29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ੍ਰੀ ਜੀ ਐਮ ਆਰੀਆ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੇ ਸੈਂਟਰ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ

ਪੱਟੀ, 28 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸ਼੍ਰੀ ਜੀ ਐਮ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਦੇ ਪ੍ਰਾਈਮਰੀ ਦੇ ਵਿਦਿਆਰਥੀਆਂ ਨੇ ਸੈਂਟਰ ਪੱਧਰੀ ਖੇਡਾਂ ਦੇ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ l ਇਹਨਾਂ ਖੇਡਾਂ ਦੇ ਵਿਚ ਗੋਲਾ ਸੁੱਟਣ ਦੇ ਵਿੱਚ ਗੁਰਮਨਦੀਪ ਸਿੰਘ ਪੁੱਤਰ ਚਮਕੌਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਦੌੜਾਂ ਵਿਚ ਮਾਨਵੀ ਪੁੱਤਰੀ ਰਮਨ ਕੁਮਾਰ ਨੇ ਪਹਿਲਾ ਸਥਾਨ ਅਤੇ ਜੈਸਮੀਨ ਕੌਰ ਪੁੱਤਰੀ ਸਰਬਜੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਪੱਟੀ, 28 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸ਼੍ਰੀ ਜੀ ਐਮ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਦੇ ਪ੍ਰਾਈਮਰੀ ਦੇ ਵਿਦਿਆਰਥੀਆਂ ਨੇ ਸੈਂਟਰ ਪੱਧਰੀ ਖੇਡਾਂ ਦੇ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ l ਇਹਨਾਂ ਖੇਡਾਂ ਦੇ ਵਿਚ ਗੋਲਾ ਸੁੱਟਣ ਦੇ ਵਿੱਚ ਗੁਰਮਨਦੀਪ ਸਿੰਘ ਪੁੱਤਰ ਚਮਕੌਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਦੌੜਾਂ ਵਿਚ ਮਾਨਵੀ ਪੁੱਤਰੀ ਰਮਨ ਕੁਮਾਰ ਨੇ ਪਹਿਲਾ ਸਥਾਨ ਅਤੇ ਜੈਸਮੀਨ ਕੌਰ ਪੁੱਤਰੀ ਸਰਬਜੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਰੱਸਾ ਕਸ਼ੀ ਮੁਕਾਬਲੇ ਦੇ ਵਿਚ ਬੱਚਿਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ। ਰੱਸਾਕਸ਼ੀ ਵਿਚ ਗੁਰਮਨਦੀਪ ਸਿੰਘ ਪੁੱਤਰ ਚਮਕੌਰ ਸਿੰਘ, ਜੈਦੀਪ ਸਿੰਘ ਪੁੱਤਰ ਹਰਜੀਤ ਸਿੰਘ, ਅਨੁਰਾਗ ਸਿੰਘ ਪੁੱਤਰ ਵਿਸ਼ਵਨਾਥ ਪ੍ਰਤਾਪ ਸਿੰਘ, ਅਮਨਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ, ਪ੍ਰਿਤਪਾਲ ਸਿੰਘ ਪੁੱਤਰ ਗੁਰਪ੍ਰਤਾਪ ਸਿੰਘ, ਸ਼ੇਰ ਸਿੰਘ ਪੁੱਤਰ ਸੁਖਬੀਰ ਸਿੰਘ , ਮੰਨਤਦੀਪ ਸਿੰਘ ਪੁੱਤਰ ਰਾਜੂ, ਦਕਸ਼ਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ, ਨਕਸ਼ਦੀਪ ਸਿੰਘ ਪੁੱਤਰ ਗੋਪੀ, ਵੰਸ਼ਦੀਪ ਸਿੰਘ ਪੁੱਤਰ ਮਲਕੀਤ ਸਿੰਘ ਨੇ ਭਾਗ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਅੰਜਨਾ ਨੇ ਬੱਚਿਆਂ ਨੂੰ ਖੇਡਾਂ ਦਾ ਮਹੱਤਵ ਦੱਸਦੇ ਹੋਏ ਪ੍ਰਾਰਥਨਾ ਸਭਾ ਦੇ ਵਿਚ ਇਹਨਾਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ। ਉਹਨਾਂ ਨੇ ਕਿਹਾ ਇਸ ਜਿੱਤ ਲਈ ਖੇਡਾਂ ਦੇ ਕੋਚ ਗੁਰਸੇਵਕ ਸਿੰਘ ਵਧਾਈ ਦੇ ਪਾਤਰ ਹਨ । ਇਸ ਮੌਕੇ ‘ਵਰਿੰਦਰ ਕੌਰ ਅਤੇਪਰਮਜੀਤ ਕੌਰ ਨੇ ਬੱਚਿਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਗੋਇੰਦਵਾਲ ਸਾਹਿਬ ਵਿਖੇ ਪਹਿਲੀ ਨੂੰ ਹੋਵੇਗਾ ਵਿਸ਼ਾਲ ਸਮਾਗਮ - ਡਿਪਟੀ ਕਮ... ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਅਧੂਰੇ ਮਿਸ਼ਨ ਨੂੰ ਪੂਰਾ ਕਰਨ ਲਈ ਦੇਸ਼ ਦੇ ਕਿਰਤੀ ਅੱਗੇ ਆਉਣ-ਵਿਜੈ ਸੋਹਲ
Ad Position 24