28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਦੁਸਹਿਰਾ ਕਮੇਟੀ ਵਲੋਂ ਪ੍ਰਬੰਧਾਂ ਦੀ ਰੂਪ-ਰੇਖਾ ਤਿਆਰ - ਮਹਿਤਾ

ਪੱਟੀ, 28 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– 20 ਅਕਤੂਬਰ ਨੂੰ ਮਨਾਏ ਜਾਣ ਵਾਲੇ ਪੱਟੀ ਦੁਸਹਿਰਾ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਦੁਸਹਿਰਾ ਕਮੇਟੀ ਪੱਟੀ ਦੀ ਵਿਸਥਾਰਤ ਮੀਟਿੰਗ ਸਰਪ੍ਰਸਤ ਵਿਜੇ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੇਅਰਮੈਨ ਸੁਰੇਸ਼ ਪਾਠਕ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪ੍ਰਬੰਧਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ।

Ad Position 21
No active advertisement
ਪੱਟੀ ਵਿਖੇ ਦੁਸਹਿਰਾ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਮੈਂਬਰ। ਤਸਵੀਰ–ਖਹਿਰਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਨਰਿੰਦਰ ਮੋਦੀ ਦਾ ਸਾੜਿਆ ਪੁਤਲਾ 29-09-2026
ਪੱਟੀ, 28 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– 20 ਅਕਤੂਬਰ ਨੂੰ ਮਨਾਏ ਜਾਣ ਵਾਲੇ ਪੱਟੀ ਦੁਸਹਿਰਾ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਦੁਸਹਿਰਾ ਕਮੇਟੀ ਪੱਟੀ ਦੀ ਵਿਸਥਾਰਤ ਮੀਟਿੰਗ ਸਰਪ੍ਰਸਤ ਵਿਜੇ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੇਅਰਮੈਨ ਸੁਰੇਸ਼ ਪਾਠਕ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪ੍ਰਬੰਧਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਮੌਕੇ ਚੇਅਰਮੈਨ ਸੁਰੇਸ਼ ਪਾਠਕ ਅਤੇ ਪ੍ਰਧਾਨ ਬੱਲੂ ਮਹਿਤਾ ਨੇ ਦੱਸਿਆ ਕਿ ਦੁਸਹਿਰਾ ਮੈਦਾਨ ਵਿਚ ਬਦੀ ਦੇ ਪ੍ਰਤੀਕ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਤਿਆਰ ਕਰਕੇ ਅਗਨ ਭੇਟ ਕੀਤੇ ਜਾਣਗੇ। ਇਸ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਰਾਮਲੀਲਾ ਕਮੇਟੀਆਂ ਅਤੇ ਕਲੱਬਾਂ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਜਿਸ ਵਿਚ ਦਿ ਯੰਗਮੈਨ ਰਾਮਾ ਕ੍ਰਿਸ਼ਨਾ ਕਲੱਬ, ਦਿ ਨੀਲ ਕਮਲ ਰਾਮਲੀਲਾ ਕਲੱਬ ਅਤੇ ਦਿ ਭਗਵਾਨ ਵਾਲਮੀਕਿ ਸੰਗੀਤ ਰਾਮਲੀਲਾ ਕਲੱਬ ਵੱਲੋਂ ਤਿਆਰ ਕੀਤੀਆਂ ਝਾਂਕੀਆਂ ਸ਼ਾਮਿਲ ਹੋਣਗੀਆਂ। ਸ਼ੋਭਾ ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਦੁਸ਼ਹਿਰਾ ਮੈਦਾਨ ਵਿਖੇ ਪਹੁੰਚੇਗੀ। ਪ੍ਰਧਾਨ ਬੱਲੂ ਮਹਿਤਾ ਨੇ ਕਿਹਾ ਕਿ ਮੇਲੇ ਦੌਰਾਨ ਲੋਕਾਂ ਦੀ ਵੱਡੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਆਵਾਜਾਈ, ਪਾਰਕਿੰਗ, ਸੁਰੱਖਿਆ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਰੌਸ਼ਨੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਇਨ੍ਹਾਂ ਪ੍ਰਬੰਧਾਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ। ਭੀੜ ਨੂੰ ਨਿਯਮਤ ਕਰਨ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਅਤੇ ਸ਼ੋਭਾ ਯਾਤਰਾ ਦੌਰਾਨ ਟ੍ਰੈਫ਼ਿਕ ਨੂੰ ਸੁਚਾਰੂ ਰੱਖਣ ਲਈ ਵੀ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਮੀਟਿੰਗ ਦੌਰਾਨ ਸ਼ੋਭਾ ਯਾਤਰਾ ਦੇ ਰੂਟ, ਰਾਮਲੀਲਾ ਕਮੇਟੀਆਂ ਦੀਆਂ ਝਾਂਕੀਆਂ ਅਤੇ ਦੁਸ਼ਹਿਰਾ ਮੈਦਾਨ ਵਿਚ ਪੁਤਲਿਆਂ ਦੀ ਸਥਾਪਨਾ ਤੇ ਅਗਨ ਭੇਟ ਸਮੇਂ ਸੁਰੱਖਿਆ ਪ੍ਰਬੰਧਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਕਮੇਟੀ ਮੈਂਬਰਾਂ ਨੇ ਮੇਲੇ ਨੂੰ ਸਫ਼ਲ ਬਣਾਉਣ ਲਈ ਆਪੋ-ਆਪਣੇ ਸੁਝਾਅ ਦਿੱਤੇ ਅਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮੋਹਿਤ ਅਰੋੜਾ, ਜਨਰਲ ਸਕੱਤਰ ਕੇ.ਕੇ. ਬਿੱਟੂ, ਰਛਪਾਲ ਬੇਦੀ, ਤਰਸੇਮ ਜੋਸ਼ੀ, ਚੰਦਰ ਮੋਹਨ ਤੇਜ਼ੀ, ਦਲਜੀਤ ਸਿੰਘ ਸੋਹਲ, ਸੁੱਚਾ ਸਿੰਘ ਦੁਬਈ ਵਾਲੇ, ਰਾਜਾ ਸੇਠੀ, ਸੁਭਾਸ਼ ਸ਼ਰਮਾ, ਬੂਟਾ ਸਿੰਘ, ਪਰਮਜੀਤ ਟੀਟੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੜ੍ਹਦੀ ਕਲਾ ਲੋਕ ਸੇਵਾ ਹੋਮਿਓਪੈਥਿਕ ਕਲੀਨਿਕ ਵਲੋਂ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਵਿਸ਼ਵ ਦਿਲ ਦਿਵਸ ਦੇ ਮੌਕੇ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਜਾਗਰੂਕਤਾ ਪ੍ਰੋਗਰਾਮ
Ad Position 24