25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮਿੱਟੀ ਦੀ ਸਿਹਤ ਸੰਭਾਲ ਤੇ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ ਕਿਸਾਨ - ਡਾ. ਭੁਪਿੰਦਰ ਸਿੰਘ

ਪੱਟੀ, 25 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ ਆਤਮਾ ਸਕੀਮ ਅਧੀਨ ਪੰਨੂ ਵਰਮੀ ਕੰਪੋਸਟ ਫਾਰਮ ਲੌਹਕਾ ਵਿਖੇ ਵਰਮੀ ਕੰਪੋਸਟ ਫਾਰਮ ਸਕੂਲ ਦਾ ਚੌਥਾ ਤੇ ਅੰਤਿਮ ਸੈਸ਼ਨ ਕਰਵਾਇਆ।

Ad Position 21
No active advertisement
ਅਜੀਤ ਡੈਸਕ 26-09-2026
ਪੱਟੀ, 25 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ ਆਤਮਾ ਸਕੀਮ ਅਧੀਨ ਪੰਨੂ ਵਰਮੀ ਕੰਪੋਸਟ ਫਾਰਮ ਲੌਹਕਾ ਵਿਖੇ ਵਰਮੀ ਕੰਪੋਸਟ ਫਾਰਮ ਸਕੂਲ ਦਾ ਚੌਥਾ ਤੇ ਅੰਤਿਮ ਸੈਸ਼ਨ ਕਰਵਾਇਆ। ਸੈਸ਼ਨ ਦੀ ਅਗਵਾਈ ਬਲਾਕ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਨੇ ਕੀਤੀ। ਇਸ ਮੌਕੇ ਡਾ. ਭੁਪਿੰਦਰ ਸਿੰਘ ਨੇ ਕਿਸਾਨਾਂ ਨੂੰ ਵਰਮੀ ਕੰਪੋਸਟ ਦੀ ਮਹੱਤਤਾ, ਤਿਆਰੀ ਅਤੇ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਰਮੀ ਕੰਪੋਸਟ ਮਿੱਟੀ ਦੀ ਸਿਹਤ ਵਿਚ ਸੁਧਾਰ ਲਿਆਉਣ ਦੇ ਨਾਲ-ਨਾਲ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ ਅਤੇ ਖੇਤੀ ਵਿਚ ਜੈਵਿਕ ਸਰੋਤਾਂ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਡਾ. ਪਰਮਿੰਦਰ ਕੌਰ, ਏ. ਡੀ. ਓ. ਪਲਾਂਟ ਪ੍ਰੋਟੈਕਸ਼ਨ ਨੇ ਫ਼ਸਲਾਂ ਵਿਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਪਛਾਣ, ਰੋਕਥਾਮ ਅਤੇ ਸੁਚੱਜੇ ਪੌਦਾ ਸੁਰੱਖਿਆ ਪ੍ਰਬੰਧਨ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਵਰਮੀ ਕੰਪੋਸਟ ਯੂਨਿਟ ਸਥਾਪਤ ਕਰਨ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਤੇ ਵਿੱਤੀ ਸਹਾਇਤਾ ਬਾਰੇ ਵੀ ਜਾਣੂ ਕਰਵਾਇਆ। ਅਗਾਂਹਵਧੂ ਕਿਸਾਨ ਤਰਸੇਮ ਸਿੰਘ ਨੇ ਵਰਮੀ ਕੰਪੋਸਟ ਤਿਆਰ ਕਰਨ ਸੰਬੰਧੀ ਆਪਣਾ ਅਮਲੀ ਤਜਰਬਾ ਸਾਂਝਾ ਕੀਤਾ। ਸੈਸ਼ਨ ਦੀ ਸਮਾਪਤੀ ਮੌਕੇ ਫਾਰਮ ਸਕੂਲ ਵਿਚ ਭਾਗ ਲੈਣ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ, ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਅਤੇ ਵਰਮੀ ਕੰਪੋਸਟ ਦੇ ਪੈਕਟ ਵੰਡੇ ਗਏ। ਇਸ ਦੌਰਾਨ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਵਿੱਚ ਸੁਧਾਰ, ਖੇਤੀ ਲਾਗਤਾਂ ਨੂੰ ਤਰਕਸੰਗਤ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਵਰਮੀ ਕੰਪੋਸਟ ਸਮੇਤ ਜੈਵਿਕ ਸਰੋਤਾਂ ਦੀ ਸੁਚੱਜੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ। ਸੈਸ਼ਨ ਦੇ ਸਫਲ ਆਯੋਜਨ ਵਿਚ ਗੁਰਦੇਵ ਸਿੰਘ ਮਾਣਕਪੁਰਾ, ਗੁਰਦੇਵ ਸਿੰਘ ਸਰਹਾਲੀ ਖੇਤੀ ਸਹਾਇਕ ਪ੍ਰਬੰਧਕ, ਖੇਤੀ ਉਪ-ਨਿਰੀਖਕ ਸ੍ਰੀ ਨਿਸ਼ਾਨ ਸਿੰਘ ਅਤੇ ਇਲਾਕੇ ਦੇ ਕਿਸਾਨਾਂ ਵਲੋਂ ਸਹਿਯੋਗ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੂੰ 29 ਸਤੰਬਰ ਨੂੰ ਭੱਠਲ ਫਾਰਮ, ਨੁਸ਼ਿਹਰਾ ਪੰਨੂਆਂ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲ ਸਹਾਇ ਵੈਲਫੇਅਰ ਸੁਸਾਇਟੀ ਖੁਣ-ਖੁਣ ਕਲਾ ਦੀ ਮੀਟਿੰਗ ਅਗਲੀ ਖ਼ਬਰ ਗੁਰੂ ਅਮਰਦਾਸ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਪਿੰਡ ਢੋਟਾ ਵਿਖੇ ਲੰਗਰ ਲਗਾਇਆ
Ad Position 24