28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਸਿਵਲ ਸਰਜਨ ਦਫ਼ਤਰ ਦੇ ਬਾਹਰ ਦਿੱਤਾ ਜ਼ਿਲ੍ਹਾ ਪੱਧਰੀ ਧਰਨਾ

ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਐਨ. ਐਚ.

Ad Position 21
No active advertisement
ਸਿਵਲ ਸਰਜਨ ਡਾ. ਸੰਦੀਪ ਧਵਨ ਨੂੰ ਮੰਗ ਪੱਤਰ ਸੌਂਪਦੇ ਹੋਏ। 29-09-2026
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਨੀਅਨ ਦੇ ਪ੍ਰਧਾਨ ਮਨਦੀਪ ਸਿੰਘ ਚੌਹਾਨ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਯੂਨੀਅਨ ਵਲੋਂ ਜਾਰੀ ਕੀਤੇ ਗਏ ਸੰਘਰਸ਼ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਵਿਚ ਸਿਵਲ ਸਰਜਨ ਦਫ਼ਤਰ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ, ਜਿਸ ਵਿਚ ਸਰਕਾਰ ਅਤੇ ਵਿਭਾਗ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਰਾਹੀਂ ਸਿਹਤ ਵਿਭਾਗ ਅਤੇ ਸਰਕਾਰ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਸੰਬੰਧੀ ਜਾਣੂ ਕਰਵਾਉਂਦੇ ਹੋਏ ਮੰਗ ਪੱਤਰ ਵੀ ਸੌਂਪਿਆ ਗਿਆ। ਯੂਨੀਅਨ ਆਗੂ ਜੈਸਮੀਨ ਕੌਰ ਵਲੋਂ ਦੱਸਿਆ ਗਿਆ ਕਿ ਸਰਕਾਰ ਅੱਗੇ ਮੁੱਖ ਤੌਰ ’ਤੇ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਸਾਲਾਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਵਿਭਾਗੀ ਕਮੇਟੀ ਰਾਹੀਂ ਹੱਲ ਕਰਨ, ਪਿਛਲੀ ਮੀਟਿੰਗ ਵਿਚ ਕੀਤੇ ਗਏ ਫੈਸਲਿਆਂ ਨੂੰ ਲਾਗੂ ਕਰਨ ਅਤੇ ਮੰਗਾਂ ਦੇ ਸਥਾਈ ਹੱਲ ਲਈ ਵਿਸ਼ੇਸ਼ ਕਮੇਟੀ ਦੀ ਮੀਟਿੰਗ ਬੁਲਾ ਕੇ ਐਨ.ਐਚ.ਐਮ ਮੁਲਾਜਮਾਂ ਤੇ ‘ਬਰਾਬਰ ਕੰਮ ਬਰਾਬਰ ਤਨਖਾਹ’ ਦੇ ਸਿਧਾਂਤ ਨੂੰ ਲਾਗੂ ਕਰਨ, ਤਨਖਾਹਾਂ ਵਿਚ ਸਨਮਾਨਜਨਕ ਵਾਧਾ ਕਰਨ ਅਤੇ ਲੰਬੇ ਸਮੇ ਤੋਂ ਵੱਖ-ਵੱਖ ਕੇਡਰਾਂ ਨਾਲ ਸੰਬੰਧਿਤ ਲੰਬਿਤ ਮਸਲਿਆਂ ਅਤੇ ਸਰਕਾਰ ਤੇ ਸਿਹਤ ਵਿਭਾਗ ਕੋਲ ਪਹਿਲਾਂ ਤੋਂ ਚੱਲ ਰਹੀਆਂ ਫਾਈਲਾਂ ਦਾ ਵੀ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਸੰਘਰਸ਼ ਨਾ ਕਰਨਾ ਪਵੇ। ਯੂਨੀਅਨ ਆਗੂ ਤਰਸੇਮ ਸਿੰਘ ਕੈਰੋਂ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਸੂਬੇ ਦੀ ਸਿਹਤ ਪ੍ਰਣਾਲੀ ਵਿਚ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਲਟਕਾਉਣ ਦੀ ਬਜਾਏ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕਰਕੇ ਗੱਲਬਾਤ ਰਾਹੀਂ ਠੋਸ ਅਤੇ ਸਥਾਈ ਹੱਲ ਕੀਤਾ ਜਾਣਾ ਚਾਹੀਦਾ ਹੈ। ਯੂਨੀਅਨ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਵਲੋਂ ਮੰਗਾਂ ਦੇ ਹੱਲ ਲਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ 9 ਅਕਤੂਬਰ ਦੀ ਮਹਾਂ ਰੈਲੀ ਉਪਰੰਤ ਸੰਘਰਸ਼ ਨੂੰ ਹੋਰ ਤਿੱਖਾ, ਤੇਜ਼ ਅਤੇ ਵਿਸ਼ਾਲ ਕੀਤਾ ਜਾਵੇਗਾ। ਇਸ ਮੌਕੇ ਅਮਰਜੀਤ ਕੌਰ, ਸੰਦੀਪ ਸਿੰਘ, ਡਾ ਕੇ.ਪੀ., ਡਾ. ਦਿਲਬਾਗ ਸਿੰਘ, ਰਮਨਦੀਪ ਕੌਰ ਸੀ.ਐਚ.ਓ. ਕੈਰੋਂ, ਵਿਦਿਆ ਦੇਵੀ, ਅਮਰਜੀਤ ਕੌਰ ਸੀ.ਐਚ.ਓ. ਖੇਮਕਰਨ, ਵਿਸ਼ਾਲ ਕੁਮਾਰ, ਕੁਲਵੰਤ ਕੌਰ, ਨਵਜੋਤ ਕੌਰ ਸਰਹਾਲੀ, ਰਵਿੰਦਰ ਕੌਰ, ਜੀਵਨਜੋਤ ਸਿੰਘ, ਮਨਦੀਪ ਕੌਰ ਸੀ.ਐਚ.ਓ. ਝਬਾਲ, ਮਨਜਿੰਦਰ ਸਿੰਘ, ਡਾ ਪ੍ਰੋਮੀ, ਪ੍ਰਭਜੀਤ ਕੌਰ ਸੁਰਸਿੰਘ, ਡਾ. ਰਵਿੰਦਰ ਕੌਰ, ਯੋਗੇਸ਼ ਗਿੱਲ, ਡਾ. ਸ਼ਰਨ ਕਸੇਲ, ਡਾ ਚੰਦਨ ਸ਼ਰਮਾ ਘਰਿਆਲਾ, ਹਰਜਿੰਦਰ ਸਿੰਘ, ਸੁਖਪਾਲ ਕੌਰ ਮੀਆਂਵਿੰਡ, ਡਾ ਗੁਰਸ਼ਰਨ ਸਿੰਘ, ਤਰੁਣ, ਰਜਨੀ ਸ਼ਰਮਾ, ਸੰਦੀਪ ਸਿੰਘ ਸੀ.ਓ., ਕੰਵਲਜੀਤ ਕੌਰ ਡੀ.ਐਸ.ਏ., ਆਰੂਸ਼ ਭੱਲਾ, ਕੋਮਲਜੀਤ ਕੌਰ, ਸੁਮਨ ਸਿੱਧੂ, ਪ੍ਰਗਟ ਸਿੰਘ, ਕਮਲਜੀਤ ਕੌਰ, ਮਨਿੰਦਰ ਕੌਰ ਆਦਿ ਐਨ.ਐਚ.ਐਮ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਲਈ ਪਹਿਲੀ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਅਗਲੀ ਖ਼ਬਰ ਜਾਤੀ ਜਨਗਣਨਾ ਨੂੰ ਵਿਗਿਆਨਕ, ਪਾਰਦਰਸ਼ੀ ਅਤੇ ਸਹੀ ਬਣਾਉਣ ਲਈ ਰਾਸ਼ਟਰਪਤੀ ਦੇ ਨਾਂਅ .ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
Ad Position 24