ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ ਅਤੇ ਪਿਸਟਲਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਹੈਰੋਇਨ ਅਤੇ ਪਿਸਟਲਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.
ਖ
ਖਾਲੜਾ ਪੁਲਿਸ ਵਲੋਂ ਪਿਸਟਲ ਸਮੇਤ 20 ਮੈਗਜ਼ੀਨ ਬਰਾਮਦ
26-09-2026
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਹੈਰੋਇਨ ਅਤੇ ਪਿਸਟਲਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਿੱਕਾ ਪੁੱਲ ਰੋਹੀ ਕੰਡਾ ਮੁਹੱਲਾ ਨਾਨਕਸਰ ਤੋਂ ਸੁਮਿਤ ਕੁਮਾਰ ਪੁੱਤਰ ਲੇਟ ਰਾਜੇਸ਼ ਕੁਮਾਰ ਵਾਸੀ ਗਲੀ ਪੂਤਨੇ ਵਾਲੀ ਮੁਹੱਲਾ ਨਾਨਕਸਰ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ, 520 ਰੁਪਏ ਦੀ ਡਰੱਗ ਮਨੀ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਗਸ਼ਤ ਦੌਰਾਨ ਲਿੰਕ ਸੜਕ ਸੂਆ ਤਲਵੰਡੀ ਮੁਤਸੱਦਾ ਸਿੰਘ ਤੋਂ ਨਿਰਭੈ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਘਰਿਆਲਾ ਅਤੇ ਬਲਰਾਜ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਮਾਨ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ.ਆਈ. ਸਵਿੰਦਰ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਵਲਟੋਹਾ ਤੋਂ ਰਜਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਮੰਡਿਆਲਾ ਹਾਲ ਵਾਸੀ ਭਿੱਖੀਵਿੰਡ, ਲਖਬੀਰ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਮੰਡਿਆਲਾ ਹਾਲ ਵਾਸੀ ਭਿੱਖੀਵਿੰਡ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਸੀ.ਆਈ.ਏ.ਸਟਾਫ਼ ਤਰਨ ਤਾਰਨ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਪਿੱਦੀ ਨਜ਼ਦੀਕ ਤੋਂ ਹੀਰਾ ਸਿੰਘ ਪੁੱਤਰ ਦਰਬਾਰਾ ਸਿੰਘ, ਜਸਕਰਨ ਸਿੰਘ ਉਰਫ ਕਰਨ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਬੂਲੇ ਜੀਰਾ ਜ਼ਿਲ੍ਹਾ ਫਿਰੋਜਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਨਾਜਾਇਜ ਪਿਸਟਲ 32 ਬੋਰ ਸਮੇਤ ਮੈਗਜੀਨ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਸੁੱਖਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆੰ ਹਰਦੀਪ ਸਿੰਘ ਉਰਫ ਦੀਪਾ ਪੁੱਤਰ ਮੇਸਾ ਸਿੰਘ ਵਾਸੀ ਪਿੰਡ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਨੂੰ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਅਸਲਾ ਐਕਟ, ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।