ਇੰਦਰਜੀਤ ਲਾਲੀ ਕਾਂਗਰਸ ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ
ਝਬਾਲ, 26 ਸਤੰਬਰ (ਸੁਖਦੇਵ ਸਿੰਘ)–ਕਾਂਗਰਸ ਪਾਰਟੀ ਦੇ ਬੀ. ਸੀ.
ਝਬਾਲ, 26 ਸਤੰਬਰ (ਸੁਖਦੇਵ ਸਿੰਘ)–ਕਾਂਗਰਸ ਪਾਰਟੀ ਦੇ ਬੀ.ਸੀ. ਵਿੰਗ ਵਲੋਂ ਜ਼ਿਲ੍ਹਾ ਪੱਧਰ ’ਤੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਲਾਲੀ ਨੂੰ ਜ਼ਿਲ੍ਹਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇੰਦਰਜੀਤ ਸਿੰਘ ਲਾਲੀ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੇ ਨਜ਼ਦੀਕੀ ਸਾਥੀ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਦੇਖਦੇ ਹੋਏ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਨਿਯੁਕਤੀ ਤੋਂ ਬਾਅਦ ਇੰਦਰਜੀਤ ਸਿੰਘ ਲਾਲੀ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਬੀ.ਸੀ. ਵਿੰਗ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦਾ ਧੰਨਵਾਦ ਕੀਤਾ। ਇਸ ਮੌਕੇ ਇਲਾਕੇ ਦੇ ਮੁਹਤਬਰਾਂ ਅਤੇ ਕਾਂਗਰਸੀ ਵਰਕਰਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਨਰਿੰਦਰ ਕੁਮਾਰ, ਪੱਪਾ ਕਪੂਰ, ਗੁਰਦਿੱਤ ਸਿੰਘ, ਮਨਜਿੰਦਰ ਸਿੰਘ ਭੋਜੀਆ, ਮੰਨੂੰ ਜਿਊਲਰ, ਮੱਖਣ ਮਨੋਜ, ਗੁਰਬੀਰ ਸਿੰਘ ਆਦਿ ਹਾਜ਼ਰ ਸਨ ।