ਮੁੱਖ ਮੰਤਰੀ ਦਾ ਹਲਕਾ ਖਡੂਰ ਸਾਹਿਬ ਵਿਚ ਨਿੱਘਾ ਸਵਾਗਤ ਕੀਤਾ ਜਾਵੇਗਾ - ਪ੍ਰੋ.ਹਰਪ੍ਰੀਤ ਕੋਟ
ਫਤਿਆਬਾਦ, 29 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਲਕਾ ਖਡੂਰ ਸਾਹਿਬ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਖੀਆਂ ਨੂੰ ਸਨਮਾਨਿਤ ਕਰਨ ਆ ਰਹੇ ਹਨ, ਉਨ੍ਹਾਂ ਦਾ ਹਲਕਾ ਖਡੂਰ ਸਾਹਿਬ ਆਉਣ ’ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਰੈਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਮਾਵਾਂ ਭੈਣਾਂ ਨੂੰ ਸਨਮਾਨ ਰਾਸ਼ੀ ਦੀ ਕਿਸ਼ਤ ਜਾਰੀ ਕਰਨਗੇ।
ਫਤਿਆਬਾਦ, 29 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਲਕਾ ਖਡੂਰ ਸਾਹਿਬ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਖੀਆਂ ਨੂੰ ਸਨਮਾਨਿਤ ਕਰਨ ਆ ਰਹੇ ਹਨ, ਉਨ੍ਹਾਂ ਦਾ ਹਲਕਾ ਖਡੂਰ ਸਾਹਿਬ ਆਉਣ ’ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਰੈਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਮਾਵਾਂ ਭੈਣਾਂ ਨੂੰ ਸਨਮਾਨ ਰਾਸ਼ੀ ਦੀ ਕਿਸ਼ਤ ਜਾਰੀ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਪੰਜਾਬ ਦੇ ਬੁਲਾਰੇ ਹਲਕਾ ਖਡੂਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਹਰ ਵਰਕਰ ਵਿਚ ਬਹੁਤ ਉਤਸ਼ਾਹ ਹੈ। ਮੁੱਖ ਮੰਤਰੀ ਦੇ ਨਿੱਘੇ ਸਵਾਗਤ ਦੇ ਨਾਲ ਇਹ ਵੀ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਦੇ ਵਿਚ ਹਲਕਾ ਖਡੂਰ ਸਾਹਿਬ ਦੇ ਵਿਚ ਮੁੱਖ ਮੰਤਰੀ ਮਾਨ ਇਸ ਹਲਕੇ ਦੇ ਵਿਕਾਸ ਦੀਆਂ ਜਿਹੜੇ ਰਹਿੰਦੇ ਕੰਮ ਆ ਉਹ ਵੀ ਸਾਰੇ ਮੁਕੰਮਲ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਮਾਵਾਂ ਭੈਣਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਪਾਉਣਗੇ।