27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕੱਲ੍ਹ ਨੂੰ ਭੱਠਲ ਫ਼ਾਰਮ ਨੌਸ਼ਹਿਰਾ ਪੰਨੂੰਆਂ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਪੱਟੀ, 27 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਤਰਨ ਤਾਰਨ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ, ਪਰਾਲੀ ਪ੍ਰਬੰਧਨ, ਸਹਾਇਕ ਕਿੱਤਿਆਂ ਅਤੇ ਖੇਤੀਬਾੜੀ ਦੀਆਂ ਨਵੀਨਤਮ ਤਕਨੀਕਾਂ ਸੰਬੰਧੀ ਜਾਣਕਾਰੀ ਦੇਣ ਲਈ 29 ਸਤੰਬਰ ਦਿਨ ਮੰਗਲਵਾਰ ਨੂੰ ਭੱਠਲ ਫ਼ਾਰਮ ਨੌਸ਼ਹਿਰਾ ਪੰਨੂੰਆਂ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫ਼ਸਰ ਡਾ.

Ad Position 21
No active advertisement
ਡਾ. ਭੁਪਿੰਦਰ ਸਿੰਘ ਰਵੀਸ਼ੇਰ ਸਿੰਘ ਪਿਤਾ: ਰਵਿੰਦਰ ਸਿੰਘ ਮਾਤਾ: ਮਨਿੰਦਰ ਕੌਰ ਖਾਲੜਾ 28-09-2026
ਪੱਟੀ, 27 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਤਰਨ ਤਾਰਨ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ, ਪਰਾਲੀ ਪ੍ਰਬੰਧਨ, ਸਹਾਇਕ ਕਿੱਤਿਆਂ ਅਤੇ ਖੇਤੀਬਾੜੀ ਦੀਆਂ ਨਵੀਨਤਮ ਤਕਨੀਕਾਂ ਸੰਬੰਧੀ ਜਾਣਕਾਰੀ ਦੇਣ ਲਈ 29 ਸਤੰਬਰ ਦਿਨ ਮੰਗਲਵਾਰ ਨੂੰ ਭੱਠਲ ਫ਼ਾਰਮ ਨੌਸ਼ਹਿਰਾ ਪੰਨੂੰਆਂ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਮੇਲੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ, ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ, ਖੇਤੀਬਾੜੀ ਮਸ਼ੀਨਰੀ ਅਤੇ ਸਹਾਇਕ ਕਿੱਤਿਆਂ ਬਾਰੇ ਮਾਹਿਰਾਂ ਰਾਹੀਂ ਵਿਹਾਰਕ ਤੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਖੇਤੀਬਾੜੀ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ, ਨਿੱਜੀ ਸੰਸਥਾਵਾਂ, ਸੈਲਫ਼ ਹੈਲਪ ਗਰੁੱਪਾਂ ਅਤੇ ਖੇਤੀ ਨਾਲ ਸਬੰਧਤ ਅਦਾਰਿਆਂ ਵਲੋਂ ਖਾਦਾਂ, ਕੀਟਨਾਸ਼ਕਾਂ, ਸੁਧਰੇ ਬੀਜਾਂ, ਪਰਾਲੀ ਪ੍ਰਬੰਧਨ ਮਸ਼ੀਨਰੀ ਅਤੇ ਹੋਰ ਖੇਤੀ ਸਹੂਲਤਾਂ ਸਬੰਧੀ ਪ੍ਰਦਰਸ਼ਨੀ ਸਟਾਲ ਲਗਾਏ ਜਾਣਗੇ। ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਵਾਤਾਵਰਣ ਦੀ ਸੰਭਾਲ ਅਤੇ ਮਿੱਟੀ ਦੀ ਸਿਹਤ ਲਈ ਬੇਹੱਦ ਮਹੱਤਵਪੂਰਨ ਹੈ। ਮੇਲੇ ਦੌਰਾਨ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦੇ ਪ੍ਰਬੰਧਨ ਲਈ ਉਪਲੱਬਧ ਮਸ਼ੀਨਰੀ, ਤਕਨੀਕਾਂ ਅਤੇ ਸਰਕਾਰੀ ਸਹੂਲਤਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚੋਂ ਇੱਕ-ਇੱਕ ਬੱਸ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਖੇਤੀ ਮਾਹਿਰ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕਰਨਗੇ। ਕਿਸਾਨਾਂ ਦੀ ਸਹੂਲਤ ਲਈ ਮੌਕੇ ’ਤੇ ਕਿਸਾਨ ਆਈ.ਡੀ. ਬਣਾਉਣ ਦੀ ਸੁਵਿਧਾ ਵੀ ਉਪਲਬਧ ਹੋਵੇਗੀ। ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਨਵੀਨਤਮ ਖੇਤੀ ਤਕਨੀਕਾਂ, ਪਰਾਲੀ ਪ੍ਰਬੰਧਨ ਅਤੇ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਇਨ੍ਹਾਂ ਦਾ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ‘ਮੇਲਾ ਜੱਗ’ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ ਵਿਧਾਇਕ ਲਾਲਪੁਰਾ ਅਤੇ ਬ੍ਰਹਮਪੁਰਾ ਅਗਲੀ ਖ਼ਬਰ ਭਾਈ ਮਨਜੀਤ ਸਿੰਘ ਨੇ ਨਵਦੀਪ ਸਿੰਘ ਨਵੀ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ
Ad Position 24