29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਚੋਰਾਂ ਨੇ 2 ਘਰਾਂ ’ਚੋਂ ਨਕਦੀ ਅਤੇ ਗਹਿਣੇ ਕੀਤੇ ਚੋਰੀ

ਤਰਨ ਤਾਰਨ, 28 ਸਤੰਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਚੋਰਾਂ ਵਲੋਂ 2 ਘਰਾਂ ਵਿਚ ਦਾਖਲ ਹੋ ਕੇ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਗੁਰਭੇਜ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਜਾਮਾਰਾਏ ਨੇ ਸ਼ਿਕਾਇਤ ਦਰਜ ਕਰਵਾਈ ਕਿ 26 ਸਤੰਬਰ ਨੂੰ ਉਹ ਆਪਣੇ ਅਤੇ ਆਪਣੇ ਭਰਾ ਦੇ ਘਰਾਂ ਨੂੰ ਤਾਲਾ ਲਗਾ ਕੇ ਸਾਰੇ ਪਰਿਵਾਰ ਸਮੇਤ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਥਾ ਟੇਕਣ ਚਲੇ ਗਏ ਤਾਂ ਜਦੋਂ ਵਾਪਸ ਆਏ ਤਾਂ ਦੇਖਿਆ ਤਾਂ ਘਰ ਦੇ ਕਮਰਿਆਂ ਦੇ ਦਰਵਾਜੇ ਖੁੱਲੇ ਪਏ ਸੀ।

Ad Position 21
No active advertisement
ਅਜੀਤ ਡੈਸਕ 29-09-2026
ਤਰਨ ਤਾਰਨ, 28 ਸਤੰਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਚੋਰਾਂ ਵਲੋਂ 2 ਘਰਾਂ ਵਿਚ ਦਾਖਲ ਹੋ ਕੇ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਗੁਰਭੇਜ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਜਾਮਾਰਾਏ ਨੇ ਸ਼ਿਕਾਇਤ ਦਰਜ ਕਰਵਾਈ ਕਿ 26 ਸਤੰਬਰ ਨੂੰ ਉਹ ਆਪਣੇ ਅਤੇ ਆਪਣੇ ਭਰਾ ਦੇ ਘਰਾਂ ਨੂੰ ਤਾਲਾ ਲਗਾ ਕੇ ਸਾਰੇ ਪਰਿਵਾਰ ਸਮੇਤ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਥਾ ਟੇਕਣ ਚਲੇ ਗਏ ਤਾਂ ਜਦੋਂ ਵਾਪਸ ਆਏ ਤਾਂ ਦੇਖਿਆ ਤਾਂ ਘਰ ਦੇ ਕਮਰਿਆਂ ਦੇ ਦਰਵਾਜੇ ਖੁੱਲੇ ਪਏ ਸੀ। ਮੇਰੇ ਘਰ ਵਿਚ ਪਈ ਅਲਮਾਰੀ ਵਿਚ ਪਈ 25 ਹਜ਼ਾਰ ਰੁਪਏ ਦੀ ਨਗਦੀ ਅਤੇ ਮੇਰੀ ਭਰਜਾਈ ਗੁਰਜੀਤ ਕੌਰ ਦੇ ਘਰੋਂ 28 ਤੋਲੇ ਸੋਨੇ ਦੇ ਗਹਿਣੇ ਅਤੇ 35 ਹਜ਼ਾਰ ਰੁਪਏ ਦੀ ਨਗਦੀ ਉਥੋਂ ਗਾਇਬ ਸੀ, ਜਿਸ ਨੂੰ ਚੋਰ ਚੋਰੀ ਕਰਕੇ ਲੈ ਗਏ ਹਨ। ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਅੰਗੀਠਾ ਸਾਹਿਬ ਖਡੂਰ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਹੋਏ ਨਤਮਸਤਕ ਅਗਲੀ ਖ਼ਬਰ ਭੂਰੀ ਵਾਲੇ ਗੁਰਗੱਦੀ ਪਰੰਪਰਾ ਵਲੋਂ ਜਨ ਦੀ ਸੇਵਾ ਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕਤਾ ਲਿਆਉਣਾ ਹੀ ਮੁੱਖ ਮਿਸ਼ਨ ਹੈ -...
Ad Position 24