29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜ਼ਿਲ੍ਹੇ ਵਿਚ ਨਸ਼ਾ ਗ੍ਰਸਤ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਹੈ ਵੱਡੀ ਮੁਹਿੰਮ

ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)—ਭਾਰਤ–ਪਾਕਿ ਸਰਹੱਦ ’ਤੇ ਵੱਸੇ ਜ਼ਿਲ੍ਹਾ ਤਰਨ ਤਾਰਨ ਵਿਚ ਵੱਡੇ ਪੱਧਰ ’ਤੇ ਨੌਜਵਾਨ ਅਤੇ ਹੋਰ ਵਿਅਕਤੀ ਨਸ਼ੇ ਦੀ ਗ੍ਰਿਫ਼ਤ ਵਿਚ ਆ ਚੁੱਕੇ ਹਨ, ਜਿੰਨਾਂ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਅਭਿਆਨ ਤਹਿਤ ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਦੀ ਅਗਵਾਈ ਵਿਚ ਓਟ ਸੈਂਟਰਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਨਸ਼ਾ ਗ੍ਰਸਤ ਵਿਅਕਤੀਆਂ ਦਾ ਜਿਥੇ ਇਲਾਜ ਕੀਤਾ ਜਾ ਰਿਹਾ ਹੈ, ਉਥੇ ਹੀ ਉਨ੍ਹਾਂ ਨੂੰ ਇਹ ਨਸ਼ਾ ਛੱਡਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 29-09-2026
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)—ਭਾਰਤ–ਪਾਕਿ ਸਰਹੱਦ ’ਤੇ ਵੱਸੇ ਜ਼ਿਲ੍ਹਾ ਤਰਨ ਤਾਰਨ ਵਿਚ ਵੱਡੇ ਪੱਧਰ ’ਤੇ ਨੌਜਵਾਨ ਅਤੇ ਹੋਰ ਵਿਅਕਤੀ ਨਸ਼ੇ ਦੀ ਗ੍ਰਿਫ਼ਤ ਵਿਚ ਆ ਚੁੱਕੇ ਹਨ, ਜਿੰਨਾਂ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਅਭਿਆਨ ਤਹਿਤ ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਦੀ ਅਗਵਾਈ ਵਿਚ ਓਟ ਸੈਂਟਰਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਨਸ਼ਾ ਗ੍ਰਸਤ ਵਿਅਕਤੀਆਂ ਦਾ ਜਿਥੇ ਇਲਾਜ ਕੀਤਾ ਜਾ ਰਿਹਾ ਹੈ, ਉਥੇ ਹੀ ਉਨ੍ਹਾਂ ਨੂੰ ਇਹ ਨਸ਼ਾ ਛੱਡਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਥੋਂ ਤੱਕ ਕਿ ਸਰਿੰਜਾਂ ਰਾਹੀਂ ਨਸ਼ਾ ਕਰਨ ਵਾਲੇ ਨਸ਼ਾ ਗ੍ਰਸਤ ਵਿਅਕਤੀਆਂ ਦਾ ਵਾਇਰਲੋਡ ਟੈਸਟ ਵੀ ਕੀਤਾ ਜਾ ਰਿਹਾ ਹੈ। ਕੁੱਲ ਮਿਲਾ ਕੇ ਜ਼ਿਲ੍ਹੇ ਵਿਚ ਵੱਖ ਵੱਖ ਤਰ੍ਹਾਂ ਦਾ ਨਸ਼ਾ ਕਰਨ ਵਾਲੇ ਵਿਅਕਤੀਆਂ ਦੇ ਇਲਾਜ ਕਰਨ ਲਈ ਸਿਹਤ ਟੀਮਾਂ ਕੰਮ ਕਰ ਰਹੀਆਂ ਹਨ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਵਿਚ 22 ਓਟ ਸੈਂਟਰ ਭੱਗੂਪੁਰ, ਤਰਨ ਤਾਰਨ, ਕਸੇਲ, ਸੁਰ ਸਿੰਘ, ਭਿੱਖੀਵਿੰਡ, ਖੇਮਕਰਨ, ਨੌਸ਼ਹਿਰਾ ਪੰਨੂੰਆਂ, ਸਰਹਾਲੀ, ਠਰੂ, ਖਡੂਰ ਸਾਹਿਬ, ਪੱਟੀ, ਰਾਜੋਕੇ, ਕਿਰਤੋਵਾਲ, ਹਰੀਕੇ, ਬ੍ਰਹਮਪੁਰਾ, ਮੀਆਂਵਿੰਡ, ਘਰਿਆਲਾ, ਕੈਰੋਂ, ਗੋਇੰਦਵਾਲ ਸਾਹਿਬ, ਗੋਇੰਦਵਾਲ ਸਾਹਿਬ ਜੇਲ੍ਹ, ਡਾਲੇਕੇ, ਅੱਡਾ ਝਬਾਲ ਵਿਚ ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਦਵਾਈ ਦਿੱਤੀ ਜਾਂਦੀ ਹੈ ਅਤੇ ਜ਼ਿਲ੍ਹੇ ਵਿਚ ਕੁੱਲ 16 ਹਜ਼ਾਰ ਦੇ ਕਰੀਬ ਨਸ਼ਾਗ੍ਰਸਤ ਮਰੀਜ਼ ਇਨ੍ਹਾਂ ਓਟ ਸੈਂਟਰਾਂ ਤੋਂ ਦਵਾਈ ਲੈਂਦੇ ਹਨ। ਜਦਕਿ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵਿਚ ਇਨ੍ਹਾਂ ਮਰੀਜ਼ਾਂ ਦੀ ਗਿਣਤੀ ਹੋਰ ਵਧੇਰੇ ਹੈ। ਇਸ ਤੋਂ ਇਲਾਵਾ ਜਨਵਰੀ ਮਹੀਨੇ ਤੋਂ ਲੈ ਕੇ ਹੁਣ ਤੱਕ ਨਸ਼ਾ ਛੁਡਾਊ ਕੇਂਦਰ ਪੱਟੀ ਵਿਚ 9 ਮਹੀਨਿਆਂ ਵਿਚ 425 ਮਰੀਜ਼ਾਂ ਦਾਖ਼ਲ ਕਰਕੇ ਨਸ਼ੇ ਦਾ ਇਲਾਜ ਕੀਤਾ ਗਿਆ ਹੈ, ਜਦਕਿ ਤਰਨ ਤਾਰਨ ਨਸ਼ਾ ਛੁਡਾਊ ਕੇਂਦਰ ਵਿਚ 330 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਸੈਂਟਰਾਂ ਦੀ ਕੁੱਲ ਗਿਣਤੀ 755 ਬਣਦੀ ਹੈ। ਰੀਹੈਬਲੀਟੇਸ਼ਨ ਸੈਂਟਰ ਠਰੂ ਵਿਖੇ ਪਿਛਲੇ 9 ਮਹੀਨਿਆਂ ਦੌਰਾਨ 795 ਦੇ ਕਰੀਬ ਮਰੀਜ਼ ਦਾਖ਼ਲ ਕੀਤੇ ਗਏ ਹਨ ਅਤੇ ਇਨ੍ਹਾਂ ਦਾ ਨਸ਼ਾ ਛੁਡਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਧਵਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਾਗ੍ਰਸਤ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੱਖ ਧਾਰਾ ਵਿਚ ਲਿਆਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਵੀ ਨਸ਼ਾਗ੍ਰਸਤ ਵਿਅਕਤੀ ਨਸ਼ੇ ਤੋਂ ਨਿਜ਼ਾਤ ਪਾਉਣਾ ਚਾਹੁੰਦੇ ਹਨ ਤਾਂ ਉਹ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲ ਹੋਣ, ਉਨ੍ਹਾਂ ਦਾ ਇਥੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ ਅਤੇ ਕੋਈ ਵੀ ਪੈਸਾ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਸੈਂਟਰਾਂ ਵਿਚ ਆਉਣ ਵਾਲੇ ਮਰੀਜ਼ਾਂ ਸਹੀ ਦਵਾਈ ਮਿਲਦੀ ਹੈ। ਇਸ ਸੰਬੰਧ ਵਿਚ ਵੀ ਸਿਹਤ ਵਿਭਾਗ ਵਲੋਂ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਸਿਹਤ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਅਤੇ ਪੰਜਾਬ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਨਾਅਰੇ ਨੂੰ ਸਫ਼ਲ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਵਿ... ਅਗਲੀ ਖ਼ਬਰ ਹਥਿਆਰਾਂ ਸਮੇਤ ਘਰ ਵਿਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ, 10 ਖ਼ਿਲਾਫ਼ ਮਾਮਲਾ ਦਰਜ
Ad Position 24