26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬਾਬਾ ਸੁਰਜਨ ਸਾਹਿਬ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ

ਸ਼ਾਹਬਾਜ਼ਪੁਰ, 25 ਸਤੰਬਰ (ਪਰਦੀਪ ਬੇਗੇਪੁਰ)-ਸਥਾਨਕ ਇਤਿਹਾਸਿਕ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਜੀ ਦੇ ਜਨਮ ਦਿਹਾੜੇ ਸੰਬੰਧੀ ਮਨਾਏ ਜਾਣ ਵਾਲੇ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ| ਇਹ ਜੋੜ ਮੇਲਾ 27, 28 ਤੇ 29 ਸਤੰਬਰ ਨੂੰ ਸਮੂਹ ਸੰਗਤ ਦੇ ਸਹਿਯੋਗ ਅਤੇ ਬਾਬਾ ਗੁਰਮੇਜ ਸਿੰਘ ਢੋਟੀ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ| ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਗੁਰਮੇਜ ਸਿੰਘ ਢੋਟੀ ਨੇ ਦੱਸਿਆ ਕਿ ਬਾਬਾ ਸੁਰਜਨ ਜੀ ਦੇ ਜਨਮ ਦਿਹਾੜੇ ਸੰਬੰਧੀ 29 ਸਤੰਬਰ ਨੂੰ ਮਨਾਏ ਜਾਣ ਵਾਲੇ ਜੋੜ ਮੇਲੇ ਮੌਕੇ ਇਕ ਸੌ ਤੋਂ ਵੱਧ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਲੜੀਵਾਰ ਪਾਏ ਜਾਣਗੇ| ਭੋਗਾਂ ਤੋਂ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਦੀਵਾਨ ਹਾਲ ਵਿਚ ਦੀਵਾਨ ਸਜਾਏ ਜਾਣਗੇ। ਜਿਸ ਵਿਚ ਪੰਥ ਦੇ ਸਿਰਮੌਰ ਢਾਡੀ ਤੇ ਕਵੀਸ਼ਰ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕਰਨਗੇ| ਇਸ ਮੌਕੇ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਵੀ ਸੰਗਤ ਦੇ ਦਰਸ਼ਨ ਕਰਨਗੀਆਂ| ਸਮਾਗਮ ਮੌਕੇ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕਰਦੇ ਹੋਏ ਸਨਮਾਨਿਤ ਕੀਤਾ ਜਾਵੇਗਾ| ਸ਼ਾਮ ਨੂੰ ਦੇਸ਼ ਦੀਆਂ ਦੋ ਪ੍ਰਸਿੱਧ ਕਬੱਡੀ ਟੀਮਾਂ ਵਿਚਕਾਰ ਰੋਮਾਂਚਕ ਮੈਚ ਖੇਡਿਆ ਜਾਵੇਗਾ, ਜਿਸ ਵਿਚ ਜੇਤੂ ਟੀਮ ਨੂੰ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਉਚਿਤ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ| ਇਸ ਸੰਬੰਧ ਵਿਚ ਤਿੰਨੋ ਦਿਨ ਚਾਹ ਪਕੌੜੇ, ਜਲੇਬ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।

Ad Position 21
No active advertisement
ਬਾਬਾ ਗੁਰਮੇਜ ਸਿੰਘ ਢੋਟੀ 26-09-2026

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਤੇ ਬਾਬਾ ਸੁਖਵਿੰਦਰ ਸਿੰਘ ਦੀ ਸੇਵਾ ਸਦਕਾ ਬਾਉਲੀ ਸਾਹਿਬ ਦਾ ਲੰਗਰ ਹਾਲ ਸੰਪੂਰਨਤਾ... ਅਗਲੀ ਖ਼ਬਰ ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Ad Position 24