29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਾਬਾ ਬੁੱਢਾ ਸਾਹਿਬ ਜੀ ਨੂੰ ਸਮਰਪਿਤ ਬਲਾਕ ਗੰਡੀਵਿੰਡ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਝਬਾਲ, 29 ਸਤੰਬਰ (ਸੁਖਦੇਵ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਦੀਆਂ ਹਦਾਇਤਾਂ ਅਤੇ ਬਲਾਕ ਸਿੱਖਿਆ ਅਫ਼ਸਰ ਰਜਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਗੰਡੀਵਿੰਡ ਦੀਆਂ ਬਲਾਕ ਪੱਧਰੀ ਖੇਡਾਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ। ਖੇਡਾਂ ਦੌਰਾਨ ਬਲਾਕ ਗੰਡੀਵਿੰਡ ਦੇ ਸਾਰੇ ਪ੍ਰਾਇਮਰੀ ਸਕੂਲਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 30-09-2026
ਝਬਾਲ, 29 ਸਤੰਬਰ (ਸੁਖਦੇਵ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਦੀਆਂ ਹਦਾਇਤਾਂ ਅਤੇ ਬਲਾਕ ਸਿੱਖਿਆ ਅਫ਼ਸਰ ਰਜਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਗੰਡੀਵਿੰਡ ਦੀਆਂ ਬਲਾਕ ਪੱਧਰੀ ਖੇਡਾਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ। ਖੇਡਾਂ ਦੌਰਾਨ ਬਲਾਕ ਗੰਡੀਵਿੰਡ ਦੇ ਸਾਰੇ ਪ੍ਰਾਇਮਰੀ ਸਕੂਲਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਖੇਡਾਂ ਦੌਰਾਨ ਫੁੱਟਬਾਲ, ਕਬੱਡੀ, ਬੈਡਮਿੰਟਨ, ਖੋ-ਖੋ, ਯੋਗਾ ਅਤੇ ਅਥਲੈਟਿਕਸ ਆਦਿ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਰਜਿੰਦਰ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਬਹੁਪੱਖੀ ਵਿਕਾਸ ਲਈ ਖੇਡਾਂ ਬਹੁਤ ਜ਼ਰੂਰੀ ਹਨ। ਇਸ ਮੌਕੇ ਬਲਾਕ ਖੇਡ ਅਫਸਰ ਮੈਡਮ ਰਣਦੀਪ ਕੌਰ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਲ੍ਹ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ ਪ੍ਰਿੰਸੀਪਲ ਜਗਰੂਪ ਕੌਰ ਨੇ ਜੇਤੂ ਬੱਚਿਆਂ ਨੂੰ ਮੈਡਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ । ਮੁੱਖ ਅਧਿਆਪਕ ਸਿੰਘ ਹੈਡ ਵਲੋਂ ਆਏ ਮਹਿਮਾਨਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਧਾਨ ਨਰਿੰਦਰ ਨੂਰ, ਸਰਬਜੀਤ ਸਿੰਘ, ਸੀ.ਐਚ.ਟੀ. ਮੈਡਮ ਕਿਰਨ ਕੌਰ, ਮੈਡਮ ਅਮਰਜੀਤ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਹਰਪਿੰਦਰ ਸਿੰਘ, ਗੁਰਚਰਨ ਸਿੰਘ ਕੋਟ, ਜਸਪਾਲ ਸਿੰਘ ਦੋਦੇ, ਗੁਰਵੇਲ ਸਿੰਘ ਠੱਠਾ, ਹਰਜੀਤ ਸਿੰਘ ਕਸੇਲ, ਪ੍ਰਭਦੀਪ ਸਿੰਘ, ਗੁਰਲਾਲ ਸਿੰਘ, ਜੋਧਵੀਰ ਸਿੰਘ, ਰਵੀ ਕੁਮਾਰ, ਹਰਪ੍ਰੀਤ ਸਿੰਘ, ਵਰਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਪੱਟੀ ਦੇ ਪਿੰਡ ਕੈਰੋਂ ਵਿਖੇ 36 ਪਰਿਵਾਰ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਮੁੱਖ ਮੰਤਰੀ ਦਾ ਹਲਕਾ ਖਡੂਰ ਸਾਹਿਬ ਵਿਚ ਨਿੱਘਾ ਸਵਾਗਤ ਕੀਤਾ ਜਾਵੇਗਾ - ਪ੍ਰੋ.ਹਰਪ੍ਰੀਤ ਕੋਟ
Ad Position 24