24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸੁੱਕਾ ਝੋਨਾ ਹੀ ਮੰਡੀਆਂ ਵਿਚ ਵੇਚਣ ਲਈ ਲਿਆਂਦਾ ਜਾਵੇ - ਡਿਪਟੀ ਕਮਿਸ਼ਨਰ

ਤਰਨ ਤਾਰਨ, 24 ਸਤੰਬਰ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਝੋਨੇ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ’ਤੇ ਹੀ ਕੀਤੀ ਜਾਵੇ ਅਤੇ ਖਰੀਫ ਸੀਜ਼ਨ ਦੌਰਾਨ ਸੁੱਕਾ ਝੋਨਾ ਹੀ ਮੰਡੀਆਂ ਵਿਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਖ਼ਰੀਦ ਵੇਲੇ ਝੋਨੇ ਵਿਚ ਨਮੀ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 25-09-2026
ਤਰਨ ਤਾਰਨ, 24 ਸਤੰਬਰ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਝੋਨੇ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ’ਤੇ ਹੀ ਕੀਤੀ ਜਾਵੇ ਅਤੇ ਖਰੀਫ ਸੀਜ਼ਨ ਦੌਰਾਨ ਸੁੱਕਾ ਝੋਨਾ ਹੀ ਮੰਡੀਆਂ ਵਿਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਖ਼ਰੀਦ ਵੇਲੇ ਝੋਨੇ ਵਿਚ ਨਮੀ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿਚ 17 ਫ਼ੀਸਦੀ ਤੋਂ ਵੱਧ ਦੀ ਨਮੀ ਪਾਈ ਜਾਂਦੀ ਹੈ ਤਾਂ ਇਸ ਕਾਰਨ ਉਸ ਕਿਸਾਨ ਨੂੰ ਮੰਡੀ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ ’ਤੇ ਹੀ ਵਢਾਈ ਜਾਵੇ ਤਾਂ ਉਸ ਵਿਚ ਨਮੀ ਦੀ ਮਾਤਰਾ ਸਹੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਇਸ ਸਾਲ ਝੋਨੇ ਦੀ ਫ਼ਸਲ ਦਾ ਮੁੱਲ 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ ਅਤੇ ਜੇਕਰ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣਗੇ ਤਾਂ ਉਨ੍ਹਾਂ ਨੂੰ ਅਪਣੀ ਫ਼ਸਲ ਦਾ ਪੂਰਾ ਮੁੱਲ ਮਿਲੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਉਹ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਸੁੱਕੀ ਫ਼ਸਲ ਲਿਆਉਣ ਲਈ ਜਾਗਰੂਕ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਹੀ ਭਾਰਤੀ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਉਣੀ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ਕਰਨ ਅਤੇ ਰਾਤ ਦੇ ਸਮੇਂ ਦੌਰਾਨ ਕੰਬਾਇਨਾਂ, ਹਾਰਵੈਸਟਰਾਂ ਦੇ ਅੱਗੇ ਬਲੋੜ ਲਗਾ ਕੇ ਨੈਸ਼ਨਲ ਹਾਈਵੇਅ, ਸਟੇਟ ਹਾਈਵੇਅ, ਲਿੰਕ ਰੋਡਾਂ ਤੋਂ ਚੱਲਣ ’ਤੇ ਵੀ ਮੁਕੰਮਲ ਤੌਰ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕੰਬਾਈਨ ਆਪ੍ਰੇਟਰਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਨੂੰ ਭਾਜਪਾ ਨਸ਼ਾ ਵਿਰੋਧੀ ਯਾਤਰਾ ਕਰ ਕੇ ਬਣਾ ਰਹੀ ਹੈ ਮੂਰਖ - ਜਾਮਾਰਾਏ, ਪੰਡੋਰੀ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਿਖੇ ਆਰਟ ਐਂਡ ਕਰਾਫਟ ਪ੍ਰਦਰਸ਼ਨੀ ਕਰਵਾਈ
Ad Position 24