26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਸਮਾਗਮ ਖਡੂਰ ਸਾਹਿਬ ਵਿਖੇ 29 ਤੋਂ ਮਨਾਇਆ ਜਾਵੇਗਾ - ਮੈਨੇਜਰ

ਖਡੂਰ ਸਾਹਿਬ, 25 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਤੇ ਸਾਲਾਨਾ ਜੋੜ ਮੇਲਾ 29 30 ਸਤੰਬਰ ਤੇ 1 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਪਾਤਿਸ਼ਾਹੀ ਦੂਜੀ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। 30 ਸਤੰਬਰ ਨੂੰ ਦਿਨ ਤੇ ਰਾਤ ਦੇ ਗੁਰਮਤਿ ਸਮਾਗਮ ਹੋਣਗੇ ਅਤੇ 1 ਅਕਤੂਬਰ ਨੂੰ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲ੍ਹੇ ਪੰਡਾਲ ਵਿਚ ਦਿਨ ਅਤੇ ਰਾਤ ਦੇ ਧਾਰਮਿਕ ਪ੍ਰੋਗਰਾਮ ਹੋਣਗੇ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਅਤੇ ਰਾਗੀ ਢਾਡੀ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕਰਨਗੇ।

Ad Position 21
No active advertisement
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਦਾ ਦ੍ਰਿਸ਼। ਤਸਵੀਰ-ਕੁਲਾਰ 26-09-2026
ਖਡੂਰ ਸਾਹਿਬ, 25 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਤੇ ਸਾਲਾਨਾ ਜੋੜ ਮੇਲਾ 29 30 ਸਤੰਬਰ ਤੇ 1 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਪਾਤਿਸ਼ਾਹੀ ਦੂਜੀ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। 30 ਸਤੰਬਰ ਨੂੰ ਦਿਨ ਤੇ ਰਾਤ ਦੇ ਗੁਰਮਤਿ ਸਮਾਗਮ ਹੋਣਗੇ ਅਤੇ 1 ਅਕਤੂਬਰ ਨੂੰ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲ੍ਹੇ ਪੰਡਾਲ ਵਿਚ ਦਿਨ ਅਤੇ ਰਾਤ ਦੇ ਧਾਰਮਿਕ ਪ੍ਰੋਗਰਾਮ ਹੋਣਗੇ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਅਤੇ ਰਾਗੀ ਢਾਡੀ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕਰਨਗੇ। ਇਸ ਮੌਕੇ ਮਹਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ ਬਾਣੀਆਂ ਨੇ ਗੱਲਬਾਤ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹਨ, ਜਿਸ ਵਿਚ ਰੰਗ ਰੋਗਨ, ਲਾਇਟੰਗ, ਫੁੱਲਾਂ ਦੀ ਸਜਾਵਟ ਪਾਰਕਿੰਗ, ਗੁਰੂ ਕੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਖਡੂਰ ਸਾਹਿਬ, ਪ੍ਰਧਾਨ ਸਰਬਜੀਤ ਸਿੰਘ ਬਾਣੀਆਂ, ਮੀਤ ਪ੍ਰਧਾਨ ਨਰਿੰਦਰ ਸਿੰਘ ਖਡੂਰ ਸਾਹਿਬ, ਸਕੱਤਰ ਜਥੇਦਾਰ ਗੱਜਣ ਸਿੰਘ ਖਡੂਰ ਸਾਹਿਬ, ਕੈਸੀਅਰ ਮਨਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈ. ਟੀ.ਓ. ਵਲੋਂ ਜੰਡਿਆਲਾ ਗੁਰੂ ਵਿਖੇ 2.36 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਸਰਕਾਰੀ ਖ਼ਰੀਦ ਨਾ ਸ਼ੁਰੂ ਹੋਣ ਕਰਕੇ ਕਿਸਾਨਾਂ ਦੀ ਹੋ ਰਹੀ ਲੁੱਟ - ਬੱਗੂ, ਜਵੰਦਾ
Ad Position 24