ਔਰਤ ਨਾਲ ਜਬਰ ਜਨਾਹ ਕਰਨ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਪਿਸਤੌਲ ਦੀ ਨੋਕ ’ਤੇ ਇਕ ਵਿਅਕਤੀ ਵਲੋਂ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਇਲਾਕੇ ਦੀ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਨਿਰਮਲਜੀਤ ਸਿੰਘ ਉਰਫ ਨਿੰਮਾ ਪੁੱਤਰ ਸਵਰਨ ਸਿੰਘ ਵਾਸੀ ਬੈਕਸਾਈਡ ਢਿੱਲੋਂ ਪੈਲੇਸ ਤਰਨ ਤਾਰਨ ਨੇ ਪਿਸਤੌਲ ਦੀ ਨੋਕ ’ਤੇ ਉਸ ਨੂੰ ਕਮਰੇ ਵਿਚ ਬੰਦ ਕਰਕੇ ਉਸ ਨਾਲ ਜਬਰ ਜਨਾਹ ਕੀਤਾ ਹੈ ਅਤੇ ਉਸਦੀ ਅਸ਼ਲੀਲ ਵੀਡੀਓ ਬਣਾਈ ਹੈ ਅਤੇ ਉਸ ਦੇ ਗਹਿਣੇ ਉਤਾਰ ਲੈਣ ਤੋਂ ਇਲਾਵਾ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹੋਈਆਂ ਹਨ।
ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਪਿਸਤੌਲ ਦੀ ਨੋਕ ’ਤੇ ਇਕ ਵਿਅਕਤੀ ਵਲੋਂ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਇਲਾਕੇ ਦੀ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਨਿਰਮਲਜੀਤ ਸਿੰਘ ਉਰਫ ਨਿੰਮਾ ਪੁੱਤਰ ਸਵਰਨ ਸਿੰਘ ਵਾਸੀ ਬੈਕਸਾਈਡ ਢਿੱਲੋਂ ਪੈਲੇਸ ਤਰਨ ਤਾਰਨ ਨੇ ਪਿਸਤੌਲ ਦੀ ਨੋਕ ’ਤੇ ਉਸ ਨੂੰ ਕਮਰੇ ਵਿਚ ਬੰਦ ਕਰਕੇ ਉਸ ਨਾਲ ਜਬਰ ਜਨਾਹ ਕੀਤਾ ਹੈ ਅਤੇ ਉਸਦੀ ਅਸ਼ਲੀਲ ਵੀਡੀਓ ਬਣਾਈ ਹੈ ਅਤੇ ਉਸ ਦੇ ਗਹਿਣੇ ਉਤਾਰ ਲੈਣ ਤੋਂ ਇਲਾਵਾ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹੋਈਆਂ ਹਨ। ਨਿਰਮਲਜੀਤ ਸਿੰਘ ਨਿੰਮਾ ਖਿਲਾਫ ਪਹਿਲਾਂ ਵੀ ਅੰਮ੍ਰਿਤਸਰ ਦੇ ਥਾਣਾ ਈ.ਡਵੀਜਨ ਵਿਖੇ ਮਾਮਲਾ ਦਰਜ ਹੈ। ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਆਈ. ਸਿਮਰਜੀਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ