28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਫੁੱਟਬਾਲ ਮੈਚ ਵਿਚ ਜੇਤੂ

ਗੋਇੰਦਵਾਲ ਸਾਹਿਬ, 28 ਸਤੰਬਰ (ਸਕੱਤਰ ਸਿੰਘ ਅਟਵਾਲ)– ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ 70 ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਕਰਵਾਈਆਂ ਗਈਆਂ। ਜਿਸ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਫੁੱਟਬਾਲ (ਅੰਡਰ-19) ਲੜਕਿਆਂ ਦੀ ਟੀਮ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਲ ਕੀਤਾ ।

Ad Position 21
No active advertisement
ਅਜੀਤ ਡੈਸਕ 29-09-2026
ਗੋਇੰਦਵਾਲ ਸਾਹਿਬ, 28 ਸਤੰਬਰ (ਸਕੱਤਰ ਸਿੰਘ ਅਟਵਾਲ)– ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ 70 ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਕਰਵਾਈਆਂ ਗਈਆਂ। ਜਿਸ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਫੁੱਟਬਾਲ (ਅੰਡਰ-19) ਲੜਕਿਆਂ ਦੀ ਟੀਮ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਲ ਕੀਤਾ । ਇਹ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਏ.ਈ.ਓ. ਮਨਿੰਦਰ ਸਿੰਘ ਅਤੇ ਜ਼ਿਲ੍ਹਾ ਖੇਡ ਕੁਆਰਡੀਨੇਟਰ ਜੁਗਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਕਰਵਾਏ ਗਏ। ਜਿਨ੍ਹਾਂ ਦਾ ਮਕਸਦ ਸਕੂਲ ਦੇ ਬੱਚਿਆਂ ਨੂੰ ਮਾਨਸਿਕ ਅਤੇ ਸਰੀਰਕ ਪੱਖੋਂ ਮਜ਼ਬੂਤ ਬਣਾਉਣਾ ਸੀ। ਇਹਨਾਂ ਜ਼ਿਲ੍ਹਾ-ਪੱਧਰੀ ਖੇਡ ਮੁਕਾਬਲਿਆਂ ਵਿਚ ਜੋਨ ਗੋਇੰਦਵਾਲ ਸਾਹਿਬ ਵਲੋਂ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ ਸਦਕਾ ਅਤੇ ਕੋਚ ਸੁਖਵਿੰਦਰ ਸਿੰਘ ਤੇ ਕੋਚ ਰੇਸ਼ਮ ਸਿੰਘ ਦੀ ਸਹੀ ਸੇਧ ਸਦਕਾ ਫੁੱਟਬਾਲ ਅੰਡਰ-19 (ਲੜਕਿਆਂ) ਦੀ ਟੀਮ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਆਪਣੀ ਖੁਸ਼ੀ ਜਾਹਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸਕੂਲ ਦਾ ਨਿਰੀਖਣ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਅਜੇ ਪੂਰੇ ਨਹੀਂ ਹੋਏ - ਕਾ. ਦਦੇਹਰ ਸਾਹਿਬ
Ad Position 24