ਗੋਇੰਦਵਾਲ ਜੇਲ੍ਹ ’ਚੋਂ 2 ਮੋਬਾਈਲ ਫੋਨ ਬਰਾਮਦ
ਗੋਇੰਦਵਾਲ ਸਾਹਿਬ, 25 ਸਤੰਬਰ (ਸਕੱਤਰ ਸਿੰਘ ਅਟਵਾਲ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਵਲੋਂ 2 ਹਵਾਲਾਤੀਆਂ ਪਾਸੋਂ 2 ਮੋਬਾਈਲ ਫੋਨ ਸਮੇਤ ਸਿੰਮਾਂ ਬਰਾਮਦ ਕੀਤੀਆਂ ਗਈਆਂ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਵਲੋਂ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਗੋਇੰਦਵਾਲ ਸਾਹਿਬ, 25 ਸਤੰਬਰ (ਸਕੱਤਰ ਸਿੰਘ ਅਟਵਾਲ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਵਲੋਂ 2 ਹਵਾਲਾਤੀਆਂ ਪਾਸੋਂ 2 ਮੋਬਾਈਲ ਫੋਨ ਸਮੇਤ ਸਿੰਮਾਂ ਬਰਾਮਦ ਕੀਤੀਆਂ ਗਈਆਂ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਵਲੋਂ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 21 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਨਿਸ਼ਆਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਖੱਖ ਗੋਇੰਦਵਾਲ ਸਾਹਿਬ ਅਤੇ ਦਮਨਪ੍ਰੀਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਸ਼ੇਰਪੁਰਾ ਜੰਡਿਆਲਾ ਗੁਰੂ ਜ਼ਿਲ੍ਹਾ ਅੰਮ੍ਰਿਤਸਰ ਪਾਸੋਂ 2 ਮੋਬਾਈਲ ਫੋਨ ਸਮੇਤ 2 ਸਿੰਮਾਂ ਬਰਾਮਦ ਹੋਈਆਂ ਹਨ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।