28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ - ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ।

Ad Position 21
No active advertisement
ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ। ਤਸਵੀਰ: ਲਵਲੀ 29-09-2026
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰੇਕ ਫੂਡ ਆਪ੍ਰੇਟਰਾਂ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਨੇ ਵੀ ਪੁਰਾਣੇ ਫੂਡ ਸੈਂਪਲਿੰਗ ਸੰਬੰਧੀ ਕੋਰਟ ਕੇਸ ਚੱਲ ਰਹੇ ਹਨ, ਉਨ੍ਹਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕਨਵੀਨਰ) ਨੇ ਸਾਰੇ ਮੈਂਬਰਾਂ ਨੂੰ ਅਪ੍ਰੈਲ ਤੋਂ ਅਗਸਤ ਮਹੀਨੇ ਤੱਕ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ। ਉਨ੍ਹਾਂ ਨੇ ਸਕੂਲਾਂ ਨਾਲ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਅਤੇ ਆਗਨਵਾੜੀਆਂ ਵਿਚ ਫੂਡ ਸੇਫਟੀ ਦੀ ਰਜ਼ਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਅਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਨੂੰ ਫੂਡ ਸੇਫਟੀ ਦੀਆਂ ਹਦਾਇਤਾਂ ਅਨੁਸਾਰ ਬਣਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਆਪਣੀ- ਆਪਣੀ ਥਾਂ ’ਤੇ ਸਭ ਨੂੰ ਸਹੀ ਭੋਜਨ ਬਿਹਤਰ ਜੀਵਨ ਬਾਰੇ ਜਾਗਰੂਕ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੇ ਅੰਤ ਵਿਚ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਫੂਡ ਸੇਫਟੀ ਨਾਲ ਸਬੰਧਿਤ ਕੰਮਕਾਜ ਦੀ ਸ਼ਲਾਘਾ ਕੀਤੀ ਅਤੇ ਮੀਟਿੰਗ ਵਿਚ ਮੌਜੂਦ ਫੂਡ ਬਿਜਨੇਸ ਆਪ੍ਰੇਟਰਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕਿ ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਮਾਤਰਾ ਵਧਾਉਣ ਲਈ ਉਨ੍ਹਾਂ ਦੀ ਗੁਣਵੱਤਾ ਨੂੰ ਸਹੀ ਰੱਖਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਭਗਤ ਸਿੰਘ ਦੀ ਸੋਚ ਨੂੰ ਅਪਣਾਉਣ ਦੀ ਲੋੜ - ਅਸ਼ਵਨੀ ਮਹਿਤਾ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24