ਪਿਸਟਲ ਅਤੇ ਹੈਰੋਇਨ ਸਮੇਤ 6 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਸਟਲ ਅਤੇ ਹੈਰੋਇਨ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਸਟਲ ਅਤੇ ਹੈਰੋਇਨ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਵਾਲ ਦੇ ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਸਨਦੀਪ ਸਿੰਘ ਪੁੱਤਰ ਕੰਵਲਜੀਤ ਸਿੰਘ ਵਾਸੀ ਵੜਿੰਗ ਸੂਬਾ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਗੁਰਮੁੱਖ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋੜ ਨੇੜੇ ਪਿੰਡ ਪੱਖੋਪੁਰ ਤੋਂ ਕੁਲਵਿੰਦਰ ਸਿੰਘ ਪੁੱਤਰ ਹਰਬੰਸਰ ਸਿੰਘ ਵਾਸੀ ਪੱਖੋਪੁਰ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਹਰਦੀਪ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਮੋਟਰਸਾਈਕਲ ਨੰਬਰ ਪੀ.ਬੀ. 38 ਡੀ.0403 ’ਤੇ ਸਵਾਰ ਹੋ ਕੇ ਆ ਰਹੇ ਗੁਰਪਾਲ ਸਿੰਘ ਪੁੱਤਰ ਬਲਦੇ ਵਸਿੰਘ ਅਤੇ ਪ੍ਰਭਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਅਨ ਪੱਟੀ ਨੂੰ ਕਾਬੂ ਕਰੇਕ ਉਨ੍ਹਾਂ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਗੁਰਪਾਲ ਸਿੰਘ ਨੇ ਪਿੰਡ ਸਭਰਾ ਤੋਂ ਹੁਸ਼ਿਆਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਚੀਮਾ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ 60 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੂੰ ਸੂਚਨਾ ਮਿਲੀ ਕਿ ਸੁਰਜੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਕਲਸੀਆਂ ਦੇ ਝੋਨੇ ਦੇ ਖੇਤ ਵਿਚ ਡਰੋਪਿੰਗ ਹੋਈ ਹੈ ਤਾਂ ਤੁਰੰਤ ਉਹ ਦੱਸੀ ਹੋਈ ਜਗ੍ਹਾ ’ਤੇ ਪਹੁੰਚੇ ਤਾਂ ਸਰਚ ਦੌਰਾਨ ਉਨ੍ਹਾਂ ਨੇ ਇਕ ਨੌਜਵਾਨ ਜੋਬਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕਲਸੀਆਂ ਖੁਰਦ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪੈਕੇਟ ਬਰਾਮਦ ਕੀਤਾ ਜਿਸ ਵਿਚੋਂ 2 ਪਿਸਟਲ ਸਮੇਤ ਮੈਗਜੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐਨ.ਡੀ.ਪੀ. ਐੱਸ.ਐਕਟ, ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।