29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਹਥਿਆਰਾਂ ਸਮੇਤ ਘਰ ਵਿਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ, 10 ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ 10 ਵਿਅਕਤੀਆਂ ਵਲੋਂ ਹਥਿਆਰਾਂ ਨਾਲ ਲੈਸ ਹੋ ਕੇ ਇਕ ਘਰ ਵਿਚ ਦਾਖਲ ਹੋ ਕੇ ਘਰ ਦੀ ਭੰਨਤੋੜ ਕਰਨ ਅਤੇ ਗੋਲੀਆਂ ਚਲਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਇੰਦਰਜੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਜਸਮਤਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਜਤਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਸਾਜਨਦੀਪ ਸਿੰਘ ਪੁੱਤਰ ਗੁਰਦੇਵ ਸਿੰਘ, ਨਾਮਦੀਪ ਸਿੰਘ ਪੁੱਤਰ ਮੰਗਲ ਸਿੰਘ, ਸਾਹਿਲਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ, ਦਿਲਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ, ਜੋਧਾ ਸਿੰਘ ਪੁੱਤਰ ਬਲਵਿੰਦਰ ਸਿੰਘ, ਚੰਦਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਰਸ਼ਪਾਲ ਸਿੰਘ ਪੁੱਤਰ ਸਰਬਜੀਤ ਸਿੰਘ, ਲਵਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ, ਨਿਸ਼ਾਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਅਨ ਪਿੰਡ ਜਸਮਤਪੁਰ ਨੇ ਹਥਿਆਰਾਂ ਸਮੇਤ ਲੈਸ ਹੋ ਕੇ ਉਸ ਦੇ ਘਰ ਦੇ ਬਾਹਰ ਆ ਕੇ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਈਆਂ ਅਤੇ ਘਰ ਦੀ ਭੰਨਤੋੜ ਕੀਤੀ।

Ad Position 21
No active advertisement
ਅਜੀਤ ਡੈਸਕ 29-09-2026
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ 10 ਵਿਅਕਤੀਆਂ ਵਲੋਂ ਹਥਿਆਰਾਂ ਨਾਲ ਲੈਸ ਹੋ ਕੇ ਇਕ ਘਰ ਵਿਚ ਦਾਖਲ ਹੋ ਕੇ ਘਰ ਦੀ ਭੰਨਤੋੜ ਕਰਨ ਅਤੇ ਗੋਲੀਆਂ ਚਲਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਇੰਦਰਜੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਜਸਮਤਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਜਤਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਸਾਜਨਦੀਪ ਸਿੰਘ ਪੁੱਤਰ ਗੁਰਦੇਵ ਸਿੰਘ, ਨਾਮਦੀਪ ਸਿੰਘ ਪੁੱਤਰ ਮੰਗਲ ਸਿੰਘ, ਸਾਹਿਲਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ, ਦਿਲਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ, ਜੋਧਾ ਸਿੰਘ ਪੁੱਤਰ ਬਲਵਿੰਦਰ ਸਿੰਘ, ਚੰਦਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਰਸ਼ਪਾਲ ਸਿੰਘ ਪੁੱਤਰ ਸਰਬਜੀਤ ਸਿੰਘ, ਲਵਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ, ਨਿਸ਼ਾਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਅਨ ਪਿੰਡ ਜਸਮਤਪੁਰ ਨੇ ਹਥਿਆਰਾਂ ਸਮੇਤ ਲੈਸ ਹੋ ਕੇ ਉਸ ਦੇ ਘਰ ਦੇ ਬਾਹਰ ਆ ਕੇ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਈਆਂ ਅਤੇ ਘਰ ਦੀ ਭੰਨਤੋੜ ਕੀਤੀ। ਵਜ੍ਹਾ ਰੰਜਿਸ਼ ਇਹ ਸੀ ਕਿ ਕੁਝ ਦਿਨ ਪਹਿਲਾਂ ਸਿਮਰਨਜੀਤ ਕੌਰ ਪਤਨੀ ਗੁਲਜਾਰ ਸਿੰਘ ਦਾ ਉਕਤ ਵਿਅਕਤੀਆਂ ਨਾਲ ਝਗੜਾ ਹੋਇਆ ਸੀ ਅਤੇ ਸਿਮਰਨਜੀਤ ਕੌਰ ਨੇ ਉਕਤ ਹਮਲਾਵਰਾਂ ਖਿਲਾਫ ਥਾਣੇ ਦਰਖਾਸਤ ਦਿੱਤੀ ਸੀ ਅਤੇ ਉਹ ਸਿਮਰਨਜੀਤ ਕੌਰ ਦੀ ਮਦਦ ਕਰਦਾ ਸੀ। ਇਸੇ ਰੰਜਿਸ਼ ਤਹਿਤ ਉਕਤ ਵਿਅਕਤੀਆਂ ਨੇ ਉਸ ’ਤੇ ਹਮਲਾ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ . ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਨਸ਼ਾ ਗ੍ਰਸਤ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਹੈ ਵੱਡੀ ਮੁਹਿੰਮ ਅਗਲੀ ਖ਼ਬਰ ਪਿਸਟਲ ਅਤੇ ਹੈਰੋਇਨ ਸਮੇਤ 6 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
Ad Position 24