28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜਥੇਦਾਰ ਤੇਜਾ ਸਿੰਘ ਭੁੱਚਰ ਜੀ ਦੀ ਸਾਲਾਨਾ ਯਾਦ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਪਿੰਡ ਭੁੱਚਰ ਵਿਖੇ 1 ਅਕਤੂਬਰ ਨੂੰ

ਭਿੱਖੀਵਿੰਡ, 28 ਸਤੰਬਰ (ਬੌਬੀ)– ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਭਾਈ ਪਵਨਦੀਪ ਸਿੰਘ, ਪਰਿਵਾਰਿਕ ਮੈਂਬਰਾਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਮੋਢੀ ਜਥੇਦਾਰ ਤੇਜਾ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ ਜਥੇਦਾਰ ਤੇਜਾ ਸਿੰਘ ਲਾਇਬਰੇਰੀ ਪਿੰਡ ਭੁੱਚਰ ਜ਼ਿਲ੍ਹਾ ਤਰਨ ਤਾਰਨ ਵਿਖੇ ਦਸਤਾਰ, ਦੁਮਾਲਾ, ਸੁੰਦਰ ਲਿਖਾਈ ਅਤੇ ਪੇਂਟਿੰਗ ਮੁਕਾਬਲੇ ਇਕ ਅਕਤੂਬਰ ਨੂੰ ਸਵੇਰੇ 9 ਤੋਂ ਦੁਪਹਿਰ ਸਾਢੇ 12 ਤੱਕ ਕਰਵਾਏ ਜਾ ਰਹੇ। ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਭਾਈ ਜਗਜੀਤ ਸਿੰਘ ਅਹਿਮਦਪੁਰ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਹਰਪ੍ਰੀਤ ਸਿੰਘ ਸੈਡੀ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਦੇ ਆਗੂ। ਤਸਵੀਰ–ਬੌਬੀ ਸਿਟੀਜ਼ਨ ਕੌਂਸਲ ਦੀ ਮੀਟਿੰਗ ਦੌਰਾਨ ਹਾਜ਼ਰ ਆਗੂ। ਤਸਵੀਰ–ਲਵਲੀ 29-09-2026
ਭਿੱਖੀਵਿੰਡ, 28 ਸਤੰਬਰ (ਬੌਬੀ)– ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਭਾਈ ਪਵਨਦੀਪ ਸਿੰਘ, ਪਰਿਵਾਰਿਕ ਮੈਂਬਰਾਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਮੋਢੀ ਜਥੇਦਾਰ ਤੇਜਾ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ ਜਥੇਦਾਰ ਤੇਜਾ ਸਿੰਘ ਲਾਇਬਰੇਰੀ ਪਿੰਡ ਭੁੱਚਰ ਜ਼ਿਲ੍ਹਾ ਤਰਨ ਤਾਰਨ ਵਿਖੇ ਦਸਤਾਰ, ਦੁਮਾਲਾ, ਸੁੰਦਰ ਲਿਖਾਈ ਅਤੇ ਪੇਂਟਿੰਗ ਮੁਕਾਬਲੇ ਇਕ ਅਕਤੂਬਰ ਨੂੰ ਸਵੇਰੇ 9 ਤੋਂ ਦੁਪਹਿਰ ਸਾਢੇ 12 ਤੱਕ ਕਰਵਾਏ ਜਾ ਰਹੇ। ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਭਾਈ ਜਗਜੀਤ ਸਿੰਘ ਅਹਿਮਦਪੁਰ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਹਰਪ੍ਰੀਤ ਸਿੰਘ ਸੈਡੀ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਹਨਾਂ ਧਾਰਮਿਕ ਮੁਕਾਬਲਿਆਂ ਦਾ ਮੁੱਖ ਮਕਸਦ ਬੱਚਿਆਂ ਅੰਦਰ ਆਪਣੇ ਪੁਰਖਿਆਂ ਦਾ ਇਤਿਹਾਸ ਜਾਣਨ ਦੀ ਜਗਿਆਸਾ ਪੈਦਾ ਕਰਨਾ ਹੈ ਤਾਂ ਜੋ ਉਹ ਇਤਿਹਾਸ ਤੋਂ ਸਬਕ ਲੈ ਕੇ ਆਪਣੇ ਜੀਵਨ ਨੂੰ ਉਸ ਤਰ੍ਹਾਂ ਬਣਾ ਸਕਣ। ਇਹਨਾਂ ਮੁਕਾਬਲਿਆਂ ਅੰਦਰ ਦਸਤਾਰ ਕੁਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ, ਨਿੰਦਰਪਾਲ ਸਿੰਘ ਹਰਮਨਦੀਪ ਸਿੰਘ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ। ਜਾਣਕਾਰੀ ਦਿੰਦਿਆਂ ਕਿਹਾ ਕਿ ਮੁਕਾਬਲਿਆਂ ਵਿਚ ਚੌਥੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ । ਬੱਚਿਆਂ ਲਈ ਦਸਤਾਰ, ਦੁਮਾਲਾ, ਬਾਜ਼ , ਪਿਨ, ਸ਼ੀਸ਼ਾ, ਚਾਰਟ, ਰੰਗ, ਜਮੈਟਰੀ ਬਾਕਸ, ਸਕੇਲ ਅਤੇ ਏ ਫੋਰ ਪੇਪਰ ਆਪਣਾ ਲੈ ਕੇ ਆਉਣਗੇ। ਇਸ ਮੌਕੇ ਭਾਈ ਪਵਨਦੀਪ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਖਾਲੜਾ, ਭਾਈ ਵਜ਼ੀਰ ਸਿੰਘ ਆਸਲ , ਭਾਈ ਸੁਖਮਨਦੀਪ ਸਿੰਘ ,ਹੁਸਨਦੀਪ ਸਿੰਘ, ਗਗਨਦੀਪ ਸਿੰਘ, ਰਨਬੀਰ ਸਿੰਘ ਵੀਰਮ, ਹਰਪ੍ਰੀਤ ਸਿੰਘ ਮਨਿਆਰੀ ਵਾਲੇ, ਦਿਲਬਾਗ ਸਿੰਘ ਡੱਲ, ਭਾਈ ਰਛਪਾਲ ਸਿੰਘ, ਭਾਈ ਚਾਨਣ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ੇ ਦੇ ਕੋਹੜ ਦਾ ਹੋਵੇਗਾ ਸਫ਼ਾਇਆ - ਰਜਨੀਸ਼ ਧੀਮਾਨ ਅਗਲੀ ਖ਼ਬਰ 35ਵੇਂ ਕੰਨਿਆ ਦਾਨ ਸਮਾਗਮ ਸੰਬੰਧੀ ਸਿਟੀਜ਼ਨ ਕੌਂਸਲ ਦੀ ਮੀਟਿੰਗ
Ad Position 24