਅਤੇ ਨਸ਼ੇ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਭਿੱਖੀਵਿੰਡ ਦੇ ਪ੍ਰਧਾਨ ਗੁਰਮੁੱਖ ਸਿੰਘ ਸਾਂਡਪੁਰਾ ਨੇ ਗੱਲਬਾਤ ਦੌਰਾਨ ਕੀਤਾ।
ਭਿੱਖੀਵਿੰਡ, 24 ਸਤੰਬਰ (ਬੌਬੀ)—ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਰਾਜ ਦੌਰਾਨ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕਰਨ ਅਤੇ ਨਸ਼ੇ ਦਾ ਕਾਰੋਬਾਰੀਆਂ ਨੂੰ ਠੱਲ ਪਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਦਾ ਨਤੀਜਾ ਇਹ ਹੈ ਕਿ ਅੱਜ ਹਰ ਛੋਟੇ-ਵੱਡੇ ਵਪਾਰੀ ਨੂੰ ਫਿਰੌਤੀਆਂ ਲਈ ਫੋਨ ਆ ਰਹੇ ਹਨ ਅਤੇ ਨਸ਼ੇ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਭਿੱਖੀਵਿੰਡ ਦੇ ਪ੍ਰਧਾਨ ਗੁਰਮੁੱਖ ਸਿੰਘ ਸਾਂਡਪੁਰਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਧਰਨਿਆਂ ਵਿਚ ਉਠੀ ਪਾਰਟੀ ਅੱਜ ਆਪਣਾ ਵਿਰੋਧ ਬਰਦਾਸ਼ਤ ਨਹੀਂ ਕਰ ਰਹੀ ਅਤੇ ਜੇਕਰ ਇਨ੍ਹਾਂ ਤੋਂ ਨਸ਼ਿਆਂ ਦੇ ਕਾਰੋਬਾਰ ’ਤੇ ਸਵਾਲ ਪੁੱਛਦਾ ਹੈ ਤਾਂ ਉਹ ਵੀ ਇਨ੍ਹਾਂ ਤੋਂ ਬਰਦਾਸ਼ਤ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਹੁਣ ਲੋਕ ਕਾਂਗਰਸ ਪਾਰਟੀ ਵਿਚ ਆਪਣਾ ਅਤੇ ਪੰਜਾਬ ਦਾ ਭਵਿੱਖ ਵੇਖਦੇ ਹੋਏ ਕਾਂਗਰਸ ਪਾਰਟੀ ਨੂੰ ਆਪਣਾ ਸਮਰਥਨ ਦੇ ਰਹੇ ਹਨ।