ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਨੇ ਕੌਮਾਂਤਰੀ ਫਾਰਮਾਸਿਸਟ ਦਿਵਸ ਮਨਾਇਆ
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)–ਪੰਜਾਬ ਰਾਜ ਫਾਰਮੇਸੀ ਆਫ਼ੀਸਰਜ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਚੀਫ ਫਾਰਮੇਸੀ ਆਫਿਸਰ ਅਤੇ ਸਿਵਲ ਹਸਪਤਾਲ ਵਿਚ ਕੰਮ ਕਰਦੇ ਫਾਰਮੇਸੀ ਅਫਸਰਾਂ ਵਲੋ ਕੌਮਾਂਤਰੀ ਫਾਰਮਾਸਿਸਟ ਦਿਹਾੜਾ ਜ਼ਿਲ੍ਹਾ ਹਸਪਤਾਲ ਤਰਨ ਤਾਰਨ ਦੇ ਮੁੱਖ ਸਟੋਰ ਵਿਚ ਕੇਕ ਕੱਟ ਕੇ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ.
ਫ
ਫਾਰਮਾਸਿਸਟ ਕੌਮਾਂਤਰੀ ਦਿਵਸ ਮਨਾਉਣ ਮੌਕੇ ਸਿਵਲ ਸਰਜਨ ਡਾ. ਸੰਦੀਪ ਧਵਨ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ ਦਾ ਮੂੰਹ ਮਿੱਠਾ ਕਰਵਾਉਦੇ ਹੋਏ। ਤਸਵੀਰ–ਲਵਲੀ
27-09-2026
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)–ਪੰਜਾਬ ਰਾਜ ਫਾਰਮੇਸੀ ਆਫ਼ੀਸਰਜ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਚੀਫ ਫਾਰਮੇਸੀ ਆਫਿਸਰ ਅਤੇ ਸਿਵਲ ਹਸਪਤਾਲ ਵਿਚ ਕੰਮ ਕਰਦੇ ਫਾਰਮੇਸੀ ਅਫਸਰਾਂ ਵਲੋ ਕੌਮਾਂਤਰੀ ਫਾਰਮਾਸਿਸਟ ਦਿਹਾੜਾ ਜ਼ਿਲ੍ਹਾ ਹਸਪਤਾਲ ਤਰਨ ਤਾਰਨ ਦੇ ਮੁੱਖ ਸਟੋਰ ਵਿਚ ਕੇਕ ਕੱਟ ਕੇ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਸੰਦੀਪ ਧਵਨ, ਡਾ. ਸੁਰਿੰਦਰ ਕੁਮਾਰ ਐੱਸ.ਐੱਮ.ਓ. ਸਿਵਲ ਹਸਪਤਾਲ ਤਰਨ ਤਾਰਨ, ਸੁਪਰਡੈਂਟ ਤੇਜਿੰਦਰ ਸਿੰਘ ਢਿਲੋ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਸਿਵਲ ਸਰਜਨ ਵਲੋਂ ਫਾਰਮੇਸੀ ਕੇਡਰ ਦੀ ਪ੍ਰਸੰਸਾਂ ਕਰਦੇ ਹੋਏ ਕਿਹਾ ਸਿਹਤ ਵਿਭਾਗ ਵਿਚ ਫਾਰਮੇਸੀ ਅਫਸਰ ਰੀੜ ਦੀ ਹੱਡੀ ਦਾ ਰੋਲ ਅਦਾ ਕਰ ਰਹੇ ਹਨ ਅਤੇ ਉਹਨਾਂ ਨੇ ਫਾਰਮੇਸੀ ਅਫਸਰਾਂ ਨੂੰ ਸਿਹਤ ਸੇਵਾਵਾਂ ਵਿਚ ਵੱਧ ਤੋਂ ਵੱਧ ਯੋਗਦਾਨ ਦੇਣ ਦੀ ਅਪੀਲ ਵੀ ਕੀਤੀ। ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ ਨੇ ਸਾਰਿਆਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕੇ ਸਿਹਤ ਵਿਭਾਗ ਵਿਚ ਫਾਰਮੇਸੀ ਵਰਗ ਅਹਿਮ ਭੁਮਿਕਾ ਨਿਭਾਅ ਰਿਹਾ ਹੈ। ਭਾਵੇਂ ਕੇ ਸਾਡੇ ਕੇਡਰ ਦੀਆਂ ਬਹੁਤ ਸਾਰੀਆਂ ਪੋਸਟਾਂ ਖਾਲੀ ਹਨ। ਮੈਨਪਾਵਰ ਘੱਟ ਅਤੇ ਵਿਭਾਗੀ ਕੰਮ ਵਧਣ ਦੇ ਬਾਵਜੂਦ ਵੀ ਹਰੇਕ ਫਾਰਮੇਸੀ ਅਫਸਰ ਆਪਣਾ ਵੱਧ ਤੋਂ ਵੱਧ ਯੋਗਦਾਨ ਪਾ ਰਿਹਾ ਹੈ। ਅਸੀਂ ਸਰਕਾਰ ਕੋਲੋਂ ਫਾਰਮੇਸੀ ਵਰਗ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਜਲਦ ਭਰਨ ਦੀ ਪੁਰਜ਼ੋਰ ਮੰਗ ਕਰਦੇ ਹਾਂ। ਇਸ ਮੌਕੇ ਰਣਜੀਤ ਸਿੰਘ ਡੀ.ਪੀ.ਓ, ਸੁਰੇਸ਼ ਮੌਗਾ, ਬਲਵਿੰਦਰ ਸਿੰਘ, ਅਰਮਿੰਦਰ ਕੌਰ ਚਾਰੂ, ਰਣਜੀਤ ਸਿੰਘ ਬਾਠ, ਕੁਲਵਿੰਦਰ ਸਿੰਘ ਖੇਮਕਰਨ, ਦਵਿੰਦਰ ਸਿੰਘ, ਸੰਦੀਪ ਸਿੰਘ ਫਾਰਮੇਸੀ ਅਫਸਰ, ਨਰਸਿੰਗ ਸਿਸਟਰ ਸੀਲਾ, ਹਰਪ੍ਰੀਤ ਕੌਰ, ਮਨਜੀਤ ਕੌਰ, ਅਸ਼ੋਕ ਕੁਮਾਰ, ਸਿਮਰਨ ਆਦਿ ਨੇ ਸ਼ਮੂਲੀਅਤ ਕੀਤੀ।