25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਦਬੁਰਜੀ ਹਿੰਸਕ ਘਟਨਾ ਦੇ ਹਫ਼ਤੇ ਬਾਅਦ ਵੀ ਪਰਚਾ ਨਹੀਂ - ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨ ਤਾਰਨ ਦੇ ਦਬੁਰਜੀ ਵਿਖੇ 18 ਸਤੰਬਰ ਨੂੰ ਵਾਪਰੀ ਕਥਿਤ ਹਿੰਸਕ ਘਟਨਾ ਦੇ ਮਾਮਲੇ ਵਿਚ ਇਕ ਹਫ਼ਤਾ ਬੀਤਣ ਦੇ ਬਾਵਜੂਦ ਐੱਫ. ਆਈ.

Ad Position 21
No active advertisement
ਸੁਖਬੀਰ ਸਿੰਘ ਬਾਦਲ। 26-09-2026
ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨ ਤਾਰਨ ਦੇ ਦਬੁਰਜੀ ਵਿਖੇ 18 ਸਤੰਬਰ ਨੂੰ ਵਾਪਰੀ ਕਥਿਤ ਹਿੰਸਕ ਘਟਨਾ ਦੇ ਮਾਮਲੇ ਵਿਚ ਇਕ ਹਫ਼ਤਾ ਬੀਤਣ ਦੇ ਬਾਵਜੂਦ ਐੱਫ.ਆਈ.ਆਰ. ਦਰਜ ਨਾ ਹੋਣ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਸਵਾਲ ਉਠਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਬੰਧਿਤ ਇਕ ਪਰਿਵਾਰ ਦੇ ਮੈਂਬਰਾਂ ’ਤੇ ਹਮਲਾ ਕੀਤਾ ਗਿਆ। ਸ. ਸੁਖਬੀਰ ਨੇ ਆਪਣੇ ਸੋਸ਼ਲ ਮੀਡੀਆ ਸੰਦੇਸ਼ ਰਾਹੀਂ ਦੋਸ਼ ਲਗਾਇਆ ਕਿ 18 ਸਤੰਬਰ ਨੂੰ ਦਬੁਰਜੀ ਵਿਖੇ ਹੋਏ ਹਮਲੇ ਦੌਰਾਨ ਪਰਿਵਾਰ ਦੀਆਂ ਦੋ ਔਰਤਾਂ ਦੇ ਅੰਗ ਵੱਢੇ ਗਏ, ਜਦਕਿ ਪਰਿਵਾਰ ਦੇ ਤਿੰਨ ਮਰਦ ਮੈਂਬਰਾਂ ’ਚੋਂ ਇਕ ਬਜ਼ੁਰਗ ਵਿਅਕਤੀ ਦਾ ਹੱਥ ਵੱਢਣ ਅਤੇ ਦੋ ਹੋਰਾਂ ਦੇ ਸਿਰਾਂ ’ਤੇ ਗੰਭੀਰ ਸੱਟਾਂ ਲੱਗਣ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੰਨੀ ਗੰਭੀਰ ਘਟਨਾ ਦੇ ਬਾਵਜੂਦ ਇਕ ਹਫ਼ਤਾ ਬੀਤ ਜਾਣ ’ਤੇ ਵੀ ਪੁਲਿਸ ਵਲੋਂ ਐੱਫ.ਆਈ.ਆਰ. ਦਰਜ ਨਾ ਕਰਨਾ ਚਿੰਤਾ ਦਾ ਵਿਸ਼ਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਫ਼ਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਨਾਲ ਖ਼ੁਦ ਗੱਲ ਕੀਤੀ ਹੈ ਅਤੇ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਦੇ ਡੀ.ਜੀ.ਪੀ. ਨੂੰ ਵੀ ਅਪੀਲ ਕੀਤੀ ਕਿ ਸ਼ਿਕਾਇਤ ਵਿਚ ਨਾਮਜ਼ਦ ਕੀਤੇ ਗਏ ਸਾਰੇ ਵਿਅਕਤੀਆਂ ਵਿਰੁੱਧ ਤੁਰੰਤ ਐੱਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪਾਰਟੀ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਵਲੋਂ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ (ਬ) ਇਸ ਮੁੱਦੇ ਨੂੰ ਲੈ ਕੇ ਸੰਘਰਸ਼ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਗੱਦੀ ਨਾਲੇ ਦੇ ਪੁਲ ’ਤੇ ਭਾਰੀ ਮੀਂਹ ਨਾਲ ਪਏ ਡੂੰਘੇ ਟੋਏ, ਵਾਹਨ ਚਾਲਕ ਪ੍ਰੇਸ਼ਾਨ ਅਗਲੀ ਖ਼ਬਰ ਸਿਵਲ ਸਰਜਨ ਦਫ਼ਤਰ ਵਿਖੇ ਕੌਮਾਂਤਰੀ ਫਾਰਮਾਸਿਸਟ ਦਿਵਸ ਮਨਾਇਆ
Ad Position 24