ਸ਼ਹੀਦ ਭਗਤ ਸਿੰਘ ਦੇ ਸੁਪਨੇ ਅਜੇ ਪੂਰੇ ਨਹੀਂ ਹੋਏ - ਕਾ. ਦਦੇਹਰ ਸਾਹਿਬ
ਚੋਹਲਾ ਸਾਹਿਬ, 28 ਸਤੰਬਰ (ਬਲਵਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਚੋਹਲਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਕੌਂਸਲ ਮੈਂਬਰ ਪਰਮਜੀਤ ਸਿੰਘ ਚੋਹਲਾ ਸਾਹਿਬ, ਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਬਿੱਲਿਆਂ ਵਾਲੇ ਨੇ ਕੀਤੀ।
ਚ
ਚੋਹਲਾ ਸਾਹਿਬ ਵਿਖੇ ਕਾ. ਬਲਵਿੰਦਰ ਸਿੰਘ ਤੇ ਸਾਥੀ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਤੋਂ ਬਾਅਦ ਜਾਣਕਾਰੀ ਸਾਂਝੀ ਕਰਦੇ ਹੋਏ । ਤਸਵੀਰ: ਬਲਵਿੰਦਰ ਚੋਹਲਾ
29-09-2026
ਚੋਹਲਾ ਸਾਹਿਬ, 28 ਸਤੰਬਰ (ਬਲਵਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਚੋਹਲਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਕੌਂਸਲ ਮੈਂਬਰ ਪਰਮਜੀਤ ਸਿੰਘ ਚੋਹਲਾ ਸਾਹਿਬ, ਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਬਿੱਲਿਆਂ ਵਾਲੇ ਨੇ ਕੀਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾਂ ਅਤੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਪਾਰਟੀ ਦੇ ਬਲਾਕ ਸਕੱਤਰ ਕਾ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਜਿਸ ਭਾਰਤ ਦਾ ਸੁਪਨਾ ਦੇਖਿਆ ਸੀ, ਉਹ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਮੌਕੇ ਕਾ. ਸੁਰਜੀਤ ਸਿੰਘ, ਜਗਤਾਰ ਸਿੰਘ, ਜੋਗਾ ਸਿੰਘ, ਬਗੇਲ ਸਿੰਘ, ਸ਼ਮਸ਼ੇਰ ਸਿੰਘ, ਚਰਨਜੀਤ ਸਿੰਘ, ਜਸਵੰਤ ਸਿੰਘ, ਅਮਰਜੀਤ ਸਿੰਘ, ਲਖਵਿੰਦਰ ਸਿੰਘ ਦਦੇਹਰ ਸਾਹਿਬ, ਕੁਲਵੰਤ ਸਿੰਘ, ਹਰਜਿੰਦਰ ਸਿੰਘ ਸਮੇਤ ਪਾਰਟੀ ਦੇ ਹੋਰ ਸਾਥੀ ਹਾਜ਼ਰ ਸਨ।