25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਈ. ਟੀ.ਓ. ਵਲੋਂ ਜੰਡਿਆਲਾ ਗੁਰੂ ਵਿਖੇ 2.36 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਜੰਡਿਆਲਾ ਗੁਰੂ, 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ. ਟੀ.

Ad Position 21
No active advertisement
ਅਜੀਤ ਡੈਸਕ 26-09-2026
ਜੰਡਿਆਲਾ ਗੁਰੂ, 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ. ਟੀ. ਓ. ਵਲੋਂ ਨਗਰ ਕੌਂਸਲ ਜੰਡਿਆਲਾ ਗੁਰੂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਵਿਕਾਸ ਕਾਰਜਾਂ ’ਤੇ ਕੁੱਲ 2 ਕਰੋੜ 35 ਲੱਖ 88 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਜੰਡਿਆਲਾ ਗੁਰੂ ਵਿਖੇ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ ਜਿਨ੍ਹਾਂ ਵਿਚ ਵਾਰਡ ਨੰਬਰ 5 ਅਤੇ 13 ਵਿਚ ਮਾਲੀਆਂ ਵਾਲੇ ਗੁਰਦੁਆਰਾ ਸਾਹਿਬ ਤੋਂ ਊਧਮ ਸਿੰਘ ਚੌਕ ਤੱਕ ਸੀਵਰੇਜ ਤੇ ਸੜਕ ਦਾ ਕੰਮ ਕੀਤੇ ਜਾਣਗੇ। ਇਸ ਕਾਰਜ ’ਤੇ 98.44 ਲੱਖ ਰੁਪਏ ਖਰਚ ਹੋਣਗੇ। ਵਾਰਡ ਨੰਬਰ 5 ਵਿਚ ਬਾਬਾ ਆਲਾ ਸਿੰਘ ਕਾਲੋਨੀ ਦੀਆਂ ਵੱਖ-ਵੱਖ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਇਨ੍ਹਾਂ ਗਲੀਆਂ ਦੇ ਨਿਰਮਾਣ ’ਤੇ 87.44 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਵਾਰਡ ਨੰਬਰ 8 ਅਤੇ 9 ਵਿਚ ਬਾਬਾ ਭੋਰੀ ਸ਼ਾਹ ਜੀ ਦੀ ਧਰਮਸ਼ਾਲਾ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਧਰਮਸ਼ਾਲਾ ਦੇ ਨਿਰਮਾਣ ’ਤੇ 50 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ, ਰਾਜ ਕੁਮਾਰ, ਮਨਜਿੰਦਰ ਸਿੰਘ, ਕੁਲਵੰਤ ਰਾਜੂ, ਵਿਪਨਦੀਪ, ਸੂਬੇਦਾਰ ਛਨਾਖ ਸਿੰਘ, ਗੁਰਪ੍ਰੀਤ ਸਿੰਘ ਸਚਦੇਵਾ ਅਤੇ ਸਰਬਜੀਤ ਸਿੰਘ ਡਿੰਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੱਟੀ ਵਿਖੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਫਾਰਮੇਸੀ ਵਲੋਂ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਸਮਾਗਮ ਖਡੂਰ ਸਾਹਿਬ ਵਿਖੇ 29 ਤੋਂ ਮਨਾਇਆ ਜਾਵੇਗਾ - ਮੈਨੇਜਰ
Ad Position 24