28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਡਾਰੀਆਂ ਨੂੰ ਵਾਲੀਬਾਲ ਟੂਰਨਾਮੈਂਟ ਵਿਚ ਪਹਿਲਾ ਸਥਾਨ ਹਾਸਿਲ

ਝਬਾਲ, 28 ਸਤੰਬਰ (ਸੁਖਦੇਵ ਸਿੰਘ)- ਬੀ. ਐਸ.

Ad Position 21
No active advertisement
ਅਜੀਤ ਡੈਸਕ 29-09-2026
ਝਬਾਲ, 28 ਸਤੰਬਰ (ਸੁਖਦੇਵ ਸਿੰਘ)- ਬੀ.ਐਸ.ਐਫ. ਪੰਜਾਬ ਵਲੋਂ ਫਿਰੋਜ਼ਪੁਰ ਵਿਖੇ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਅਤੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ ਖਿਡਾਰੀਆਂ ਨੇ ਬੀ.ਐਸ.ਐਫ. ਦੀ 142 ਬਟਾਲੀਅਨ ਵਲੋਂ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਾਲੀਬਾਲ ਅੰਡਰ-19 ਮੁਕਾਬਲਿਆਂ ਵਿਚ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਬੀ.ਐਸ.ਐਫ. ਦੇ ਅਧਿਕਾਰੀਆਂ ਵਲੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 25,000 ਰੁਪਏ ਨਗਦ ਇਨਾਮ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਨੇਜ਼ਰ ਧਰਵਿੰਦਰ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਵਿਦਿਆਰਥੀ ਵਿੱਦਿਆ, ਧਾਰਮਿਕ ਮੁਕਾਬਲਿਆਂ ਅਤੇ ਹੋਰ ਗਤੀਵਿਧੀਆਂ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਗੀਆਂ। ਇਸ ਮੌਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਦਫ਼ਤਰ ਵਿਖੇ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ, ਪ੍ਰਿੰਸੀਪਲ ਜਗਰੂਪ ਕੌਰ, ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ, ਅਵਤਾਰ ਸਿੰਘ ਡੀ.ਪੀ.ਈ., ਗੁਰਮੀਤ ਸਿੰਘ ਡੀ.ਪੀ.ਈ., ਅਮਨਪ੍ਰੀਤ ਕੌਰ ਡੀ.ਪੀ.ਈ., ਪਵਨਦੀਪ ਸਿੰਘ ਪੀ.ਟੀ. ਟੀਚਰ ਵਲੋਂ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਨਗਦ ਇਨਾਮੀ ਰਾਸ਼ੀ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸੰਸਥਾ ਦੇ ਵਿਦਿਆਰਥੀ ਪੜ੍ਹਾਈ, ਧਾਰਮਿਕ ਮੁਕਾਬਲਿਆਂ ਅਤੇ ਹੋਰ ਗਤੀਵਿਧੀਆਂ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਮੱਲਾਂ ਮਾਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਇਨਕਮ ਟੈਕਸ ਆਡਿਟ ਦੀ ਤਾਰੀਖ ਇਕ ਮਹੀਨਾ ਵਧਾਈ ਜਾਵੇ - ਆਦੇਸ਼ ਅਗਨੀਹੋਤਰੀ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ
Ad Position 24