26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕੈਨੇਡਾ ਵਲੋਂ ਅੰਗਦ ਸਿੰਘ ਢਿੱਲੋਂ ਨੂੰ ਯੂ.ਏ.ਈ. (ਦੁਬਈ) ’ਚ ਰਾਜਦੂਤ ਨਿਯੁਕਤ ਕਰਨਾ ਸਿੱਖ ਕੌਮ ਲਈ ਮਾਣ ਵਾਲੀ ਗੱਲ - ਪੀਰ ਮੁਹੰਮਦ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰਸਰਜੀਤ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਗੱਲਬਾਤ ਕਰਦਿਆ ਕਿਹਾ ਹੈ ਕਿ ਕੈਨੇਡਾ ਸਰਕਾਰ ਵਲੋਂ ਨੌਜਵਾਨ ਸਿੱਖ ਅੰਗਦ ਸਿੰਘ ਢਿੱਲੋਂ ਨੂੰ ਸੰਯੁਕਤ ਅਰਬ ਅਮੀਰਾਤ (ਯੂ. ਏ.

Ad Position 21
No active advertisement
ਅੰਗਦ ਸਿੰਘ ਢਿੱਲੋਂ 27-09-2026
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰਸਰਜੀਤ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਗੱਲਬਾਤ ਕਰਦਿਆ ਕਿਹਾ ਹੈ ਕਿ ਕੈਨੇਡਾ ਸਰਕਾਰ ਵਲੋਂ ਨੌਜਵਾਨ ਸਿੱਖ ਅੰਗਦ ਸਿੰਘ ਢਿੱਲੋਂ ਨੂੰ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੁਬਈ) ਵਿਖੇ ਆਪਣਾ ਅੰਬੈਸਡਰ (ਰਾਜਦੂਤ) ਨਿਯੁਕਤ ਕੀਤੇ ਜਾਣ ਨਾਲ ਵਿਸ਼ਵ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਅਤੇ ਪੰਜਾਬੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਇਹ ਨਿਯੁਕਤੀ ਪੂਰੀ ਸਿੱਖ ਕੌਮ ਲਈ ਇਕ ਬਹੁਤ ਹੀ ਮਾਣਮੱਤਾ ਪਲ ਹੈ। ਅੰਗਦ ਸਿੰਘ ਢਿੱਲੋਂ ਪੰਜਾਬ ਦੇ ਪ੍ਰਸਿੱਧ ਉਦਯੋਗਿਕ ਅਤੇ ਰਾਜਨੀਤਿਕ ਘਰਾਣੇ ਨਾਲ ਸਬੰਧ ਰੱਖਦੇ ਹਨ । ਉਹ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਸਵਰਗੀ ਜਗਜੀਤ ਸਿੰਘ ਘੁੰਗਰਾਣਾ ਦੇ ਪੋਤੇ ਹਨ। ਘੁੰਗਰਾਣਾ ਸਾਹਿਬ ਇਕ ਬਹੁਤ ਹੀ ਨੇਕ, ਇਮਾਨਦਾਰ ਅਤੇ ਦੂਰਅੰਦੇਸ਼ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਪੰਜਾਬ ਦੇ ਉਦਯੋਗਿਕ ਅਤੇ ਖੇਤੀਬਾੜੀ ਖੇਤਰ ਵਿਚ ਵੱਡਾ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਨੇ ਕੌਮਾਂਤਰੀ ਫਾਰਮਾਸਿਸਟ ਦਿਵਸ ਮਨਾਇਆ
Ad Position 24