25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਨੇ ਅੰਤਰਰਾਸ਼ਟਰੀ ਪੱਧਰ ’ਤੇ ਸੋਨੇ ਦਾ ਤਗਮਾ ਜਿੱਤਿਆ

ਗੋਇੰਦਵਾਲ ਸਾਹਿਬ, 25 ਸਤੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ 7ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਸੋਨਮਜੀਤ ਕੌਰ ਸਪੁੱਤਰੀ ਰੂੜ ਸਿੰਘ ਨੇ ਮਲੇਸ਼ੀਆ ਵਿਖੇ ਕਰਵਾਏ ਅੰਤਰਰਾਸ਼ਟਰੀ ਕਰਾਟੇ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸੋਨੇ ਦਾ ਤਗਮਾ ਆਪਣੇ ਨਾਂਅ ਕੀਤਾ। ਇਸ ਮਾਣਮੱਤੀ ਪ੍ਰਾਪਤੀ ਨਾਲ ਵਿਦਿਆਰਥਣ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਤੇ ਸਮੁੱਚੇ ਇਲਾਕੇ ਦਾ ਨਾਂਅ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।

Ad Position 21
No active advertisement
ਵਿਦਿਆਰਥਣ ਸੋਨਮਜੀਤ ਕੌਰ ਨੂੰ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ, ਪ੍ਰਿੰਸੀ: ਮਨੀਸ਼ਾ ਸੂਦ, ਕੋਚ ਅਤੇ ਸਮੂਹ ਸਟਾਫ਼ ਸਨਮਾਨਿਤ ਕਰਦੇ ਹੋਏ। ਤਸਵੀਰ : ਅਟਵਾਲ 26-09-2026
ਗੋਇੰਦਵਾਲ ਸਾਹਿਬ, 25 ਸਤੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ 7ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਸੋਨਮਜੀਤ ਕੌਰ ਸਪੁੱਤਰੀ ਰੂੜ ਸਿੰਘ ਨੇ ਮਲੇਸ਼ੀਆ ਵਿਖੇ ਕਰਵਾਏ ਅੰਤਰਰਾਸ਼ਟਰੀ ਕਰਾਟੇ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸੋਨੇ ਦਾ ਤਗਮਾ ਆਪਣੇ ਨਾਂਅ ਕੀਤਾ। ਇਸ ਮਾਣਮੱਤੀ ਪ੍ਰਾਪਤੀ ਨਾਲ ਵਿਦਿਆਰਥਣ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਤੇ ਸਮੁੱਚੇ ਇਲਾਕੇ ਦਾ ਨਾਂਅ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ। ਸੋਨਮਜੀਤ ਕੌਰ ਨੇ ਇਹ ਸ਼ਾਨਦਾਰ ਉਪਲੱਬਧੀ ਆਪਣੇ ਕਰਾਟੇ ਕੋਚ ਕੈਨਜੋ ਗੁਰਪ੍ਰੀਤ ਰੋਜ਼ੀ ਸੇਠੀ, ਏਸ਼ੀਅਨ ਗੋਲਡ ਮੈਡਲਿਸਟ ਅਤੇ ਇੰਟਰਨੈਸ਼ਨਲ ਕੋਚ, ਦੀ ਅਗਵਾਈ ਅਤੇ ਮਾਰਗਦਰਸ਼ਨ ਹੇਠ ਹਾਸਿਲ ਕੀਤੀ। ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਨੇ ਉਸ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਿਚ ਸਫ਼ਲ ਬਣਾਇਆ। ਵਿਦਿਆਰਥਣ ਦੀ ਇਸ ਵਿਸ਼ੇਸ਼ ਪ੍ਰਾਪਤੀ ’ਤੇ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਤੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਸੋਨਮਜੀਤ ਕੌਰ ਤੇ ਉਸ ਦੇ ਪਰਿਵਾਰ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੋਨਮਜੀਤ ਕੌਰ ਦੀ ਇਹ ਉਪਲੱਬਧੀ ਸਕੂਲ ਲਈ ਬੇਹੱਦ ਮਾਣ ਵਾਲੀ ਗੱਲ ਹੈ ਅਤੇ ਉਸ ਦੀ ਸਫਲਤਾ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ। ਸਕੂਲ ਪ੍ਰਬੰਧਕਾਂ ਨੇ ਸੋਨਮਜੀਤ ਕੌਰ ਨੂੰ ਭਵਿੱਖ ਵਿਚ ਵੀ ਖੇਡ ਮੁਕਾਬਲਿਆਂ ਵਿਚ ਪੂਰੇ ਜੋਸ਼ ਤੇ ਲਗਨ ਨਾਲ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਉਸ ਦੇ ਉਜਵਲ ਅਤੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਸ਼ਾਨਦਾਰ ਪ੍ਰਾਪਤੀਆਂ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਲਈ ਮਾਣ ਦਾ ਵਿਸ਼ਾ ਬਣਦੀਆਂ ਹਨ। ਸੋਨਮਜੀਤ ਕੌਰ ਦੀ ਇਸ ਅੰਤਰਰਾਸ਼ਟਰੀ ਪ੍ਰਾਪਤੀ ਨਾਲ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਤੇ ਗੋਇੰਦਵਾਲ ਸਾਹਿਬ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਪਿੰਡ ਢੋਟਾ ਵਿਖੇ ਲੰਗਰ ਲਗਾਇਆ ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ’ਤੇ ਮਾਮਲਾ ਦਰਜ
Ad Position 24