ਮੇਲਾ ਦੇਖਣ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੇਲਾ ਦੇਖਣ ਗਏ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੱਟੀ ਵਿਖੇ ਜੁਗਰਾਜ ਸਿੰਘ ਪੁੱਤਰ ਬਾਜ ਸਿੰਘ ਵਾਸੀ ਧਗਾਣਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੇ ਪਾਸ ਮੇਰੇ ਰਿਸ਼ਤੇਦਾਰ ਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਰਸੂਲਪੁਰ ਦਾ ਇਕ ਮੋਟਰਸਾਈਕਲ ਨੰਬਰ ਪੀ.
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੇਲਾ ਦੇਖਣ ਗਏ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੱਟੀ ਵਿਖੇ ਜੁਗਰਾਜ ਸਿੰਘ ਪੁੱਤਰ ਬਾਜ ਸਿੰਘ ਵਾਸੀ ਧਗਾਣਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੇ ਪਾਸ ਮੇਰੇ ਰਿਸ਼ਤੇਦਾਰ ਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਰਸੂਲਪੁਰ ਦਾ ਇਕ ਮੋਟਰਸਾਈਕਲ ਨੰਬਰ ਪੀ.ਬੀ. 46-4917 ਹੈ। 16 ਸਤੰਬਰ ਨੂੰ ਉਹ ਬੱਸ ਅੱਡਾ ਪਿੰਡ ਧਗਾਣਾ ਵਿਖੇ ਸਾਲਾਨਾ ਜੋੜ ਮੇਲੇ ਦੀ ਜਗ੍ਹਾ ਉਪਰ ਆਪਣਾ ਮੋਟਰਸਾਈਕਲ ਖੜਾ ਕਰਕੇ ਮੇਲਾ ਦੇਖਣ ਲੱਗ ਪਿਆ ਅਤੇ ਕੁਝ ਦੇਰ ਬਾਅਦ ਜਦੋਂ ਦੇਖਿਆ ਤਾਂ ਉਸਦਾ ਮੋਟਰਸਾਈਕਲ ਉਥੇ ਮੌਜੂਦ ਨਹੀਂ ਸੀ, ਜਿਸ ਦੀ ਆਸ-ਪਾਸ ਕਾਫੀ ਭਾਲ ਕੀਤੀ ਗਈ ਲੇਕਿਨ ਮੋਟਰਸਾਈਕਲ ਦਾ ਕੋਈ ਪਤਾ ਨਹੀਂ ਚੱਲਿਆ, ਜਿਸ ਨੂੰ ਕੋਈ ਅਣਪਛਾਤਾ ਵਿਅਕੀਤ ਚੋਰੀ ਕਰਕੇ ਲੈ ਗਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਬੀਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।