27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪੰਜਾਬ ਸਰਕਾਰ ਦੀਆਂ ਰੁਜ਼ਗਾਰ ਖੋਹਣ ਵਾਲੀਆਂ ਨੀਤੀਆਂ ਨੇ ਜਵਾਨੀ ਨੂੰ ਨਸ਼ਿਆਂ ਦੇ ਰਾਹ ਪਾਇਆ - ਪੰਡੋਰੀ

ਤਰਨ ਤਾਰਨ, 27 ਸਤੰਬਰ (ਇਕਬਾਲ ਸਿੰਘ ਸੋਢੀ)-ਤਰਨ ਤਾਰਨ ਦੇਸ਼ ਦੀਆਂ ਹਾਕਮ ਜਮਾਤਾਂ ਨੇ ਗਰੀਬ ਲੋਕਾਂ ਦੇ ਬੱਚਿਆਂ ਨੂੰ ਵਿੱਦਿਆ ਤੋਂ ਵਾਂਝਿਆ ਕੀਤਾ ਹੋਇਆ ਹੈ ਅਤੇ ਵਿੱਦਿਆ ਅਮੀਰ ਲੋਕਾਂ ਦੇ ਬੱਚਿਆਂ ਲਈ ਰਾਖਵੀਂ ਕਰ ਦਿੱਤੀ ਹੈ। ਉੱਚ ਵਿੱਦਿਆ ਪ੍ਰਾਪਤ ਕਰਨ ਲਈ ਗਰੀਬ ਲੋਕਾਂ ਦੇ ਬੱਚੇ ਕਾਲਜਾਂ, ਯੂਨੀਵਰਸਿਟੀਆ ਤੱਕ ਨਹੀਂ ਜਾ ਰਹੇ।

Ad Position 21
No active advertisement
ਅਜੀਤ ਡੈਸਕ 28-09-2026
ਤਰਨ ਤਾਰਨ, 27 ਸਤੰਬਰ (ਇਕਬਾਲ ਸਿੰਘ ਸੋਢੀ)-ਤਰਨ ਤਾਰਨ ਦੇਸ਼ ਦੀਆਂ ਹਾਕਮ ਜਮਾਤਾਂ ਨੇ ਗਰੀਬ ਲੋਕਾਂ ਦੇ ਬੱਚਿਆਂ ਨੂੰ ਵਿੱਦਿਆ ਤੋਂ ਵਾਂਝਿਆ ਕੀਤਾ ਹੋਇਆ ਹੈ ਅਤੇ ਵਿੱਦਿਆ ਅਮੀਰ ਲੋਕਾਂ ਦੇ ਬੱਚਿਆਂ ਲਈ ਰਾਖਵੀਂ ਕਰ ਦਿੱਤੀ ਹੈ। ਉੱਚ ਵਿੱਦਿਆ ਪ੍ਰਾਪਤ ਕਰਨ ਲਈ ਗਰੀਬ ਲੋਕਾਂ ਦੇ ਬੱਚੇ ਕਾਲਜਾਂ, ਯੂਨੀਵਰਸਿਟੀਆ ਤੱਕ ਨਹੀਂ ਜਾ ਰਹੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਕੀਤਾ। ਉਨ੍ਹਾਂ ਕਿਹਾ ਕਿ ਗਰੀਬ ਵਰਗ ਦੇ ਬੱਚੇ ਵਿੱਦਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਤੋਂ ਵਾਂਝੇ ਫਿਰ ਰਹੇ ਹਨ, ਉਥੇ ਅੱਜ ਦੀ ਜਵਾਨੀ ਦਾ ਨਸ਼ਿਆਂ ਨੇ ਘਾਣ ਕਰਕੇ ਰੱਖਿਆ ਹੋਇਆ ਹੈ। ਪੰਡੋਰੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਰ ਦੀਆਂ ਰੁਜ਼ਗਾਰ ਖੋਹਣ ਵਾਲੀਆਂ ਨੀਤੀਆਂ ਨੇ ਜਵਾਨੀ ਨੂੰ ਨਸ਼ਿਆਂ ਦੇ ਰਾਹ ਪਾਇਆ ਹੋਇਆ ਹੈ। ਰੁਜ਼ਗਾਰ ਨਾ ਮਿਲਣ ਦੀ ਸੂਰਤ ’ਚ ਨੌਜਵਾਨ ਕੰਮ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕਰਕੇ ਸੱਤਾ ’ਚ ਆਈ ਸੀ, ਪਰ ਸੱਤਾਂ ’ਚ ਆਉਂਦਿਆਂ ਸਾਰ ਹੀ ਰੁਜ਼ਗਾਰ ਮੰਗਦੇ ਨੌਜਵਾਨਾਂ ਨੂੰ ਕੁੱਟਿਆ, ਮਾਰਿਆ ਜਾ ਰਿਹਾ ਅਤੇ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ। ਪੰਜਾਬ ਅੰਦਰ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ’ਚ ਹਜ਼ਾਰਾਂ ਆਸਾਮੀਆਂ ਖਾਲੀ ਪਈਆਂ ਹਨ, ਜਿੰਨਾਂ ਨੂੰ ਸਰਕਾਰ ਭਰਨ ਨੂੰ ਤਿਆਰ ਨਹੀਂ, ਜੇ ਕਿਤੇ ਸੀਮਤ ਆਸਾਮੀਆਂ ਭਰੀਆਂ ਜਾਂਦੀਆਂ ਹਨ ਤਾਂ ਉਹ ਵੀ ਅਸਥਾਈ ਰੂਪ ’ਚ ਭਰੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸਿੱਖਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਦਾ ਪੱਕਾ ਪ੍ਰਬੰਧ ਕਰੇ ਅਤੇ ਨਸ਼ਿਆਂ ਦੀ ਦਲਦਲ ਫਸੇ ਨੌਜਵਾਨਾਂ ਨੂੰ ਕੱਢ ਕੇ ਰੁਜ਼ਗਾਰ ਦੇਣ ਦਾ ਉਪਰਾਲਾ ਕਰੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਤੱਪ ਸਥਾਨ ਭੰਬਰਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਮਾਣੋਚਾਹਲ ਖ਼ੁਰਦ ਤੋਂ ਕਈ ਪਰਿਵਾਰਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
Ad Position 24