28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅਥਲੈਟਿਕਸ ਅਤੇ ਬੈਡਮਿੰਟਨ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ

ਤਰਨ ਤਾਰਨ, 28 ਸਤੰਬਰ (ਇਕਬਾਲ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 4’ ਤਹਿਤ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਐਥਲੈਟਿਕਸ ਅਤੇ ਬੈਡਮਿੰਟਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ 9 ਵੱਖ-ਵੱਖ ਬਲਾਕਾਂ ਤੋਂ ਖਿਡਾਰੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 29-09-2026
ਤਰਨ ਤਾਰਨ, 28 ਸਤੰਬਰ (ਇਕਬਾਲ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 4’ ਤਹਿਤ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਐਥਲੈਟਿਕਸ ਅਤੇ ਬੈਡਮਿੰਟਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ 9 ਵੱਖ-ਵੱਖ ਬਲਾਕਾਂ ਤੋਂ ਖਿਡਾਰੀਆਂ ਨੇ ਭਾਗ ਲਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਦਿਲਕਸ਼ ਮੁਕਾਬਲੇ ਦੇਖਣ ਨੂੰ ਮਿਲੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-14 ਵਿਚ 600 ਮੀਟਰ ਲੜਕੀਆਂ ਵਿੱਚੋਂ ਪਹਿਲਾ ਸਥਾਨ ਹੁਸਨਪ੍ਰੀਤ ਕੌਰ, ਦੂਸਰਾ ਸਥਾਨ ਸੁੱਭਦੀਪ ਕੌਰ ਅਤੇ ਤੀਸਰਾ ਸਥਾਨ ਦਿਲਸੀਰਤ ਕੌਰ ਨੇ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ 1500 ਮੀਟਰ ਵਿਚੋਂ ਪਹਿਲਾ ਸਥਾਨ ਸਰਮਤਜੀਤ ਕੌਰ, ਦੂਸਰਾ ਸਥਾਨ ਸੁਮਨਪ੍ਰੀਤ ਕੌਰ ਅਤੇ ਤੀਸਰਾ ਸਥਾਨ ਗੁਰਲੀਨ ਕੌਰ ਨੇ ਹਾਸਲ ਕੀਤਾ। ਇਸ ਤੋਂ ਇਲਾਵਾ ਅੰਡਰ-14 ਵਿਚ 600 ਮੀਟਰ ਲੜਕਿਆਂ ਵਿਚੋਂ ਪਹਿਲਾ ਸਥਾਨ ਹੁਸਨਦੀਪ ਸਿੰਘ, ਦੂਸਰਾ ਸਥਾਨ ਹਨੀ ਸਿੰਘ ਅਤੇ ਤੀਸਰਾ ਸਥਾਨ ਪ੍ਰਿੰਸ ਕੁਮਾਰ ਨੇ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੇ 100 ਮੀਟਰ ਵਿਚੋਂ ਪਹਿਲਾ ਸਥਾਨ ਮਨਜੀਤ ਸਿੰਘ, ਦੂਸਰਾ ਸਥਾਨ ਰਿਪੁਦਮਨਜੀਤ ਸਿੰਘ ਅਤੇ ਤੀਸਰਾ ਸਥਾਨ ਅਮਿਤ ਕੁਮਾਰ ਨੇ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਅੰਡਰ-17 ਦੇ 1500 ਮੀਟਰ ਲੜਕਿਆਂ ਵਿਚੋਂ ਪਹਿਲਾ ਸਥਾਨ ਜਸਰਾਜ ਸਿੰਘ, ਦੂਸਰਾ ਸਥਾਨ ਜਰਮਨ ਪ੍ਰੀਤ ਸਿੰਘ ਅਤੇ ਤੀਸਰਾ ਸਥਾਨ ਸਰਤਾਜ ਸਿੰਘ ਨੇ ਹਾਸਲ ਕੀਤਾ। ਇਸ ਤੋਂ ਇਲਾਵਾ ਬੈਡਮਿੰਟਨ ਵਿਚ ਅੰਡਰ-14 ਲੜਕੀਆਂ ਵਿਚ ਪਹਿਲਾ ਸਥਾਨ ਜੈਸਿਕਾ ਅਰੋੜਾ, ਦੂਸਰਾ ਸਥਾਨ ਪ੍ਰਭਦੀਪ ਕੌਰ ਅਤੇ ਤੀਸਰਾ ਸਥਾਨ ਹਰਨੂਰ ਕੌਰ ਨੇ ਹਾਸਿਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਪੰਜਾਬ ਯਾਤਰਾ ਨਾਲ ਨਸ਼ਾ ਵਿਰੋਧੀ ਇਕ ਲੋਕ ਲਹਿਰ ਬਣ ਗਈ - ਅਤੁਲ ਜੈਨ
Ad Position 24