26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪਰਾਲੀ ਪ੍ਰਬੰਧਨ ਸੰਬੰਧੀ ਐਸ.ਡੀ. ਐਮ. ਪੱਟੀ ਵਲੋਂ ਸਮੀਖਿਆ ਮੀਟਿੰਗ

ਪੱਟੀ, 25 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਉਪ-ਮੰਡਲ ਮੈਜਿਸਟ੍ਰੇਟ ਪੱਟੀ ਅਮਨਦੀਪ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਨੂੰ ਅੱਗ ਨਾ ਲਗਾਉਣ ਸੰਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਬ-ਡਵੀਜ਼ਨ ਪੱਟੀ ਦੇ ਸਮੂਹ ਕਲਸਟਰ ਅਫਸਰਾਂ ਨੇ ਭਾਗ ਲਿਆ।

Ad Position 21
No active advertisement
ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ ਐਸ.ਡੀ.ਐਮ. ਪੱਟੀ ਅਮਨਦੀਪ। ਤਸਵੀਰ: ਕਾਲੇਕੇ 26-09-2026
ਪੱਟੀ, 25 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਉਪ-ਮੰਡਲ ਮੈਜਿਸਟ੍ਰੇਟ ਪੱਟੀ ਅਮਨਦੀਪ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਨੂੰ ਅੱਗ ਨਾ ਲਗਾਉਣ ਸੰਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਬ-ਡਵੀਜ਼ਨ ਪੱਟੀ ਦੇ ਸਮੂਹ ਕਲਸਟਰ ਅਫਸਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਅਮਨਦੀਪ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ, ਵਿਗਿਆਨਕ ਅਤੇ ਵਾਤਾਵਰਨ ਪੱਖੀ ਤਰੀਕਿਆਂ ਰਾਹੀਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇ। ਐਸ.ਡੀ.ਐਮ. ਵਲੋਂ ਕਲਸਟਰ ਅਫਸਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਪਰਾਲੀ ਪ੍ਰਬੰਧਨ ਸਬੰਧੀ ਉਨ੍ਹਾਂ ਨੂੰ ਲੋੜੀਂਦੀ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਉਪਲੱਬਧ ਮਸ਼ੀਨਰੀ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਖੇਤ ਵਿਚ ਹੀ ਸੰਭਾਲਣ ਅਤੇ ਇਸ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਤਹਿਸੀਲਦਾਰ ਬਲਵਿੰਦਰ ਸ਼ਰਮਾ, ਰਵਿੰਦਰ ਸਿੰਘ ਬੀ.ਡੀ.ਪੀ.ਓ., ਗੁਰਪ੍ਰੀਤ ਸਿੰਘ ਬੀ.ਡੀ.ਪੀ.ਓ. ਚੋਹਲਾ ਸਾਹਿਬ, ਡਾ. ਭੁਪਿੰਦਰ ਸਿੰਘ ਏ.ਓ., ਡਾ. ਅਮਰਦੀਪ ਸਿੰਘ ਏ.ਓ., ਡਾ. ਰਮਨਦੀਪ ਸਿੰਘ ਏ.ਡੀ.ਓ. ਸੁਖਵਿੰਦਰ ਸਿੰਘ ਸਟੈਨੋ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਲਸਟਰ ਅਫਸਰ ਹਾਜ਼ਰ ਸਨ। ਅਧਿਕਾਰੀਆਂ ਨੇ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਹਾਵਰਡ ਲੇਨ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਵਲੋਂ ਅੰਧ ਵਿਦਿਆਲੇ ਦਾ ਦੌਰਾ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ 2 ਮੋਬਾਈਲ ਫੋਨ ਬਰਾਮਦ
Ad Position 24