25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਹਰ ਪਿੰਡ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨਾ ਪਹਿਲੀ ਤਰਜੀਹ - ਅਵਤਾਰ ਸਿੰਘ ਬਿੱਲਾ ਸ਼ੇਰੋਂ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ)ਦੇ ਸੀਨੀਅਰ ਆਗੂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਵਲੋਂ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਪਿੰਡਾਂ ਵਿਚ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਉਹ ਪਿੰਡ ਪਿੱਦੀ ਵਿਖੇ ਟਕਸਾਲੀ ਅਕਾਲੀ ਆਗੂ ਵਿਕਰਮਜੀਤ ਸਿੰਘ ਪੰਨੂ ਤੇ ਬਲਰਾਜ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 26-09-2026
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ)ਦੇ ਸੀਨੀਅਰ ਆਗੂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਵਲੋਂ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਪਿੰਡਾਂ ਵਿਚ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਉਹ ਪਿੰਡ ਪਿੱਦੀ ਵਿਖੇ ਟਕਸਾਲੀ ਅਕਾਲੀ ਆਗੂ ਵਿਕਰਮਜੀਤ ਸਿੰਘ ਪੰਨੂ ਤੇ ਬਲਰਾਜ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਿੰਡ ਦੀਆਂ ਸਥਾਨਕ ਗਤੀਵਿਧੀਆਂ ਅਤੇ ਆਉਣ ਵਾਲੇ ਦਿਨਾਂ ’ਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਅਵਤਾਰ ਸਿੰਘ ਬਿੱਲਾ ਸ਼ੇਰੋ ਨੇ ਕਿਹਾ ਕਿ ਪਾਰਟੀ ਦੇ ਪੁਰਾਣੇ ਤੇ ਟਕਸਾਲੀ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਤਾਕਤ ਹਨ ਅਤੇ ਉਨ੍ਹਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਪਿੱਦੀ ਵਿਚ ਪਾਰਟੀ ਨੂੰ ਆਉਣ ਵਾਲੇ ਦਿਨਾਂ ਵਿਚ ਹੋਰ ਮਜ਼ਬੂਤੀ ਮਿਲੇਗੀ ਤੇ ਵਰਕਰਾਂ ਨੂੰ ਨਾਲ ਲੈ ਕੇ ਪਿੰਡ ਪੱਧਰ ’ਤੇ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮਲਕੀਤ ਸਿੰਘ, ਡਾਕਟਰ ਨਿਰਮਲ ਸਿੰਘ, ਭਲਵਾਨ ਨੈਬ ਸਿੰਘ, ਪਲਜਿੰਦਰ ਸਿੰਘ,ਸਿਮਰਜੀਤ ਸਿੰਘ, ਯਾਦਵਿੰਦਰ ਸਿੰਘ, ਪ੍ਰਿੰਸਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਤਿੰਦਰਜੀਤ ਛੱਜਲਵੱਡੀ ਨੇ ਸਿਸੋਦੀਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸੇਰੋਂ ਖੰਡ ਮਿੱਲ ਮੋਰਚਾ 128ਵੇਂ ਦਿਨ ਵਿਚ ਦਾਖ਼ਲ
Ad Position 24